Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋ ਹੈਪੀ ਸੀਡਰ ਨਾਲ ਬਿਜਾਈ ਕੀਤੇ ਕਣਕ ਦੇ ਖੇਤਾਂ ਦਾ ਦੌਰਾ

171 ਲੱਖ ਹੈਕਟੇਅਰ ਵਿੱਚ ਕੀਤੀ ਗਈ ਕਣਕ ਦੀ ਕਾਸ਼ਤ

Web Admin

Web Admin

5 Dariya News

ਮਾਨਸਾ , 18 Jan 2019

Last updated on: Jan 18, 2019, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਅਤੇ ਬਲਾਕ ਖੇਤੀਬਾੜੀ ਅਫਸਰ ਸ਼੍ਰੀ ਡੂੰਗਰ ਸਿੰਘ ਬਰਾੜ ਵੱਲੋ ਵਿਭਾਗ ਦੀ ਟੀਮ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਜਿਲੇ ਵਿੱਚ ਕੁੱਲ 171 ਲੱਖ ਹੈਕਟੇਅਰ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਦੀ ਹਾਲਤ ਤੱਸਲੀਬਖਸ਼ ਹੈ ਅਤੇ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਮਿੱਥੇ ਟੀਚੇ ਅੁਨਸਾਰ ਉਤਪਾਦਨ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਕਣਕ ਦੀ ਬਿਜਾਈ 39 ਫੀਸਦੀ ਰਕਬੇ ਵਿੱਚ ਹੈਪੀ ਸੀਡਰ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨੀ ਚਾਹੀਦੀ ਹੈ, ਇਸ ਨਾਲ ਜੈਵਿਕ ਮਾਦਾ ਅਤੇ ਮੱਲੜ ਦੀ ਮਾਤਰਾ ਵੱਧਣ ਨਾਲ ਜਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਤੇ ਨਾਲ ਹੀ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਤੋਂ ਬਚਾਅ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਹੈ ਇਸ ਨਾਲ ਕਿਸਾਨਾਂ ਦੇ ਖਰਚੇ ਵੀ ਘੱਟਦੇ ਹਨ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਕਿਸਾਨਾ ਨੂੰ ਖੇਤੀ ਸੰਦਾ 'ਤੇ ਲੱਗਭਗ 11 ਕਰੋੜ ਦੀ ਸਬਸਿਡੀ ਦਿੱਤੀ ਗਈ ਹੈ। ਇਹਨਾ ਸੰਦਾ ਦੀ ਕਿਸਾਨਾਂ ਵੱਲੋ ਵਰਤੋ ਕਰਨ ਕਰਕੇ ਕਾਫੀ ਘੱਟ ਮਾਤਰਾ 'ਚ ਪਰਾਲੀ ਨੂੰ ਅੱਗ ਲਾਈ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਖੇਤੀਬਾੜੀ ਵਿਕਾਸ ਅਫਸਰ ਡਾ. ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਚਮਨਦੀਪ ਸਿੰਘ, ਸ਼੍ਰੀ ਮਨਪ੍ਰੀਤ ਕੌਰ, ਪ੍ਰਿਯਾ ਅਤੇ ਸ਼੍ਰੀ ਹਰਚੇਤ ਸਿੰਘ ਵੀ ਹਾਜ਼ਰ ਸਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD