Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੋਲੇ ਇੰਡੀਆ ਯੂਥ ਗੇਮਜ਼ :ਬਾਸਕਟਬਾਲ ਦੇ ਅੰਡਰ 17 ਵਿੱਚ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੋਵਾਂ ਨੇ ਜਿੱਤਿਆ ਸੋਨ ਤਮਗਾ

ਪੰਜਾਬ ਨੇ ਹੁਣ ਤੱਕ 22 ਸੋਨੇ, 18 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 65 ਤਮਗੇ ਜਿੱਤੇ

Web Admin

Web Admin

5 Dariya News

ਚੰਡੀਗੜ੍ਹ , 19 Jan 2019

Last updated on: Jan 19, 2019, 00:00 IST

ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਪੰਜਾਬ ਦੇ ਖਿਡਾਰੀਆਂ ਨੂੰ ਮਿਲ ਕੇ ਹੱਲਾਸ਼ੇਰੀ ਦਿੱਤੀ। ਅੱਜ ਹੋਏ ਮੁਕਾਬਲਿਆਂ ਵਿੱਚ ਪੰਜਾਬ ਨੇ ਦੋ ਸੋਨ ਤਮਗਿਆਂ ਸਣੇ ਕੁੱਲ 9 ਤਮਗੇ ਜਿੱਤੇ। ਬਾਸਕਟਬਾਲ ਵਿੱਚ ਦੋ ਸੋਨੇ ਤੇ ਇਕ ਚਾਂਦੀ, ਫੁਟਬਾਲ ਵਿੱਚ ਇਕ ਚਾਂਦੀ ਤੇ ਇਕ ਕਾਂਸੀ, ਮੁੱਕੇਬਾਜ਼ੀ ਵਿੱਚ ਇਕ ਚਾਂਦੀ ਤੇ ਦੋ ਕਾਂਸੀ ਅਤੇ ਤੀਰਅੰਦਾਜ਼ੀ ਵਿੱਚ ਇਕ ਕਾਂਸੀ ਦਾ ਤਮਗਾ ਜਿੱਤਿਆ। ਪੰਜਾਬ ਵੱਲੋਂ ਅੱਜ ਜਿੱਤੇ ਤਮਗਿਆਂ ਨਾਲ ਹੁਣ ਤੱਕ ਕੁੱਲ ਜਿੱਤੇ ਤਮਗਿਆਂ ਦੀ ਗਿਣਤੀ 65 ਤੱਕ ਅੱਪੜ ਗਈ ਜਿਸ ਵਿੱਚ 22 ਸੋਨੇ, 18 ਚਾਂਦੀ ਤੇ 25 ਕਾਂਸੀ ਦੇ ਤਮਗੇ ਸ਼ਾਮਲ ਹਨ।ਅੱਜ ਪੰਜਾਬ ਲਈ ਬਾਸਕਟਬਾਲ ਵਿੱਚ ਸੁਨਿਹਰਾ ਦਿਨ ਰਿਹਾ। ਅੰਡਰ 17 ਵਿੱਚ ਪੰਜਾਬ ਦੀਆਂ ਮੁੰਡਿਆਂ ਤੇ ਕੁੜੀਆਂ ਦੀਆਂ ਦੋਵੇਂ ਟੀਮਾਂ ਨੇ ਫਾਈਨਲ ਮੁਕਾਬਲਾ ਜਿੱਤਦਿਆਂ ਸੋਨੇ ਦਾ ਤਮਗਾ ਜਿੱਤਿਆ। ਰਾਣਾ ਸੋਢੀ ਨੇ ਪੰਜਾਬ ਦੀਆਂ ਦੋਵੇਂ ਟੀਮਾਂ ਦੇ ਖਿਡਾਰੀਆਂ ਨੂੰ ਮਿਲ ਕੇ ਨਿੱਜੀ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਉਪ ਜੇਤੂ ਰਹੀ ਪੰਜਾਬ ਦੀ ਫੁਟਬਾਲ ਟੀਮ ਅਤੇ ਤਮਗਾ ਜੇਤੂ ਮੁੱਕੇਬਾਜ਼ਾਂ ਨੂੰ ਵੀ ਮਿਲ ਕੇ ਵਧਾਈ ਦਿੱਤੀ। ਖੇਡ ਮੰਤਰੀ ਰਾਣਾ ਸੋਢੀ ਜੋ ਖੁਦ ਸਾਬਕਾ ਕੌਮਾਂਤਰੀ ਨਿਸ਼ਾਨੇਬਾਜ਼ ਰਹੇ ਹਨ, ਨੇ ਸ਼ੂਟਿੰਗ ਰੇਂਜ ਦਾ ਵੀ ਦੌਰਾ ਕੀਤੇ ਜਿੱਥੇ ਉਨ੍ਹਾਂ ਟਰੈਪ ਸ਼ੂਟਿੰਗ ਕਰ ਕੇ ਨਿਸ਼ਾਨੇਬਾਜ਼ਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅੱਜ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਸਟੇਟ ਸਪੋਰਟਸ ਮੈਨੇਜਰ ਸ੍ਰੀ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਬਾਸਕਟਬਾਲ ਦੇ ਅੰਡਰ 17 ਵਿੱਚ ਪੰਜਾਬ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਦੋਵਾਂ ਟੀਮਾਂ ਨੇ ਸੋਨੇ ਦਾ ਤਮਗਾ ਜਿੱਤਿਆ। ਮੁੰਡਿਆਂ ਦੀ ਟੀਮ ਨੇ ਫਾਈਨਲ ਵਿੱਚ ਰਾਜਸਥਾਨ ਨੂੰ 91-78 ਤੇ ਕੁੜੀਆਂ ਦੀ ਟੀਮ ਨੇ ਫਾਈਨਲ ਵਿੱਚ ਤਾਮਿਲਨਾਡੂ ਨੂੰ 76-71 ਨਾਲ ਹਰਾਇਆ। ਬਾਸਕਟਬਾਲ ਦੇ ਅੰਡਰ 21 ਵਿੱਚ ਮੁੰਡਿਆਂ ਦੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ। ਅੰਡਰ 17 ਵਿੱਚ ਪੰਜਾਬ ਦੇ ਮੁੰਡਿਆਂ ਦੀ ਫੁਟਬਾਲ ਟੀਮ ਨੇ ਚਾਂਦੀ ਦਾ ਤਮਗਾ ਅਤੇ ਅੰਡਰ 21 ਵਿੱਚ ਪੰਜਾਬ ਦੇ ਮੁੰਡਿਆਂ ਦੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ। ਅੰਡਰ 21 ਵਿੱਚ ਕਾਂਸੀ ਦੇ ਤਮਗੇ ਵਾਲੇ ਮੈਚ ਵਿੱਚ ਪੰਜਾਬ ਨੇ ਗੋਆ ਨੂੰ 1-0 ਨਾਲ ਹਰਾਇਆ। ਮੁੱਕੇਬਾਜ਼ੀ ਦੇ ਅੰਡਰ 21 ਵਿੱਚ 64 ਕਿਲੋ ਵਰਗ ਵਿੱਚ ਹਰਪ੍ਰੀਤ ਕੌਰ ਨੇ ਚਾਂਦੀ ਤੇ 57 ਕਿਲੋ ਵਰਗ ਵਿੱਚ ਮਨਦੀਪ ਕੌਰ ਨੇ ਕਾਂਸੀ ਅਤੇ 69 ਕਿਲੋ ਵਰਗ ਵਿੱਚ ਪ੍ਰਲਾਧ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ। ਤੀਰਅੰਦਾਜ਼ੀ ਵਿੱਚ ਅੰਡਰ 17 ਵਰਗ ਵਿੱਚ ਅਮਨਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD