Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਦੇਸ਼ ਵਿੱਚ ਜਿਲ੍ਹਾ ਪਠਾਨਕੋਟ ਦਾ ਨਾਮ ਰੋਸਨ ਕਰਨ ਤੇ ਡਿਪਟੀ ਕਮਿਸ਼ਨਰ ਨੇ ਦਿੱਤੀਆਂ ਸੁਭ ਕਾਮਨਾਵਾਂ

ਡਿਪਟੀ ਕਮਿਸ਼ਨਰ ਨੇ ਵਧਾਇਆ ਵਿਦਿਆਰਥੀਆਂ ਦਾ ਹੌਂਸਲਾ

Web Admin

Web Admin

5 Dariya News

ਪਠਾਨਕੋਟ , 14 Jan 2019

Last updated on: Jan 14, 2019, 00:00 IST

ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੀ ਟੀਮ ਸਕੂਲ ਡਾਇਰੈਕਟਰ ਸੰਨੀ ਮਹਾਜਨ, ਸਕੂਲ ਦੇ ਡਾਇਰੈਕਟਰ ਵਿਸਾਲ ਮਹਾਜਨ ਦੀ ਪ੍ਰਧਾਨਗੀ ਵਿੱਚ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਮਿਲਿਆ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਸੰਨੀ ਮਹਾਜਨ ਅਤੇ ਵਿਸਾਲ ਮਹਾਜਨ ਨੇ ਸੰਯੁਕਤ ਤੋਰ ਤੇ ਦੱਸਿਆ ਕਿ ਇਹ ਬਹੁਤ ਸਨਮਾਨ ਦੀ ਗੱਲ ਹੈ ਕਿ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀਆਂ ਨੂੰ ਵਿਦੇਸ਼ ਵਿੱਚ ਵਜੀਫਾ ਮਿਲਿਆ ਹੈ ਅਤੇ ਵਿਦੇਸ ਵਿੱਚ ਜਾਣ ਦਾ ਮੋਕਾਂ ਪ੍ਰਾਪਤ ਹੋਇਆ ਹੈ। ਇਸ ਮੋਕੇ ਤੇ ਸਕੂਲ ਦੀ ਪ੍ਰਿੰਸੀਪਲ ਸੁਭਰਾ ਰਾਣੀ ਵੀ ਹਾਜ਼ਰ ਸਨ। ਸਕੂਲ ਅਧਿਕਾਰੀਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ 11 ਵੀ ਜਮਾਤ ਦੀ ਵਿਦਿਆਰਥਣ ਅਪੂਰਵੀ ਮਹਾਜਨ ਨੂੰ ਅੰਤਰ ਰਾਸਟਰੀ ਸਟੂਡੈਂਟ ਐਕਸਚੇਂਜ ਸਮਾਗਮ ਚ ਜਪਾਨ ਸਰਕਾਰ ਨੇ ਜਪਾਨ ਜਾਣ ਦੇ ਲਈ ਮੋਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਅਪੂਰਵੀ ਨੂੰ ਸਟੂਡੇਂਟ ਐਕਸਚੇਂਜ ਸਮਾਗਮ ਵਿੱਚ ਜਪਾਨ ਸਰਕਾਰ ਵੱਲੋਂ 100 ਪ੍ਰਤੀਸ਼ਤ ਵਜ਼ੀਫਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਟੂਡੇਂਟ ਐਕਸਚੇਂਜ ਸਮਾਗਮ ਵਿੱਚ ਅਪੂਰਵੀ ਵੀ ਜਪਾਨ ਦੀ ਭਾਸਾ, ਪੜ੍ਹਾਈ, ਕਲਚਰ ਆਦਿ ਸਿੱਖੇਗੀ ਅਤੇ ਆਪਣੀ ਭਾਰਤੀ ਸੱਭਿਅਤਾ ਅਤੇ ਸੰਸਕ੍ਰਿਤੀ ਦਾ ਗਿਆਨ ਵੀ ਉੱਥੇ ਵੰਡੇਗੀ। ਉਨ੍ਹਾਂ ਦੱਸਿਆ ਕਿ ਇੱਸੇ ਹੀ ਤਰ੍ਹਾ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਡਾਨੀਅਲ ਕਬੀਰ ਨੂੰ ਅਮਰੀਕਨ ਯੂਨੀਵਰਸਿਟੀ ਵੱਲੋਂ ਵਜੀਫਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕਬੀਰ ਨੇ ਇੰਜੀਨੀਅਰ ਬਣਨ ਦੇ ਲਈ ਉੱਚ ਕੋਟੀ ਦੀਆਂ ਇੰਜੀਨੀਅਰਿੰਗ ਸੰਸਥਾ ਵਿੱਚ ਦਾਖਿਲਾ ਭਰਿਆ ਸੀ। ਜਿਸ ਦੇ ਚਲਦਿਆ ਉਸ ਨੂੰ ਮੈਕੇਨਿਕਲ ਇੰਜੀਨੀਅਰਿੰਗ ਬ੍ਰਾਂਚ ਸਟਰੀਮ ਮਿਚਗਨ ਯੂਨੀਵਰਸਿਟੀ ਵਿੱਚ ਦਾਖਿਲਾ ਮਿਲਿਆ ਅਤੇ ਨਾਲ ਹੀ ਯੂ.ਐਸ.ਏ.ਦੀ ਪਬਲਿਕ ਯੂਨੀਵਰਸਿਟੀ ਵੱਲੋਂ 60 ਹਜਾਰ ਡਾਲਰ ਦਾ ਵਜੀਫਾ ਵੀ ਮਿਲਿਆ। ਉਨ੍ਹਾ ਦੱਸਿਆ ਕਿ ਇਸੇ ਹੀ ਤਰ੍ਹਾ ਉਨ੍ਹਾ ਦੇ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਕਰਮਾ ਦੀ ਆਈਸ ਹਾਕੀ ਟੀਮ ਵਿੱਚ ਚੋਣ ਹੋਈ। ਉਨ੍ਹਾਂ ਦੱਸਿਆ ਕਿ ਏਸ਼ੀਅਨ ਆਈਸ ਹਾਕੀ ਚੈਂਪੀਅਨਸਿਪ ਮਲੇਸੀਆ ਵਿੱਚ ਕਰਵਾਈ ਗਈ ਜਿਸ ਵਿੱਚ ਕਰਮਾ ਨੇ ਖੇਡ ਕੇ ਆਪਣੇ ਦੇਸ ਦਾ ਨਾਮ ਰੋਸਨ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਇਰਫਾਨ ਅਹਿਮਦ ਨਾਇਕ ਦੀ ਚੋਣ ਬੈਂਕਾੱਕ ਵਿੱਚ ਹੋਣ ਵਾਲੀ ਥਾਈਲੈਂਡ ਓਪਨ ਕਰਾਟੇ-ਡੂ ਚੈਂਪਿਅਨਸਿਪ ਦੇ ਲਈ ਹੋਈ ਅਤੇ ਉਪਰੋਕਤ ਚੈਪਿਅਨਸਿਪ ਵਿੱਚ ਇਰਫਾਨ ਨੇ ਭਾਰਤ ਦੇ ਪ੍ਰਤੀਨਿਧੀ ਦੇ ਤੋਰ ਤੇ ਭਾਗ ਲਿਆ। ਉਨ੍ਹਾਂ ਕਿਹਾ ਕਿ ਉਪਰੋਕਤ ਵਿਦਿਆਰਥੀਆਂ ਨੇ ਵਿਦੇਸ਼ ਵਿੱਚ ਵਜੀਫਾ ਪਾ੍ਰਪਤ ਕਰ ਕੇ ਪਠਾਨਕੋਟ, ਪੰਜਾਬ ਤੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੋਕੇ ਤੇ ਸ੍ਰੀ ਰਾਮਵੀਰ ਜੀ ਡਿਪਟੀ ਕਮਿਸ਼ਨਰ ਨੇ ਹਾਜ਼ਰ ਸਾਰੇ ਵਿਦਿਆਰਥੀਆਂ ਨੂੰ ਸੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਵਿਦੇਸਾਂ ਵਿੱਚ ਜੋ ਵੀ ਸਿੱਖ ਕੇ ਆਏ ਹਨ ਜਾਂ ਆਉਂਣਗੇ ਉਸ ਅਨੁਭਵ ਨੂੰ ਦੂਸਰੇ ਵਿਦਿਆਰਥੀਆਂ ਨਾਲ ਸਾਂਝਾ ਜਰੂਰ ਕਰਨ। ਉਨ੍ਹਾਂ ਕਿਹਾ ਕਿ ਇਹ ਪਠਾਨਕੋਟ ਲਈ ਬਹੁਤ ਮਾਣ ਦੀ ਗੱਲ ਹੈ ਕਿ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀਆਂ ਵਿਦੇਸ਼ਾ ਵਿੱਚ ਜਿਲ੍ਹੇ ਅਤੇ ਦੇਸ ਦਾ ਨਾਮ ਰੋਸ਼ਨ ਕਰ ਰਹੇ ਹਨ। 

 

Tags: DC Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD