Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ : ਗੁਰਪ੍ਰੀਤ ਕੌਰ ਸਪਰਾ

'ਘਰ-ਘਰ ਰੋਜ਼ਗਾਰ' ਮੁਹਿੰਮ ਤਹਿਤ 3049 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਅਤੇ 4656 ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਦਿੱਤੇ ਮੌਕੇ

Web Admin

Web Admin

5 Dariya News

ਐਸ. ਏ. ਐਸ. ਨਗਰ , 19 Jan 2019

Last updated on: Jan 19, 2019, 00:00 IST

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਰੋਲ ਅਦਾ ਕਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ 21 ਨਵੰਬਰ 2018 ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ. 453-461, ਤੀਜੀ ਮੰਜ਼ਿਲ ਸੈਕਟਰ-76 ਐਸ. ਏ. ਐਸ. ਨਗਰ ਵਿਖੇ ਕੰਮ ਕਰ ਰਿਹਾ ਹੈ। ਇਹ ਬਿਊਰੋ ਆਧੁਨਿਕ ਸਹੂਲਤਾਂ ਜਿਵੇਂ ਕਿ ਵਾਈ-ਫਾਈ, ਅਖਬਾਰ, ਇੰਟਰਨੈੱਟ, ਨੌਕਰੀ ਅਤੇ ਸਵੈ-ਰੋਜ਼ਗਾਰ ਸਬੰਧੀ ਜਾਣਕਾਰੀ, ਕਿੱਤਾ ਮੁੱਖੀ ਸਿੱਖਿਆ ਬਾਰੇ ਸਹੂਲਤਾਂ ਇਕ ਹੀ ਛੱਤ ਹੇਠਾਂ ਮੁਹੱਈਆ ਕਰਵਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜਾਂ ਵਿਸਥਾਰ ਕਰਨ ਲਈ ਜ਼ਿਲ੍ਹੇ ਦੇ ਵਸਨੀਕ ਜੇਕਰ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਉਹ ਹਫਤੇ ਵਿੱਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸ਼ਾਮ 4.30 ਤੋਂ 5.30 ਵਜੇ ਤੱਕ ਦਫਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ. 455 ਤੀਜੀ ਮੰਜ਼ਿਲ, ਸੈਕਟਰ-76, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆ ਕੇ ਸੁਝਾਅ ਦੇ ਸਕਦੇ ਹਨ ਅਤੇ ਡਿਪਟੀ ਕਮਿਸ਼ਨਰ ਨੂੰ ਮਿਲ ਵੀ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਨੌਜਵਾਨ, ਜੋ ਕੋਈ ਹੁਨਰ ਸਿੱਖਣਾ ਚਾਹੁੰਦੇ ਹਨ, ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸਹੂਲਤਾਂ ਪ੍ਰਦਾਨ ਕਰਨ ਵਾਲਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੁਨਿਟ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੀ ਉਪਲਬਧ ਹੈ। ਇਸ ਤੋਂ ਇਲਾਵਾ ਸਾਲ 2019-20 ਲਈ ਡਿਸਟ੍ਰਿਕਟ ਇੰਪਲਾਇਮੈਂਟ ਪਲਾਨ ਵੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵੱਲੋਂ ਚਲਾਈ 'ਘਰ-ਘਰ ਰੋਜ਼ਗਾਰ' ਮੁਹਿੰਮ ਤਹਿਤ 1 ਅਪ੍ਰੈਲ 2018 ਤੋਂ 31 ਦਸੰਬਰ 2018 ਤੱਕ ਕੁੱਲ 10062 ਨੌਜਵਾਨਾਂ ਦੀ ਰਜਿਸਟਰੇਸ਼ਨ ਕੀਤੀ ਗਈ, ਜਿਨ੍ਹਾਂ ਵਿਚੋਂ 3049 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ ਅਤੇ 4656 ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਡੀ.ਸੀ.ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ 1 ਨਵੰਬਰ ਤੋਂ 31 ਦਸੰਸਰ ਤੱਕ ਦਫਤਰ ਵਿੱਚ ਕੁੱਲ 1007 ਨੌਜਵਾਨਾਂ ਨੇ ਵਿਜ਼ਿਟ ਕੀਤੀ ਅਤੇ 12 ਪਲੇਸਮੈਂਟ ਕੈਂਪ ਲਗਾਏ ਗਏ ਤੇ ਸਮੇਤ ਮੈਗਾ ਜੋਬ ਫੇਅਰ 1960 ਉਮੀਦਵਾਰ ਰੋਜ਼ਗਾਰ ਲਈ ਚੁਣੇ ਗਏ। ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ 568 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਜਦਕਿ 403 ਸਿਖਲਾਈ ਅਧੀਨ ਹਨ ਅਤੇ 268 ਦੀ ਪਲੇਸਮੈਂਟ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਰਾਜ/ਦੇਸ਼ ਦੇ ਨਿਰਮਾਣ ਵਿੱਚ ਭਾਗੀਦਾਰ ਬਣਨ।

 

Tags: DC Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD