Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਜਿੰਦਰ ਕੌਰ ਭੱਠਲ ਵੱਲੋਂ ਸਾਊਥ ਸਿਟੀ ਇਲਾਕੇ 'ਚ ਨਵੇਂ ਉਸਾਰੇ ਸੀਨੀਅਰ ਸਿਟੀਜ਼ਨ ਭਵਨ ਦਾ ਉਦਘਾਟਨ

ਬਜੁਰਗਾਂ ਕੋਲ ਤਜਾਰਬੇ ਦਾ ਖ਼ਜਾਨਾ ਨੌਜਵਾਨਾਂ ਨੂੰ ਇਸ ਦਾ ਲਾਹਾ ਲੈਣ ਦਾ ਦਿੱਤਾ ਸੱਦਾ

Web Admin

Web Admin

5 Dariya News

ਲੁਧਿਆਣਾ , 19 Jan 2019

Last updated on: Jan 19, 2019, 00:00 IST

ਅੱਜ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਸਾਊਥ ਸਿਟੀ ਇਲਾਕੇ ਵਿੱਚ 'ਸੀਨੀਅਰ ਸਿਟੀਜਨ ਵੈਲਫੇਅਰ ਸੋਸਾਇਟੀ' ਵੱਲੋਂ 12 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਸੀਨੀਅਰ ਸਿਟੀਜ਼ਨ ਭਵਨ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨਾਲ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਵੀ ਮੌਜੂਦ ਸਨ। ਬੀਬੀ ਭੱਠਲ ਨੇ ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਬਜੁਰਗ ਵਿਅਕਤੀਆਂ ਲਈ ਸੀਨੀਅਰ ਸਿਟੀਜ਼ਨ ਸੋਸਾਇਟੀ ਦਾ ਇਹ ਬਹੁਤ ਵੱਡਾ ਤੇ ਵਧੀਆਂ ਉੱਦਮ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਅਤੇ ਪੁਰਾਣੇ ਸਮੇਂ ਵਿੱਚ ਬਹੁਤ ਅੰਤਰ ਆ ਗਿਆ ਹੈ, ਪੁਰਾਣੇ ਸਮੇਂ ਵਿੱਚ ਲੋਕਾਂ ਦਾ ਇੱਕ ਦੂਸਰੇ ਦੇ ਘਰ ਜਾਣਾ ਆਮ ਗੱਲ ਸੀ, ਪ੍ਰਤੂੰ ਅੱਜ ਇਸ ਗੱਲ ਦੀ ਵੱਡੀ ਘਾਟ ਹੈ ਜਿਸ ਕਾਰਨ ਬਜੁਰਗ ਆਪਣੇ ਘਰਾਂ ਦੀ ਚਾਰਦੀਵਾਰੀ ਤੱਕ ਸੀਮਤ ਹੋ ਕੇ ਰਹਿ ਗਏ ਹਨ। ਉਹਨਾਂ ਦੀ ਇਕੱਲਤਾ ਨੂੰ ਖਤਮ ਕਰਨ ਲਈ ਅਜਿਹੇ ਉੱਦਮਾਂ ਦੀ ਸਖ਼ਤ ਲੋੜ ਹੈ। ਬਜੁਰਗ ਇੱਕ ਸਾਂਝੀ ਥਾਂ 'ਤੇ ਇਕੱਠੇ ਹੋ ਕੇ ਆਪਣੀਆਂ ਮੁਸ਼ਕਲਾਂ ਅਤੇ ਭਾਵਨਾਵਾਂ ਦਾ ਪ੍ਰਗਟਾਵਾ ਕਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਸਮੇਂ ਦੀ ਸੁਚੱਜੀ ਵਰਤੋਂ ਕਰ ਕੇ ਸਮਾਜ ਅਤੇ ਨੌਜਵਾਨਾਂ ਨੂੰ ਚੰਗੀ ਸੇਧ ਦੇ ਸਕਦੇ ਹਨ। ਬੀਬੀ ਭੱਠਲ ਨੇ ਨੌਜਵਾਨਾਂ ਨੂੰ ਸੰਬੋਧਤ ਹੁੰਦਿਆ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਇਹਨਾਂ ਕੋਲ ਜਿੰਦਗੀ ਦੇ ਅਣ-ਮੁੱਲੇ ਤਜਰਬੇ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਨੌਜਵਾਨ ਆਪਣਾ ਜੀਵਨ ਸੁਖਾਲਾ ਬਣਾ ਸਕਦੇ ਹਨ। ਉਹਨਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦੇ ਖਾਤਮੇ ਅਤੇ ਮੁਸ਼ਕਲਾਂ ਦੇ ਹੱਲ ਲਈ ਬਜੁਰਗਾਂ ਦੇ ਤਜਰਬਿਆਂ ਦਾ ਲਾਹਾ ਲੈਣ ਦਾ ਸੱਦਾ ਦਿੱਤਾ। ਉਹਨਾਂ ਸੋਸਾਇਟੀ ਦੇ ਇਸ ਉਦਮ ਦੀ ਸ਼ਲਾਘਾ ਕਰਦਿਆ ਹੋਰਨਾਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮਾਜ ਸੇਵਾ ਅਤੇ ਭਲਾਈ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਜੋਂ ਇੱਕ ਨਿਰੋਏ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ। ਉਹਨਾਂ ਇਸ ਮੌਕੇ ਸੋਸਾਇਟੀ ਦੇ ਆਹੁੱਦੇਦਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਸਾਇਟੀ ਦੇ ਪ੍ਰਧਾਨ ਸ੍ਰੀ ਅਰੁਣ ਸੇਠ, ਸਕੱਤਰ ਸ੍ਰੀ ਵਿਨੋਦ ਕੁਮਾਰ ਮਹਿੰਦਰਾ, ਕੌਸਲਰ ਸ੍ਰੀ ਬਲਜਿੰਦਰ ਸਿੰਘ ਸੰਧੂ ਅਤੇ ਸ੍ਰੀ ਜਗਰੂਪ ਸਿੰਘ ਹਾਜ਼ਰ ਸਨ।    

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD