Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੀ. ਐੱਸ. ਟੀ. ਆਡਿਟ ਅਤੇ ਸਾਲਾਨਾ ਰਿਟਰਨ ਸੰਬੰਧੀ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਵੱਲੋਂ ਸੈਮੀਨਾਰ ਦਾ ਆਯੋਜਨ

Web Admin

Web Admin

5 Dariya News

ਲੁਧਿਆਣਾ , 19 Jan 2019

Last updated on: Jan 19, 2019, 00:00 IST

ਜੀ. ਐੱਸ. ਟੀ. ਆਡਿਟ ਅਤੇ ਸਾਲਾਨਾ ਰਿਟਰਨਾਂ ਸੰਬੰਧੀ ਕਈ ਪੱਖਾਂ ਤੋਂ ਜਾਣੂ ਕਰਾਉਣ ਲਈ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੋਨਰਡ ਅਡੈਨਿੳੂਰ ਸਟਿਫਟੁੰਗ, ਜਰਮਨੀ ਦੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਐਂਡ ਲਾਅਕਰੁੱਕਸ ਐਡਵਾਈਜ਼ਰਜ਼ ਅਤੇ ਫੈੱਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿੱਕੋ) ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੇਟ ਚੈਪਟਰ ਦੀ ਟੈਕਸੇਸ਼ਨ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਪਵਨ ਕੁਮਾਰ ਪਾਹਵਾ ਨੇ ਕਿਹਾ ਕਿ ਜੀ. ਐੱਸ. ਟੀ. ਲਾਗੂ ਹੋਣ ਨਾਲ ਦੇਸ਼ ਵਿੱਚ ਟੈਕਸੇਸ਼ਨ ਪ੍ਰਕਿਰਿਆ ਵਿੱਚ ਬੜੀ ਸਰਲਤਾ ਅਤੇ ਪਾਰਦਰਸ਼ਤਾ ਆਈ ਹੈ। ਭਾਵੇਂਕਿ ਸ਼ੁਰੂਆਤ ਵਿੱਚ ਕੁਝ ਰੁਕਾਵਟਾਂ ਸਾਹਮਣੇ ਆਈਆਂ ਸਨ ਪਰ ਹੁਣ ਸਥਿਤੀ ਆਮ ਵਾਂਗ ਅਤੇ ਸੁਖਾਵੀਂ ਹੁੰਦੀ ਜਾ ਰਹੀ ਹੈ। ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਖੇਤਰੀ ਡਾਇਰੈਕਟਰ ਮਿਸ ਮਧੂ ਪਿਲਾਈ ਨੇ ਕਿਹਾ ਕਿ ਜੋ ਟੈਕਸਦਾਤੇ ਜੀ. ਐੱਸ. ਟੀ. ਤਹਿਤ ਰਜਿਸਟਰਡ ਹਨ, ਉਨ੍ਹਾਂ ਨੂੰ ਹੁਣ ਆਡਿਟ ਹੋਈ ਸਾਲਾਨਾ ਖਾਤਾ ਅਤੇ ਜੀ. ਐੱਸ. ਟੀ. ਰਿਪੋਰਟ ਸਮੇਤ ਸਾਲਾਨਾ ਰਿਟਰਨ 30 ਜੂਨ, 2019 ਤੋਂ ਪਹਿਲਾਂ ਭਰਨੀ ਪੈਣੀ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਇਸ ਪੂਰੀ ਪ੍ਰਕਿਰਿਆ ਬਾਰੇ ਜਾਣੂ ਕਰਾਉਣ ਲਈ ਹੀ ਕੀਤਾ ਜਾ ਰਿਹਾ ਹੈ। ਸੈਮੀਨਾਰ ਨੂੰ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਲੁਧਿਆਣਾ ਸ੍ਰੀ ਪਵਨ ਗਰਗ, ਚਾਰਟਰਡ ਅਕਾਉਂਟੈਂਟ ਸ੍ਰੀ ਵਿਸ਼ਾਲ ਗਰਗ ਅਤੇ ਸ੍ਰੀ ਨਗੇਸ਼ ਬਜਾਜ ਆਦਿ ਨੇ ਵੀ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਹਾਜ਼ਰੀਨ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਹਰ ਪੱਖੋਂ ਮੁਕੰਮਲ ਵੇਰਵਾ ਪੇਸ਼ ਕੀਤਾ ਗਿਆ। ਫਿਕੋ ਦੇ ਪ੍ਰਧਾਨ ਸ੍ਰ. ਗੁਰਮੀਤ ਸਿੰਘ ਕੁਲਾਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਵਿੱਚ 100 ਤੋਂ ਵਧੇਰੇ ਸਨਅਤੀ ਸਖ਼ਸ਼ੀਅਤਾਂ ਅਤੇ ਹੋਰਾਂ ਨੇ ਹਾਜ਼ਰੀ ਭਰੀ। 

 

Tags: GST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD