Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਾਈਨ ਫਲੂ ਦੀ ਜਾਗਰੂਕਤਾ ਸਬੰਧੀ ਪੋਸਟਰ ਹੋਇਆ ਜਾਰੀ

ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ - ਡਿਪਟੀ ਕਮਿਸ਼ਨਰ

5 Dariya News

ਪਟਿਆਲਾ , 17 Jan 2019

Last updated on: Jan 17, 2019, 00:00 IST

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਸਰਦੀ ਦੇ ਮੌਸਮ ਵਿਚ ਸਵਾਈਨ ਫਲੂ ਵਰਗੀਆਂ ਬਿਮਾਰੀਆਂ ਦੇ ਹੋਣ ਦੇ ਖਦਸ਼ੇ ਨੂੰ ਦੇਖਦੇ ਹੋਏ, ਆਮ ਲੋਕਾਂ ਵਿਚ ਬਿਮਾਰੀ ਦੀ ਜਾਗਰੂਕਤਾ ਲਈ ਸਵਾਈਨ ਫਲੂ ਦੇ ਲੱਛਣਾਂ ਅਤੇ ਬਿਮਾਰੀ ਤੋਂ ਬਚਾਅ ਸਬੰਧੀ ਨੁਕਤੇ ਦਰਸਾਉਂਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਕਿਹਾ ਕਿ ਸਵਾਈਨ ਫਲੂ ਵਰਗੀ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀ ਅਤੇ ਥੋੜੀਆਂ ਜਿਹੀਆਂ ਸਾਵਧਾਨੀਆਂ ਵਰਤ ਕੇ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਸਕਦਾ ਹੈ।ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਆਦਾ ਸਰਦੀ ਦੇ ਮੌਸਮ ਵਿਚ ਆਮ ਤੋਰ ਤੇ ਲੋਕਾਂ ਵਿਚ ਇਮੀਉਨਿਟੀ ਘੱਟ ਜਾਂਦੀ ਹੈ ਜਿਸ ਕਾਰਨ ਬਿਮਾਰੀਆਂ ਦੀ ਲਾਗ ਜ਼ਿਆਦਾ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਵਿਚ ਬਜ਼ੁਰਗਾਂ ਨੂੰ ਸਵੇਰ ਸਮੇਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਸਰਦੀ ਦੇ ਮੌਸਮ ਵਿਚ ਆਪਣਾ ਸਰੀਰ ਪੂਰੀ ਤਰਾਂ ਢੱਕ ਕੇ ਰੱਖਣਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਸਵਾਈਨ ਫਲ਼ੂ ਦੀਆਂ ਦਵਾਈਆਂ ਟੈਮੀਫਲੂ ਜ਼ਿਲ੍ਹਾ, ਸਬ ਡਵੀਜ਼ਨ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਬਧ ਹਨ ਅਤੇ ਸਵਾਈਨ ਫਲੂ ਕੈਟਾਗਰੀ ਸੀ ਦੇ ਮਰੀਜ਼ਾ ਦਾ ਟੈਸਟ ਪੀ.ਜੀ.ਆਈ ਚੰਡੀਗੜ ਤੋਂ ਅਤੇ ਰਾਜਿੰਦਰਾ ਹਸਪਤਾਲ ਵਿਚ ਮੁਫਤ ਕਰਵਾਇਆ ਜਾਂਦਾ ਹੈ।ਡਾ. ਮਨਜੀਤ ਸਿੰਘ ਨੇ ਸਵਾਈਨ ਫਲੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸਵਾਈਨ ਫਲੂ ਇਕ ਵਾਇਰਲ ਬੁਖਾਰ ਹੈ ਜੋ ਕਿ ਐਚ1 ਐਨ1 ਵਾਇਰਸ ਨਾਲ ਹੁੰਦਾ ਹੈ ਜਿਸ ਦੀ ਲਾਗ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਸਾਹ ਰਾਹੀ ਹੁੰਦੀ ਹੈ। ਇਸ ਲਈ ਬਿਮਾਰੀ ਤੋਂ ਬਚਣ ਲਈ  ਖੰਘਣ, ਛਿੱਕ ਮਾਰਨ ਵੇਲੇ ਮੂੰਹ ਤੇ ਕੱਪੜਾ ਜਾਂ ਰੁਮਾਲ ਦੀ ਵਰਤੋਂ ਕਰਨ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣਾ ਯਕੀਨੀ ਬਣਾਉਣ। ਭੀੜ ਵਾਲੀਆਂ ਥਾਵਾਂ ਤੇ ਨਾ ਜਾਇਆਂ ਜਾਵੇ ਅਤੇ ਤਰਲ ਪਦਾਰਥ ਵੱਧ ਤੋਂ ਵੱਧ ਲਏ ਜਾਣ। ਉਨ੍ਹਾਂ ਕਿਹਾ ਤੇਜ਼ ਬੁਖਾਰ, ਖਾਂਸੀ ਜ਼ੁਕਾਮ, ਛਿੱਕਾ ਆਉਣੀਆਂ, ਨੱਕ ਵਗਣਾ, ਗਲੇ ਵਿਚ ਦਰਦ, ਸਾਹ ਲੈਣ ਵਿਚ ਤਕਲੀਫ, ਸਰੀਰ ਟੁੱਟਦਾ ਮਹਿਸੂਸ ਹੋਣਾ ਆਦਿ ਸਵਾਈਨ ਫਲੂ ਦੀਆਂ ਨਿਸ਼ਾਨੀਆਂ ਹਨ। ਇਸ ਲਈ ਕਿਸੇ ਵੀ ਕਿਸਮ ਦਾ ਬੁਖਾਰ ਹੋਣ ਤੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਦੇ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਬਿਨਾਂ ਡਾਕਟਰੀ ਜਾਂਚ ਤੋ ਦਵਾਈ ਨਾ ਲਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਨਿਸ਼ਾਨੀਆਂ ਵਾਲੇ ਮਰੀਜ਼ਾ ਨੂੰ ਵੱਧ ਤੋ ਵੱਧ ਆਰਾਮ ਕਰਨ ਅਤੇ ਚੰਗਾ ਪੌਸ਼ਟਿਕ ਖੁਰਾਕ ਦੀ ਜ਼ਰੂਰਤ ਹੁੰਦੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਸਵਾਈਨ ਫਲੂ ਦੀਆਂ ਕੈਟਾਗਰੀ ਏ. ਬੀ. ਤੇ ਸੀ. ਹਨ ਕੈਟਾਗਰੀ ਏ ਦੇ ਮਰੀਜ਼ ਉਹ ਹਨ ਜਿਨ੍ਹਾਂ ਨੂੰ ਖਾਂਸੀ, ਜ਼ੁਕਾਮ ਤੇ ਹਲਕਾ ਬੁਖਾਰ ਹੁੰਦਾ ਹੈ। ਇਨ੍ਹਾਂ ਮਰੀਜ਼ਾਂ ਨੂੰ ਕੋਈ ਦਵਾਈ ਦੀ ਜ਼ਰੂਰਤ ਨਹੀ ਹੁੰਦੀ। ਇਨ੍ਹਾਂ ਮਰੀਜ਼ਾ ਨੂੰ ਘਰ ਵਿਚ ਹੀ ਅਰਾਮ ਕਰਨ ਅਤੇ ਚੰਗੀ ਖੁਰਾਕ ਤੇ ਤਰਲ ਪਦਾਰਥਾਂ ਦੀ ਵਰਤੋਂ ਵੱਧ ਤੋ ਵੱਧ ਕਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੈਟਾਗਰੀ ਬੀ ਵਿਚ ਉਹ ਮਰੀਜ਼ ਆਉਂਦੇ ਹਨ ਜਿਨ੍ਹਾਂ ਨੂੰ ਖਾਂਸੀ ਜ਼ੁਕਾਮ ਦੇ ਨਾਲ-ਨਾਲ ਬਹੁਤ ਤੇਜ਼ ਬੁਖਾਰ ਹੁੰਦਾ ਹੈ ਅਤੇ ਇਸ ਦੇ ਨਾਲ ਉਨ੍ਹਾਂ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ। ਜਿਵੇ ਕਿ ਦਿਲ, ਗੁਰਦੇ, ਲੀਵਰ, ਸ਼ੂਗਰ ਦੇ ਮਰੀਜ਼, 60 ਸਾਲ ਤੋਂ ਵੱਡੇ ਬਜ਼ੁਰਗ, ਜਿਹੜੇ ਸਟੀਰੋਇਡ ਥੈਰੇਪੀ ਤੇ ਹਨ ਅਤੇ ਹੋਰ ਕੋਈ ਗੰਭੀਰ ਬਿਮਾਰੀ ਨਾਲ ਪੀੜ੍ਹਤ ਹਨ। ਉਨ੍ਹਾਂ ਸਾਰੇ ਮਰੀਜ਼ਾਂ ਨੂੰ ਟੈਮੀ ਫਲਿਊ ਦਵਾਈ ਦੀ ਦੇਣ ਦੀ ਲੋੜ ਹੈ। ਏ. ਅਤੇ ਬੀ. ਕੈਟਾਗਰੀ ਲਈ ਕੋਈ ਟੈਸਟ ਦੀ ਜ਼ਰੂਰਤ ਨਹੀ ਹੈ। ਕੈਟਾਗਰੀ ਸੀ ਵਿਚ ਉਹ ਮਰੀਜ਼ ਆਉਂਦੇ ਹਨ ਜਿਨ੍ਹਾਂ ਨੂੰ ਕੈਟਾਗਰੀ ਏ. ਅਤੇ ਬੀ. ਦੇ ਲੱਛਣਾਂ ਦੇ ਨਾਲ-ਨਾਲ ਸਾਹ ਲੈਣ ਵਿਚ ਤਕਲੀਫ, ਬਲਗਮ ਵਿਚ ਖੂਨ, ਉਲਟੀਆਂ, ਟੱਟੀਆਂ ਅਤੇ ਹੱਥਾਂ ਤੇ ਪੈਰਾਂ ਦੇ ਨਹੁੰਆਂ ਦਾ ਨੀਲਾ ਹੋਣਾ ਆਦਿ ਲੱਛਣ ਹਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਹੋਣਾ ਚਾਹੀਦਾ ਹੈ ਜਿਥੇ ਕਿ ਉਨ੍ਹਾਂ ਦਾ ਟੈਸਟ ਲੈ ਕੇ ਦਵਾਈ ਸ਼ੁਰੂ ਕੀਤੀ ਜਾਂਦੀ ਹੈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸ਼ੇਲੀ ਜੇਤਲੀ, ਜਿਲਾ ਟੀਕਾਕਰਨ ਅਪਸਰ ਡਾ. ਸੁਧਾ ਗਰੋਵਰ,ਜਿਲਾ ਐਪੀਡੋਮੋਲੋਜਿਸਟ ਡਾ.ਗੁਰਮੀਤ ਸਿੰਘ, ਡਾ. ਸੁਮੀਤ ਸਿੰਘ , ਮਾਸ ਮੀਡੀਆ ਅਫਸਰ ਕ੍ਰਿਸਨ ਕੁਮਾਰ  ਤੇਂ ਬਿੱਟੂ ਵੀ ਹਾਜਰ ਸਨ।

 

Tags: DC Patiala , Civil Surgeon Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD