Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਥੋੜੀ ਜਿਹੀ ਸਾਵਧਾਨੀ ਨਾਲ ਸਵਾਇਨ ਫਲੂ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ: ਡਾ ਸੁਖਪਾਲ ਸਿੰਘ ਸਿਵਲ ਸਰਜਨ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Jan 2019

Last updated on: Jan 17, 2019, 00:00 IST

ਡਾ. ਸੁਖਪਾਲ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਅਧਿਕਾਰੀ/ ਪ੍ਰੋਗ੍ਰਾਮ ਅਫ਼ਸਰ, ਮਲੇਰੀਆ ਵਿੰਗ, ਮਾਸ ਮੀਡੀਆ ਵਿੰਗ ਅਤੇ ਪ੍ਰਾਈਵੇਟ ਪ੍ਰੈਕਟੀਸਨਰਜ ਅਤੇ ਹੋਰ ਸਬੰਧਿਤ ਸਟਾਫ ਦੀ ਮੀਟਿੰਗ ਕੀਤੀ ਗਈ। ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਸਵਾਇਨ ਫਲੂ ਦੇ ਕੁਝ ਕੇਸ ਪਾਏ ਗਏ ਹਨ। ਇਸ ਲਈ ਸਰਕਾਰੀ ਅਦਾਰੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਵੱਲੋਂ ਸਵਾਇਨ ਫਲੂ ਦੇ ਬਚਾਅ ਲਈ ਬਣਦੀਆਂ ਲੋੜੀਂਦੀਆਂ  ਗਤੀਵਿਧੀਆਂ ਕਰਨੀਆਂ ਯਕੀਨੀ ਬਣਾਈਆਂ ਜਾਣ।ਸਿਵਲ ਸਰਜਨ ਨੇ ਦੱਸਿਆ ਕਿ ਹਰੇਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿਖੇ ਬਾਹਰ ਅਤੇ ਇੰਤਜਾਰ ਖੇਤਰ ਵਿੱਚ ਸਵਾਇਨ ਫਲੂ ਤੋਂ ਬਚਣ ਲਈ ‘ਇਹ ਕਰੋ, ਇਹ ਨਾ ਕਰੋ’ ਸਵਧਾਨੀਆਂ ਦਰਸਾਉਂਦੇ ਬੈਨਰ ਲਗਾਏ ਜਾਣ। ਉਨਾਂ ਦੱਸਿਆ ਕਿ ਸਵਾਇਨ ਫਲੂ ਨੋਟੀਫਾਈਡ ਬਿਮਾਰੀ ਹੈ, ਇਸ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜੇਕਰ ਕੋਈ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਅਤੇ ਮਰੀਜ਼ ਦਾ ਵਰਗ ਏ/ਬੀ/ਸੀ ਅਨੁਸਾਰ ਢੁੱਕਵਾਂ ਇਲਾਜ ਕੀਤਾ ਜਾਵੇ। ਉਨਾਂ ਦੱਸਿਆ ਕਿ ਸਵਾਇਨ ਫਲੂ ਤੋਂ ਪ੍ਰਭਾਵਤ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੁਝ ਦਵਾਈ ਦੇਣ ਨਾਲ ਉਹ ਸਵਾਇਨ ਫਲੂ ਹੋਣ ਤੋਂ ਬਚ ਸਕਦੇ ਹਨ। ਉਨਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਸਵਾਇਨ ਫਲੂ ਦੇ ਮਰੀਜ਼ਾ ਨੂੰ ਦਾਖਲ ਕਰਨ ਲਈ ਆਈਸੋਲੇਸ਼ਨ ਵਾਰਡ ਬਣਾਏ ਜਾਣ ਅਤੇ ਲੋੜ ਪੈਣ ਤੇ ਮਰੀਜ਼ ਦੇ ਸੈਂਪਲ ਲੈ ਕੇ ਪੀ.ਜੀ.ਆਈ. ਚੰਡੀਗੜ ਵਿਖੇ ਸਹੀ ਢੰਗ ਨਾਲ ਭੇਜੇ ਜਾਣ। ਉਨਾਂ ਸਵਾਇਨ ਫਲੂ ਸਬੰਧੀ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਆਦਿ ਵਿਖੇ ਆਪਣੇ ਪੈਰਾ ਮੈਡੀਕਲ ਸਟਾਫ ਨੂੰ ਭੇਜਣ ਅਤੇ ਹਾਜਰੀਨ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ।  

ਇਸ ਮੋਕੇ  ਓਹਨਾਂ ਦੱਸਿਆ ਕਿ  ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ1ਐਨ1)  ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ  ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ। ਇਹ ਬਜੁਰਗਾਂ, ਕਮਜੋਰ  ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੁੰਦੀ ਹੈ ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸਕਤੀ ਘੱਟ ਹੁੰਦੀ ਹੈ, ਇਸ ਲਈ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ। ਪਰ ਜੇਕਰ ਮਨੁਖ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 5-7 ਦਿਨਾਂ ਵਿੱਚ ਆਪਣੇ ਆਪ  ਠੀਕ ਹੋ ਜਾਂਦੀ ਹੈ। ਜਿਨਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਦਾ ਇਲਾਜ ਮੁਫਤ ਹੁੰਦਾ ਹੈ। ਇਸ ਸਮੇਂ ਡਾ. ਵਿਕਰਮ ਅਸੀਜਾ ਜਿਲਾ ਐਪੀਡਮੈਲੋਜਿਸਟ ਨੇ ਹਾਜਰੀਨ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ  ਭੀੜ ਵਾਲੀਆਂ ਥਾਵਾਂ ਨਾ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ ਕਰਨੇ ਚਾਹੀਦੇ ਹਨ। ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ।ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸਟਿਕ ਭੋਜਨ ਖਾਓ। ਇਸ ਸਮੇਂ ਡਾ. ਸੁਮਨ ਵਧਾਵਨ, ਡਾ. ਰੰਜੂ ਸਿੰਗਲਾ, ਡਾ. ਜਾਗ੍ਰਤੀ ਚੰਦਰ, ਡਾ. ਐਮ.ਐਮ. ਬਾਂਸਲ, ਡਾ. ਮੁਕੇਸ਼ ਬਾਂਸਲ, ਡਾ. ਅਰਪਨਾ (ਪ੍ਰਧਾਨ ਆਈ.ਐਮ.ਏ.), ਡੀ. ਸਤੀਸ਼ ਜਿੰਦਲ, ਡਾ. ਦਿਨੇਸ਼ ਕਮਾਰ, ਡਾ. ਰਾਕੇਸ਼ ਕੁਮਾਰ, ਡਾ. ਕਰਨੈਲ ਸਿੰਘ, ਸ੍ਰੀ ਲਾਲ ਚੰਦ, ਸ: ਗੁਰਤੇਜ ਸਿੰਘ ਆਦਿ ਹਾਜਿਰ ਸਨ। 

 

Tags: Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD