Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਮਗਸੀਪਾ ਵੱਲੋਂ ਸਬ-ਡਵੀਜ਼ਨ ਰਾਜਪੁਰਾ ਵਿਖੇ ਸੂਚਨਾ ਅਧਿਕਾਰ ਐਕਟ 2005 ਬਾਰੇ ਦੋ ਦਿਨ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

Web Admin

Web Admin

5 Dariya News

ਰਾਜਪੁਰਾ , 17 Jan 2019

Last updated on: Jan 17, 2019, 00:00 IST

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਦੇ ਸਹਿਯੋਗ ਨਾਲ ਸੂਚਨਾ ਅਧਿਕਾਰ ਐਕਟ 2005 ਬਾਰੇ ਦੋ ਦਿਨ ਦਾ ਸਿਖਲਾਈ ਪ੍ਰੋਗਰਾਮ ਐੱਸ.ਡੀ.ਐੱਮ. ਦਫ਼ਤਰ, ਰਾਜਪੁਰਾ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸਬ-ਡਵੀਜ਼ਨ ਰਾਜਪੁਰਾ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫ਼ਸਰਾਂ ਅਤੇ ਸਬੰਧਤ ਸਟਾਫ਼ ਨੇ ਭਾਗ ਲਿਆ। ਇਸ ਮੌਕੇ ਸ਼੍ਰੀ ਅਮਰਜੀਤ ਸਿੰਘ ਸੋਢੀ ਪ੍ਰੋਜੈਕਟ ਕੁਆਰਡੀਨੇਟਰ ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਭਾਗੀਦਾਰਾਂ ਨੂੰ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ, ਸ਼ਡਿਊਲ ਅਤੇ ਵਿਸ਼ਾ-ਮਾਹਿਰਾਂ ਬਾਰੇ ਜਾਣਕਾਰੀ ਦਿੱਤੀ ਗਈ । ਉਨਾਂ ਵੱਲੋਂ ਸਬ-ਡਵੀਜ਼ਨਲ ਮੈਜਿਸਟਰੇਟ ਰਾਜਪੁਰਾ ਸ਼੍ਰੀ ਸਿਵ ਕੁਮਾਰ ਨੂੰ ਜੀ ਆਇਆ ਆਖਿਆ। ਇਸ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਬ-ਡਵੀਜ਼ਨਲ ਮੈਜਿਸਟਰੇਟ ਰਾਜਪੁਰਾ ਸ਼੍ਰੀ ਸ਼ਿਵ ਕੁਮਾਰ ਨੇ ਕਿਹਾ ਕਿ ਸੂਚਨਾ ਅਧਿਕਾਰ ਐਕਟ ਦੇ ਲਾਗੂ ਹੋਣ ਨਾਲ ਜਿਥੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਵਧੀ ਹੈ, ਉਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਵਿੱਚ ਵੀ ਵਾਧਾ ਹੋਇਆ ਹੈ। ਅਜਿਹੇ ਸਿਖਲਾਈ ਪ੍ਰੋਗਰਾਮ  ਉਨਾਂ ਲਈ ਕਾਫ਼ੀ ਸਹਾਈ ਸਿੱਧ ਹੋਣਗੇ ਅਤੇ ਉਨਾਂ ਨੂੰ ਇਸ ਸਿਖਲਾਈ ਉਪਰੰਤ ਸੂਚਨਾ ਅਧਿਕਾਰ ਐਕਟ 2005 ਸਬੰਧੀ ਕੇਸਾਂ ਨਾਲ ਨਜਿੱਠਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ  ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

ਉਨਾਂ ਕਿਹਾ ਕਿ ਇਸ ਐਕਟ ਸਬੰਧੀ ਜੋ ਕੁਝ ਉਨਾਂ ਨੂੰ ਪਤਾ ਨਹੀਂ, ਉਸ ਬਾਰੇ ਜਰੂਰ ਜਾਣੂ ਹੋਣ ਅਤੇ ਸੂਚਨਾ ਦੇਣ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾਣ। ਉਨਾਂ ਕਿਹਾ ਕਿ ਐਕਟ ਪ੍ਰਤੀ ਸਮੂਹ ਅਧਿਕਾਰੀਆਂ ਦਾ ਸੂਚਨਾ ਦਾ ਅਧਿਕਾਰ ਐਕਟ ਤੋਂ ਪੂਰੀ ਤਰ੍ਹਾਂ ਜਾਗਰੂਕ ਹੋਣਾ ਅਤਿ ਜਰੂਰੀ ਹੈ, ਇਸ ਲਈ ਇਹ ਸਿਖਲਾਈ ਪ੍ਰੋਗਰਾਮ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਸਿਖਲਾਈ ਦੇ ਕੇ ਜਿਥੇ ਉਨਾਂ ਦੇ ਗਿਆਨ ਵਿੱਚ ਵਾਧਾ ਕਰੇਗਾ, ਉਥੇ ਉਨਾਂ ਦੀ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਉਨਾਂ ਮਗਸੀਪਾ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਆਵੇਗੀ।ਇਸ ਦੋ ਦਿਨ ਦੇ ਸਿਖਲਾਈ ਪ੍ਰੋਗਰਾਮ ਵਿੱਚ ਵਿਸ਼ਾ-ਮਾਹਿਰ ਸ਼੍ਰੀ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.) ਵੱਲੋਂ ਸੂਚਨਾ ਅਧਿਕਾਰ ਐਕਟ ਦੇ ਪਿਛੋਕੜ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਜਨਤਕ ਅਥਾਰਿਟੀ ਦੁਆਰਾ ਪੀ.ਆਈ.ਓ. ਅਤੇ ਏ.ਪੀ.ਆਈ.ਓ.ਦੀ ਨਿਯੁਕਤੀ ਬਾਰੇ, ਮਿਸ ਏਕਤਾ ਗੁਪਤਾ, ਰੀਸਰਚ ਐਸ਼ੋਸੀਏਟ, ਮਗਸੀਪਾ ਚੰਡੀਗੜ੍ਹ ਵੱਲੋਂ ਜਾਣਕਾਰੀ ਪ੍ਰਾਪਤ ਕਰਨ ਲਈ ਬੇਨਤੀ ਅਤੇ ਬੇਨਤੀ ਦਾ ਨਿਪਟਾਰਾ ਕਰਨ, ਖੁਲਾਸੇ ਤੋਂ ਛੋਟ, ਤੀਜੀ ਧਿਰ, ਰਾਜ ਸੂਚਨਾ ਕਮਿਸ਼ਨ ਦਾ ਸੰਵਿਧਾਨ, ਸੇਵਾ ਦੇ ਨਿਯਮ ਅਤੇ ਸ਼ਰਤਾਂ ਬਾਰੇ ਜਾਣਕਾਰੀ ਗਈ। ਸਿਖਲਾਈ ਪ੍ਰੋਗਰਾਮ ਦੇ ਦੂਜੇ ਦਿਨ ਸ਼੍ਰੀ ਲਖਬੀਰ ਸਿੰਘ, ਲਾਗੂਕਰਤਾ ਅਫ਼ਸਰ (ਰਿਟਾ.), ਬੈਕਫਿਕੋਂ ਵੱਲੋਂ ਰਾਜ ਸੂਚਨਾ ਕਮਿਸ਼ਨ ਵਿੱਚ ਸ਼ਿਕਾਇਤਾਂ ਅਤੇ ਅਪੀਲ ਦਾਇਰ ਕਰਨ ਬਾਰੇ, ਮੁਆਵਜੇ ਦੀ ਸ਼ਜਾ ਅਤੇ ਗ੍ਰਾਂਟ, ਪੰਜਾਬ ਆਰ.ਟੀ.ਆਈ. ਰੂਲਜ਼ 2017 ਅਤੇ ਸ਼੍ਰੀ ਯਸ਼ਪਾਲ ਮਾਨਵੀ, ਸਹਾਇਕ ਡਾਇਰੈਕਟਰ (ਰਿਟਾ), ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਰ.ਟੀ.ਆਈ. ਕਾਨੂੰਨ ਦੀ ਉਲੰਘਣਾ ਦੇ ਪ੍ਰਭਾਵ, ਅਦਾਲਤਾਂ ਦਾ ਅਧਿਕਾਰ ਖੇਤਰ, ਆਰ.ਟੀ.ਆਈ. ਐਕਟ ਤੋਂ ਛੋਟ ਵਾਲੀਆਂ ਸੰਸਥਾਵਾਂ  ਅਤੇ ਪ੍ਰਸ਼ਨ-ਉੱਤਰਾਂ ਰਾਹੀਂ ਵੀ ਸੂਚਨਾ ਅਧਿਕਾਰ ਐਕਟ 2005 ਬਾਰੇ ਭਰੂਪਰ ਜਾਣਕਾਰੀ ਦਿੱਤੀ। ਸਿਖਲਾਈ ਪ੍ਰੋਗਰਾਮ ਦੇ ਅੰਤ ਵਿੱਚ ਭਾਗੀਦਾਰਾਂ ਨੂੰ ਪਾਰਟੀਸ਼ੀਪੇਸ਼ਨ ਸਰਟੀਫੀਕੇਟ ਅਤੇ ਕੋਰਸ ਸਮੱਗਰੀ ਦੀਆਂ ਸੀਡੀਆਂ ਵੀ ਦਿੱਤੀਆਂ ਗਈਆਂ। 

 

Tags: MGSIPAP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD