Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ : ਸਾਧੂ ਸਿੰਘ ਧਰਮਸੋਤ

05 ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਵੀ ਹੋਣਗੇ ਮੁਆਫ, ਕੈਪਟਨ ਸਰਾਕਾਰ ਦੇ ਰਾਜ ਵਿੱਚ ਇੰਡਸਟਰੀ ਦੇ 300 ਯੁਨਿਟ ਨਵੇਂ ਲੱਗੇ

Web Admin

Web Admin

5 Dariya News

ਐਸ. ਏ. ਐਸ. ਨਗਰ , 12 Jan 2019

Last updated on: Jan 12, 2019, 00:00 IST

ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਹੈ ਅਤੇ ਸਰਕਾਰ ਦੀ ਨੀਤੀ ਅਤੇ ਨੀਅਤ ਪੰਜਾਬ ਦਾ ਵਿਕਾਸ ਕਰਨ ਦੀ ਹੈ ਜਦਕਿ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੀ ਨੀਤੀ ਅਤੇ ਨੀਅਤ ਹਮੇਸ਼ਾ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦੀ ਰਹੀ ਹੈ। ਅਕਾਲੀਆਂ ਨੇ ਆਪਣੇ ਹਿੱਤਾਂ ਦੀ ਖਾਤਰ ਪੰਜਾਬ ਨੂੰ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਖੇਡ ਸਟੇਡੀਅਮ ਸੈਕਟਰ 78 ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਅਹੁਦੇ ਅਤੇ ਡੈਪੋ ਬਣਨ ਦੀ ਸਹੁੰ ਚੁਕਾਉਣ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਜੰਗਲਾਤ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਭਾਜਪਾ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਵਿੱਚ ਪੰਜਾਬ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਅਤੇ ਸੂਬੇ ਦੀ ਇੰਡਸਟਰੀ ਨੂੰ ਆਪਣੀਆਂ ਨੀਤੀਆਂ ਕਾਰਨ ਬਰਬਾਦ ਕੀਤਾ, ਜਿਸ ਨਾਲ ਸੂਬੇ ਵਿੱਚ ਅਨੇਕਾ ਯੁਨਿਟ ਬੰਦ ਹੋ ਗਏ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਵਿੱਚ 300 ਯੁਨਿਟ ਨਵੇਂ ਲੱਗੇ ਹਨ ਅਤੇ ਬੰਦ ਪਏ ਯੁਨਿਟ ਮੁੜ ਚਾਲੂ ਹੋਏ ਹਨ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਗੱਲ ਕਰਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਤੱਕ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਢਾਈ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਹੁਣ 5 ਏਕੜ ਤੱਕ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ। ਉਨ੍ਹਾਂ ਇਸ ਮੌਕੇ ਜਿਥੇ ਨਵੇ ਚੁਣੇ ਪੰਚਾਂ-ਸਰਪੰਚਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਉਥੇ ਕਿਹਾ ਕਿ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ ਵਿੱਚ 550 ਬੂਟੇ ਲਗਾਏ ਜਾਣਗੇ, ਜੋ ਕਿ ਜੰਗਲਾਤ ਵਿਭਾਗ ਵਲੋਂ ਮੁਫਤ ਦਿੱਤੇ ਜਾਣਗੇ। ਉਨ੍ਹਾਂ ਅੱਜ ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਬੂਟੇ ਵੰਡ ਕੇ ਕੀਤੀ। ਇਸ ਮੌਕੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਵਿੱਚ ਲਾਉਣ ਲਈ ਜੰਗਲਾਤ ਵਿਭਾਗ ਵੱਲੋਂ ਮੁਫਤ ਬੂਟੇ ਵੰਡੇ ਗਏ। ਉਨ੍ਹਾਂ ਇਸ ਮੌਕੇ ਪੰਚਾਇਤਾਂ ਨੂੰ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਪੰਚਾਇਤੀ ਚੋਣਾਂ ਪੂਰੇ ਅਜ਼ਾਦਾਨਾ ਅਤੇ ਨਿਰਪੱਖ ਢੰਗ ਨਾਲ ਹੋਈਆਂ ਹਨ ਅਤੇ ਇਕ ਵੀ ਕੇਸ ਲੜਾਈ ਦਾ ਸਾਹਮਣੇ ਨਹੀਂ ਆਇਆ, ਜਿਸ ਲਈ ਜ਼ਿਲ੍ਹੇ ਦੇ ਲੋਕ ਅਤੇ ਨਵੇਂ ਚੁਣੇ ਗਏ ਪੰਚ-ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਨੂੰ ਸਮਰਪਿਤ ਵੱਡੀ ਪੱਧਰ 'ਤੇ ਪ੍ਰੋਗਰਾਮ ਉਲੀਕੇ ਹਨ, ਜਿਸ ਵਿਚ ਸਾਨੂੰ ਵਧ-ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਨਵੀਂਆਂ ਚੁਣੀਆਂ ਪੰਚਾਇਤਾਂ ਹੁਣ ਆਪਣੇ ਮਨ-ਮੁਟਾਵ ਮਿਟਾ ਕੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜ ਧੜੇਬੰਦੀ ਤੋਂ ਉਪਰ ਉਠ ਕੇ ਕਰਨ । ਸਰਕਾਰ ਵੱਲੋਂ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਵੇਂ ਚੁਣੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਗ੍ਰਾਂਟਾਂ ਨੂੰ ਯੋਜਨਾਬੱਧ ਤਰੀਕੇ ਖਰਚਣ। ਉਨ੍ਹਾਂ ਹੋਰ ਕਿਹਾ ਕਿ ਪੰਚਾਇਤਾਂ ਪਿੰਡਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਅਹਿਮ ਭੁਮਿਕਾ ਨਿਭਾਅ ਸਕਦੀਆਂ ਹਨ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਹੈ ਅਤੇ ਇਸ ਵਾਰ ਬਹੁਤ ਸਾਰੀਆਂ ਔਰਤਾਂ ਅਤੇ ਨੌਜਵਾਨ ਚੋਣਾਂ ਜਿੱਤੇ ਹਨ, ਜਿਸ ਲਈ ਹੁਣ ਉਨ੍ਹਾਂ ਦਾ ਖਾਸ ਕਰਕੇ ਔਰਤਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਚਾਇਤੀ ਕੰਮ ਖੁਦ ਕਰਨ ਨੂੰ ਤਰਜੀਹ ਦੇਣ ਅਤੇ ਵਿਕਾਸ ਕਾਰਜਾਂ ਵਿੱਚ ਮੋਹਰੀ ਭੁਮਿਕਾ ਨਿਭਾਉਣ। ਉਨ੍ਹਾਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੀ ਬਿਹਤਰੀ ਲਈ ਆਪਣੇ ਸੁਝਾਅ ਵੀ ਦੇਣ ਤਾਂ ਜੋ ਪਿੰਡਾਂ ਦਾ ਚਹੁੰ ਮੁੱਖੀ ਵਿਕਾਸ ਹੋ ਸਕੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਕਾਰ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦੇਵੇਗੀ। ਜਲਦੀ ਹੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਮੌਕੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਨੇ ਵੀ ਪੰਚਾਇਤਾਂ ਨੂੰ ਲੋਕਤੰਤਰ ਦੀ ਅਹਿਮ ਕੜੀ ਦੱਸਦਿਆਂ ਪਿੰਡਾਂ ਦੇ ਵਿਕਾਸ ਕੰਮ ਧੜੇਬੰਦੀ ਤੋਂ ਉਪਰ ਉੱਠ ਕੇ ਕਰਨ ਲਈ ਆਖਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਐਸ. ਏ. ਐਸ. ਨਗਰ ਦੇ ਨਵ-ਨਿਯੁਕਤ ਪ੍ਰਧਾਨ ਸ. ਦੀਪਇੰਦਰ ਸਿੰਘ ਢਿੱਲੋਂ ਨੇ ਨਵੀਂਆਂ ਚੁਣੀਆਂ ਪੰਚਾਇਤਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ। ਉਨ੍ਹਾਂ ਇਸ ਸਮਾਗਮ ਵਿੱਚ ਪੁੱਜੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਵੀ ਅਖਿਆ। ਇਸ ਮੌਕੇ ਰੂਪਨਗਰ ਰੇਂਜ ਦੀ ਆਈ. ਜੀ. ਵੀ. ਨੀਰਜਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਸ ਮੁਖੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਦੀਪ ਸਿੰਘ ਬੈਂਸ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪੰਜਾਬ ਕਾਂਗਰਸ ਦੇ ਸ਼ਿਕਾਇਤ ਨਿਵਾਰਣ ਵਿੰਗ ਦੇ ਸੂਬਾ ਚੇਅਰਮੈਨ ਸ਼੍ਰੀ ਐਸ. ਐਮ. ਐਸ. ਸੰਧੂ, ਐਸ. ਡੀ. ਐਮ. ਮੋਹਾਲੀ ਜਗਦੀਪ ਸਹਿਗਲ, ਐਸ. ਡੀ. ਐਮ. ਡੇਰਾਬਸੀ ਪੂਜਾ ਸਿਆਲ, ਐਸ. ਡੀ. ਐਮ. ਖਰੜ ਵਿਨੋਦ ਬਾਂਸਲ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰਵਿੰਦਰ ਸਿੰਘ ਸੰਧੂ, ਡੀ. ਡੀ. ਪੀ. ਓ. ਡੀ. ਕੇ ਸਾਲਦੀ, ਜ਼ਿਲ੍ਹਾ ਸਮਾਜ ਭਲਾਈ ਅਫਸਰ ਸੁਖਸਾਗਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Sadhu Singh Dharamsot , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD