Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਨੇ ਰਾਜਸਥਾਨ ’ਚ ਹੋਈ ਵਿਸ਼ਵ ਕਰਾਟੇ ਤੇ ਕਿੱਕ ਬਾਕਸਿੰਗ ਚੈਂਪੀਅਨਸ਼ਿੱਪ ਦੇ ਜੇਤੂਆਂ ਨੂੰ ਸਨਮਾਨਿਆ

ਜ਼ਿਲ੍ਹੇ ਦੇ 10 ਖਿਡਾਰੀਆਂ ਨੇ ਲਿਆ ਭਾਗ ਤੇ ਮੈਡਲ ਜਿੱਤੇ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 14 Jan 2019

Last updated on: Jan 14, 2019, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਰਾਜਸਥਾਨ ਵਿਖੇ ਇੰਡੀਅਨ ਮਾਰਸ਼ਲ ਆਰਟ ਸੰਸਥਾ ਵੱਲੋਂ ਕਰਵਾਈ ਵਿਸ਼ਵ ਕਰਾਟੇ ਤੇ ਕਿੱਕ ਬਾਕਸਿੰਗ ਪ੍ਰਤੀਯੋਗਿਤਾ ’ਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ 10 ਖਿਡਾਰੀਆਂ ਵੱਲੋਂ 8 ਮੈਡਲ ਜਿੱਤੇ ਜਾਣ ’ਤੇ ਅੱਜ ਇਨ੍ਹਾਂ ਖਿਡਾਰੀਆਂ ਨੂੰ ਵਾਪਸੀ ’ਤੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕੈਂਬਰਿਜ ਸਕੂਲ, ਭਗਵਾਨ ਮਹਾਂਵੀਰ ਸਕੂਲ ਬੰਗਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਕੋਚਿੰਗ ਦੇਣ ਵਾਲੇ ਆਸਾਮ ਰਾਈਫ਼ਲਜ਼ ਦੇ ਸਾਬਕਾ ਸੈਨਿਕ ਰਾਮ ਕੁਮਾਰ ਨੂੰ ਆਪਣੇ ਦਫ਼ਤਰ ਵਿਖੇ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਇਨ੍ਹਾਂ ਖਿਡਾਰੀਆਂ ’ਚ ਕੋਚ ਰਾਮ ਕੁਮਾਰ ਵੱਲੋਂ 38 ਸਾਲ (55 ਕਿਲੋ) ਵਰਗ ਵਿੱਚ, ਨਿਖਿਲ ਵੱਲੋਂ 30-35 ਕਿਲੋਗ੍ਰਾਮ ਵਰਗ ’ਚ, ਨਵਜੋਤ ਸਿੰਘ ਵੱਲੋਂ 30-35 ਕਿਲੋਗ੍ਰਾਮ ਵਰਗ ’ਚ ਸੋਨ ਤਮਗੇ ਜਦਕਿ ਨੈਨਾ ਵੱਲੋਂ 26-28 ਕਿਲੋੋਗ੍ਰਾਮ ਵਰਗ, ਕਰਨ ਕੁਮਾਰ ਵੱਲੋਂ 60 ਤੋਂ 65 ਕਿਲੋਗ੍ਰਾਮ ਵਰਗ, ਅਭਿਸ਼ੇਕ ਕੁਮਾਰ ਵੱਲੋਂ 45-48 ਕਿਲੋਗ੍ਰਾਮ ਵਰਗ ਤੇ ਬਿਸ਼ਨੂੰ ਬੀ ਕੇ ਵੱਲੋਂ 45-50 ਕਿਲੋਗ੍ਰਾਮ ਵਰਗ ’ਚ ਚਾਂਦੀ ਦੇ ਤਮਗੇ, ਸੰਤੋਸ਼ ਥਾਪਾ ਵੱਲੋਂ 50-55 ਕਿਲੋਗ੍ਰਾਮ ਵਰਗ ’ਚ ਤੀਸਰਾ ਸਥਾਨ ਹਾਸਲ ਕੀਤਾ ਗਿਆ ਜਦਕਿ ਤਲਵਿੰਦਰ ਸਿੰਘ ਤੇ ਹਰਮਨਜੀਤ ਨੇ ਵੀ ਆਪਣੀ ਖੇਡ ਸਦਕਾ ਵਿਸ਼ਵ ਪੱਧਰੀ ਚੈਂਪਅਿਨਸ਼ਿੱਪ ’ਚ ਆਪਣੀ ਪਛਾਣ ਬਣਾਈ। ਕੋਚ ਰਾਮ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਇਹ ਖਿਡਾਰੀ ਨੇਪਾਲ ’ਚ ਮਈ-ਜੂਨ ’ਚ ਹੋਣ ਵਾਲੀ 12ਵੀਂ ਅੰਤਰ ਰਾਸ਼ਟਰੀ ਕਰਾਟੇ ਚੈਂਪੀਅਨਸ਼ਿੱਪ 2019 ’ਚ ਵੀ ਭਾਗ ਲੈਣਗੇ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD