Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹੁਣ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਖਹਿਰਾ ਨੇ ਵੀ ਕੀਤੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਨਾਲ ਮੁਲਾਕਾਤ

Web Admin

Web Admin

5 Dariya News

ਅੰਮ੍ਰਿਤਸਰ , 11 Jan 2019

Last updated on: Jan 11, 2019, 00:00 IST

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ 2019 ਦੀਆਂ ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਹਾਇਸ਼ ਅੰਮ੍ਰਿਤਸਰ ਵਿਖੇ ਦੋਰਾ ਕੀਤਾ ਸੀ ਅਤੇ ਹੁਣ ਨਵੀਂ ਗਠਨ ਕੀਤੀ ਗਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੱਲੋਂ ਵੀ ਅੱਜ ਸ਼ੁਕਰਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ ਤੇ ਪੁੱਜੇ ਅਤੇ ਤਕਰੀਬਨ 2 ਘੰਟਿਆਂ ਦੇ ਕਰੀਬ ਇੱਕ ਬੰਦ ਕਮਰਾ ਮੀਟਿੰਗ ਖਹਿਰਾ ਵੱਲੋਂ ਕੀਤੀ ਗਈ।ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਦੋਹਾਂ ਨੇਤਾਵਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਂਝਾ ਗਠਜੋੜ ਬਣਾਉਣ ਦਾ ਵਿਚਾਰ ਕੀਤਾ ਹੈ। ਇਸ ਤਰ੍ਹਾਂ ਹਰੇਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਸਹਿਯੋਗ ਅਤੇ ਸੰਬੰਧ ਬਣਾਉਣ ਲਈ ਦਿਲਚਸਪੀ ਰੱਖ ਰਹੀਆਂ ਹਨ ਜੋ ਕਿ ਟਕਸਾਲੀਆਂ ਲਈ ਇੱਕ ਸਕਾਰਾਤਮਕ ਸੰਕੇਤ ਹਨ। 

ਇਸ ਮੀਟਿੰਗ ਵਿੱਚ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਜਿਸ ਤਰ੍ਹਾਂ ਸਾਰੀਆਂ ਪਾਰਟੀਆਂ ਆਉਣ ਵਾਲੀਆਂ 2019  ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਗਠਜੋੜ ਕਰਨ ਦੀ ਕੋਸ਼ਿਸ਼ਾਂ ਵਿੱਚ ਲਗੀਆਂ ਹੋਈਆਂ ਹਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਵਿਰੁੱਧ ਇੱਕ ਵੱਡਾ ਪਲਟਵਾਰ ਸਾਬਿਤ ਹੋ ਸਕਦਾ ਹੈ ਅਤੇ ਆਉਣ ਵਾਲੀਆਂ 2019 ਲੋਕ ਸਭਾ, ਸ਼੍ਰੋਮਣੀ ਕਮੇਟੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਨਵਾਂ ਸਿਆਸੀ ਫਰੰਟ ਉਭਰ ਕੇ ਸਾਹਮਣੇ ਆਉਣ ਦੀ ਉਮੀਦਾਂ ਲਗਾਈਆਂ ਜਾ ਸਕਦੀ ਹੈ।ਮੀਡੀਆ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ "ਡੇਰਾ ਸਿਰਸਾ ਦੇ ਪਖੰਡੀ ਸਾਧ" ਨੂੰ ਮਾਣਯੋਗ ਅਦਾਲਤ ਨੇ ਬਿਲਕੁਲ ਸਹੀ ਫੈਸਲਾ ਸੁਣਾਇਆ ਹੈ ਅਤੇ ਅਜਿਹੇ ਵਿਅਕਤੀ ਜਿਵੇਂ ਕਿ ਬਾਦਲ ਪਰਿਵਾਰ ਅਤੇ ਹੋਰਨਾਂ ਜਿੰਨਾਂ ਇਸ ਪਖੰਡੀ ਸਾਧ ਦੀ ਮਦੱਦ ਕੀਤੀ ਹੈ ਉਨ੍ਹਾਂ ਦੋਸ਼ੀਆਂ ਵਿਰੁੱਧ ਵੀ ਜਨਤਾ ਅਤੇ ਅਦਾਲਤ ਵੱਲੋਂ ਜਲਦ ਸਜ਼ਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਲਈ ਬੱਚਾ ਬੱਚਾ ਰਾਜਨੀਤਕ ਬਦਲਾਅ ਚਾਹੁੰਦਾ ਹੈ ਅਤੇ ਇਹ ਸਿਰਫ਼ ਤਾਂ ਹੀ ਮੁਮਕਿਨ ਹੈ ਜਦ ਸਾਰੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡਕੇ ਬਾਕੀ ਸਾਰੀਆਂ ਪਾਰਟੀਆਂ ਇੱਕੋਂ ਸੋਚ, ਮਕਸਦ, ਭਾਵਨਾਵਾਂ ਅਤੇ ਵਿਚਾਰਾਂ ਨਾਲ ਪੰਜਾਬ ਦੀ ਜਨਤਾ ਦੀ ਭਲਾਈ ਲਈ ਇੱਕੋ ਪਲੇਟਫਾਰਮ ਤੇ ਕੱਠੇ ਹੋ ਜਾਣ।

 

Tags: Ranjit Singh Brahmpura , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD