Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਦੇ ਰਹੀ ਹੈ ਤਰਜੀਹ : ਕੁਲਜੀਤ ਸਿੰਘ ਨਾਗਰਾ

ਵਿਧਾਇਕ ਨਾਗਰਾ ਨੇ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 8 ਵਿਖੇ ਗਲੀ ਪੱਕੀ ਕਰਵਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Jan 2019

Last updated on: Jan 14, 2019, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ  ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜੋ  ਆਪਣੇ ਆਪ ਵਿੱਚ ਇੱਕ ਮਿਸਾਲ ਹਨ। ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 8 ਕਾਕਾ ਰਤਨ ਵਾਲੀ ਗਲੀ ਹਮਾਯੂੰਪੁਰ ਵਿਖੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਉਪਰੰਤ, ਗਲੀ ਪੱਕੀ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਦਿਆਂ ਕੀਤਾ।ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਪੰਜਾਬ ਦੇਸ਼ ਦਾ ਸਭ ਤੋਂ ਵੱਧ ਵਿਕਸਤ ਤੇ ਖੁਸ਼ਹਾਲ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਵਿਖੇ 92.88 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਜੋ ਕਿ ਜਲਦੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 2 ਮੁੱਖ ਪੰਪਿੰਗ ਸਟੇਸ਼ਨ ਅਤੇ ਤਿੰਨ ਸੀਵਰੇਜ ਟਰੀਟਮੈਂਟ ਪਲਾਂਟ ਬਣਾਏ ਜਾਣਗੇ ਅਤੇ ਸਰਹਿੰਦ ਸ਼ਹਿਰ ਦੇ ਲਗਭਗ 12 ਹਜ਼ਾਰ ਘਰਾਂ ਨੂੰ ਸੀਵਰੇਜ ਦਾ ਕੂਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਵੇਂ ਜਿਵੇਂ ਸੀਵਰੇਜ ਦਾ ਕੰਮ ਮੁਕੰਮਲ ਹੋ ਰਿਹਾ ਹੈ ਓਵੇਂ ਨਾਲ ਹੀ ਗਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਸ. ਨਾਗਰਾ ਨੇ ਦੱਸਿਆ ਕਿ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਚਾਰ ਨੰਬਰ ਚੁੰਗੀ ਤੋਂ ਲੈ ਕੇ ਜੋਤੀ ਸਰੂਪ ਤੱਕ ਦੀ ਸੜਕ ਨੂੰ 2.80 ਕਰੋੜ ਦੀ ਲਾਗਤ ਨਾਲ ਚਹੁੰ ਮਾਰਗੀ ਕਰ ਕੇ ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਗਈ ਹੈ। 

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵੱਲ ਆਉਂਦੀਆਂ 10.70 ਕਿਲੋਮੀਟਰ ਸੜਕਾਂ ਨੂੰ 10 ਤੋਂ 18 ਫੁੱਟ ਚੌੜਾ ਕਰਨ 'ਤੇ 05 ਕਰੋੜ 24 ਲੱਖ 66 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਦੀਵਾਨ ਟੋਡਰ ਮੱਲ ਗੇਟ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਗੇਟ ਤੋਂ ਭੈਰੋਂਪੁਰ ਬਾਈਪਾਸ ਤੋਂ ਇੱਕ ਕਿਲੋਮੀਟਰ ਅੱਗੇ ਤੱਕ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਜਿਸ 'ਤੇ 19 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ। ਇਸੇ ਤਰ੍ਹਾਂ ਰੁੜਕੀ ਤੋਂ ਚਨਾਰਥਲ ਤੱਕ ਜਾਂਦੀ 06 ਕਿਲੋਮੀਟਰ ਸੜਕ ਦੀ ਅਪਗ੍ਰੇਡੇਸ਼ਨ 'ਤੇ ਵੀ 05 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਗਲੀਆਂ ਪੱਕੀਆਂ ਹੋਣ ਤੋਂ ਬਾਅਦ ਗਲੀਆਂ ਵਿੱਚ ਐਲ.ਈ.ਡੀ. ਲਾਈਟਾਂ ਵੀ ਲਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਰਾਜ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਉਸੇ ਸਮੇਂ ਦੌਰਾਨ ਸ਼ਹੀਦਾਂ ਦੀ ਇਸ ਮਹਾਨ ਧਰਤੀ ਦੇ ਵਿਕਾਸ ਲਈ ਕਈ ਵੱਡੇ ਪ੍ਰੋਜੈਕਟ ਉਲੀਕੇ ਗਏ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਰਹਿੰਦ-ਫਤਹਿਗੜ੍ਹ ਸਾਹਿਬ ਸ਼ਹਿਰ ਵਿੱਚੋਂ ਲੰਘਦੇ ਸਰਹਿੰਦ ਚੋਅ ਦੀ ਮਜ਼ਬੂਤੀ ਅਤੇ ਸੁੰਦਰੀਕਰਨ ਲਈ 5 ਕਰੋੜ 71 ਲੱਖ ਰੁਪਏ ਖਰਚੇ ਜਾ ਰਹੇ ਹਨ।ਇਸ ਮੌਕੇ ਕੌਂਸਲਰ ਕੁਲਦੀਪ ਕੌਰ ਗਿੱਲ, ਗੁਲਸ਼ਨ ਰਾਏ ਬੌਬੀ, ਗੁਰਪ੍ਰੀਤ ਸਿੰਘ ਲਾਲੀ ਅਤੇ ਜਗਜੀਤ ਸਿੰਘ ਕੋਕੀ, ਬਲਬੀਰ ਸਿੰਘ,ਰਜਿੰਦਰ ਪੱਪੀ,ਕਮਲੇਸ਼ ਪੰਡਿਤ, ਗੁਰਮੀਤ ਸਿੰਘ,ਅਵਤਾਰ ਸਿੰਘ,ਸੁਰਿੰਦਰ ਕੁਮਾਰ, ਅਜੈਬ ਸਿੰਘ ਸੋਢੀ, ਸੁਨੀਤਾ, ਕਵੀਤਾ, ਮੀਨੂੰ ਆਨੰਦ,ਨਿੱਕੂ ਤੋਂ ਇਲਾਵਾ  ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Kuljit singh Nagra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD