Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਦਿਲਚਸਪੀ ਵਧਾਉਣ ਲਈ ਸਰਕਾਰ ਦਾ ਨਿਵੇਕਲਾ ਫੈਸਲਾ

ਹੁਣ ਸਰਕਾਰੀ ਸਕੂਲਾਂ ਵਿੱਚ ਮਨਾਏ ਜਾਣਗੇ ਵਿਦਿਆਰਥੀਆਂ ਦੇ ਜਨਮ ਦਿਨ, ਅਧਿਆਪਕ ਅਤੇ ਵਿਦਿਆਰਥੀ ਦੇਣਗੇ ਜਨਮ ਦਿਨ ਵਾਲੇ ਬੱਚੇ ਨੂੰ ਮੁਬਾਰਕਬਾਦ

Web Admin

Web Admin

5 Dariya News

ਬਟਾਲਾ , 14 Jan 2019

ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਜਨਮ ਦਿਨ ਹੁਣ ਅਧਿਆਪਕ ਅਤੇ ਸਾਥੀ ਵਿਦਿਆਰਥੀ ਹੁਣ ਸਕੂਲ ਵਿੱਚ ਮਨਾਇਆ ਕਰਨਗੇ। ਸਿੱਖਿਆ ਵਿਭਾਗ ਨੇ ਇਹ ਫੈਸਲਾ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਸਿਰ ਵੱਖ-ਵੱਖ ਗਤੀਵਿਧੀਆਂ ਨੂੰ ਉਸ਼ਾਹਤ ਕਰਨ ਅਤੇ ਵਿਦਿਆਰਥੀਆਂ ਦੀ ਸਕੂਲ ਵਿੱਚ ਦਿਲਚਸਪੀ ਵਧਾਉਣ ਲਈ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਗੁਰਦਾਸਪੁਰ ਸ੍ਰੀ ਵਿਨੋਦ ਮੱਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਇਹ ਫੈਸਲਾ ਕੀਤਾ ਹੈ ਕਿ ਸਮੂਹ ਸਰਕਾਰੀ ਐਲੀਮੈਂਟਰੀ ਅਤੇ ਸਕੈਂਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਜਨਮ ਦਿਨ ਹੁਣ ਸਕੂਲਾਂ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਇਸ ਤਰਾਂ ਦੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਨੋਬਲ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਅੰਦਰ ਆਤਮ ਵਿਸ਼ਵਾਸ ਪੈਦਾ ਹੋਵੇਗਾ।ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜਿਸ ਬੱਚੇ ਦੀ ਜ਼ਿੰਦਗੀ ਵਿੱਚ ਉਸਦਾ ਜਨਮ ਅਹਿਮ ਹੁੰਦਾ ਹੈ ਸੋ ਉਸ ਦਿਨ ਸਵੇਰ ਦੀ ਸਭਾ ਵਿੱਚ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਸ ਬੱਚੇ ਨੂੰ ਮੁਬਾਰਕਬਾਦ ਦਿੱਤੀ ਜਾਵੇਗੀ। ਇਸਦੇ ਨਾਲ ਹੀ ਜਨਮ ਦਿਨ ਵਾਲੇ ਬੱਚੇ ਦੀ ਸ਼ਖਸ਼ੀਅਤ, ਪ੍ਰਾਪਤੀਆਂ, ਖੇਡਾਂ, ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਸਵੇਰ ਦੀ ਸਭਾ ਦੌਰਾਨ ਦੂਜੇ ਬੱਚਿਆਂ ਨਾਲ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਿੱਚ ਜਿਥੇ ਖਬਰਾਂ, ਅੱਜ ਦਾ ਵਿਚਾਰ ਆਦਿ ਬਲੈਕ ਬੋਰਡ ਉੱਪਰ ਲਿਖਿਆ ਜਾਂਦਾ ਹੈ ਉਸ ਦਿਨ ਜਨਮ ਦਿਨ ਵਾਲੇ ਬੱਚੇ ਦਾ ਨਾਮ ਵੀ ਉਸ ਬੋਰਡ ਉੱਪਰ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਯਾਗਾਰ ਤੌਰ 'ਤੇ ਕੋਈ ਕਾਰਡ ਜਾਂ ਟੈਗ ਆਦਿ ਦਿੱਤਾ ਜਾ ਸਕਦਾ ਹੈ ਪਰ ਜਨਮ ਦਿਨ ਵਾਲੇ ਬੱਚੇ ਤੋਂ ਕੋਈ ਤੋਹਫ਼ਾ ਆਦਿ ਨਹੀਂ ਲਿਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਵਿਨੋਦ ਮੱਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਲਾਨਾ ਸਮਾਗਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਲਾਨਾ ਸਮਾਗਮਾਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਾਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ। 

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD