Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰਿਟਾਇਰਡ ਐਕਸ.ਸੀ.ਐਨ ਜਸਵੰਤ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਸ਼ਾਮਿਲ

Web Admin

Web Admin

5 Dariya News

ਗੁਰਦਾਸਪੁਰ , 20 Jan 2019

Last updated on: Jan 20, 2019, 00:00 IST

ਪੰਜਾਬ ਪ੍ਰਦੂਸ਼ਣ ਬੋਰਡ ਤੋਂ ਸੇਵਾਮੁਕਤ ਐਕਸ.ਸੀ.ਐਨ ਜਸਵੰਤ ਸਿੰਘ ਰੰਧਾਵਾ ਆਪਣੇ ਸਾਥੀਆਂ ਸਮੇਤ ਅੱਜ ਪਿੰਡ ਨਿੱਕੇ ਘੁੰਮਣ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਏ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਮੋਜੂਦਾ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਸਾਬਕਾ ਸੰਸਦ ਮੈਂਬਰ ਅਤੇ ਡਾ. ਰਤਨ ਸਿੰਘ ਅਜਨਾਲਾ, ਸਕੱਤਰ ਜਨਰਲ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਸ੍ਰ. ਮਨਮੋਹਨ ਸਿੰਘ ਸਠਿਆਲਾ, ਸ੍ਰ. ਅਮਰਪਾਲ ਸਿੰਘ ਬੋਨੀ ਮੋਜੂਦ ਸਨ ਜਿਨ੍ਹਾਂ ਰਿਟਾਇਰਡ ਐਕਸ.ਸੀ.ਐਨ ਸ੍ਰ. ਰੰਧਾਵਾ ਦਾ ਸਾਥੀਆਂ ਸਮੇਤ ਪਾਰਟੀ 'ਚ ਨਿੱਘਾ ਸੁਆਗਤ ਕੀਤਾ।ਇਸ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਬਾਦਲ ਪਰਿਵਾਰ ਦੇ ਹੰਕਾਰੀ ਤੇ ਤਾਨਾਸ਼ਾਹੀ ਰਵੱਈਏ ਨੇ ਸਿੱਖਾਂ ਦੀ ਸਿਰਮੌਰ ਸੰਸਥਾ  ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਘਰ ਦੀ ਜਾਇਦਾਦ ਬਣਾ ਲਿਆ ਹੈ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਇਸ ਮਹਾਨ ਸੰਸਥਾ ਦਾ ਪੂਰੀ ਤਰ੍ਹਾਂ ਨਾਲ ਰਾਜਸੀਕਰਨ ਕਰ ਦਿੱਤਾ ਜਿਸ ਨਾਲ ਪੂਰੀ ਸਿੱਖ ਕੌਮ ਅਤੇ ਪੰਥ ਨੂੰ ਵੱਡੀ ਢਾਹ ਲੱਗੀ ਹੈ ਇਸ ਕਾਰਨ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰ ਵੀ ਬਾਦਲ ਪਰਿਵਾਰ ਦੇ ਲਿਫਾਫਿਆਂ ਵਿੱਚੋਂ ਹੀ ਨਿਕਲਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਨੂੰ ਵੀ ਤਹਿਸ਼ ਨਹਿਸ਼ ਕਰਕੇ ਰੱਖ ਦਿੱਤਾ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਨੂੰ ਆਪਣੇ ਘਰ ਸੱਦਕੇ "ਪਖੰਡੀ ਸਾਧ ਰਾਮ ਰਹੀਮ" ਨੂੰ ਬਿਨਾਂ ਮੰਗਿਆਂ ਮਾਫ਼ੀ ਦਵਾ ਦਿੱਤੀ ਫਿਰ ਸਿੱਖ ਕੌਮ ਦੇ ਭਾਰੀ ਰੋਹ ਅਤੇ ਗੁੱਸੇ ਨੂੰ ਵੇਖਦਿਆਂ ਸਿੰਘ ਸਹਿਬਾਨਾਂ ਨੇ ਆਪਣੇ ਜਾਰੀ ਕੀਤੇ ਫੁਰਮਾਨ ਨੂੰ ਵਾਪਸ ਲੈ ਲਿਆ ਅਤੇ ਪੰਥਕ ਮਹਾਨ ਸੰਸਥਾ ਸ੍ਰੋਮਣੀ ਕਮੇਟੀ ਅਤੇ ਸਿੱਖ ਸਿਧਾਂਤਾਂ ਦਾ ਘਾਣ ਕਰ ਦਿੱਤਾ ਜਿਸ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ।

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕੌਣ ਸਨ? ਇਹ ਉਹ ਲੋਕ ਸਨ ਜਿੰਨ੍ਹਾਂ ਨੇ ਬਹਿਬਲ ਕਲਾਂ ਅਤੇ ਬਰਗਾੜੀ ਦੇ ਆਲੇ-ਦੁਆਲੇ ਦੇ ਸੈਂਕੜੇ ਪਿੰਡਾਂ ਵਿੱਚ ਇਸ਼ਤਿਹਾਰ ਲਾਏ ਸਨ। ਪਖੰਡੀ ਸਾਧ ਦੇ ਚੇਲਿਆਂ ਨੇ ਕਿਹਾ ਸੀ ਕਿ ਜੇਕਰ ਸਾਡੇ ਗੁਰੂ ਰਹੀਮ ਦੀ ਫਿਲਮ ਨਾ ਚਲਾਈ ਗਈ ਤਾਂ ਅਸੀਂ ਤੁਹਾਡੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਕਰਾਂਗੇ। ਉਸ ਸਮੇਂ ਬਾਦਲ ਸਰਕਾਰ ਨੂੰ ਚਾਹੀਦਾ ਸੀ ਕਿ ਉਹ "ਪਖੰਡੀ ਸਾਧ ਰਾਮ ਰਹੀਮ" ਨੂੰ ਅਤੇ ਉਸਦੇ ਇਸ਼ਤਿਹਾਰ ਲਾਉਣ ਵਾਲੇ  ਪੈਰੋਕਾਰਾਂ ਨੂੰ ਜੇਲ੍ਹਾਂ ਅੰਦਰ ਬਾਦਲ ਸਰਕਾਰ ਡੱਕਦੀ ਪਰ ਬਾਦਲ ਸਰਕਾਰ ਨੇ ਇਹਨਾਂ ਵਿਰੁੱਧ ਕਾਰਵਾਈ ਕੀ ਕਰਨੀ ਸੀ ਸਗੋਂ ਇਸਦੇ ਉਲਟ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਪੁਰ ਅਮਨ ਢੰਗ ਨਾਲ ਪਸ਼ਚਾਤਾਪ ਅਤੇ ਵਾਹਿਗੁਰੂ ਜੀ ਦਾ ਜਾਪ ਕਰ ਰਹੇ ਨਿਹਥੇ ਸਿੰਘਾਂ ਤੇ ਲਾਠੀਆਂ ਵਰ੍ਹਾਈਆਂ ਅਤੇ ਗੋਲੀਆਂ ਚਲਾਈਆਂ ਜਿਸ ਨਾਲ ਕਈ ਸਿੰਘ ਜ਼ਖ਼ਮੀ ਕਰਤੇ ਅਤੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ। ਸ੍ਰ. ਬ੍ਰਹਮਪੁਰਾ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਇਸ ਘਟਨਾਕ੍ਰਮ ਦਾ ਮੁੱਖ ਦੋਸ਼ੀ ਬਾਦਲ ਪਰਿਵਾਰ ਹੈ ਜਿੰਨਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਉਨ੍ਹਾਂ ਅੱਗੇ ਪੰਜਾਬ ਦੀ ਕੈਪਟਨ ਸਰਕਾਰ ਤੇ ਵੀ ਟਿਪਣੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਟਾਲਮਟੋਲ ਦੀ ਨੀਤੀ ਤੇ ਕੰਮ ਕਰ ਰਹੀ ਹੈ ਜੋ ਕਿ ਸਿੱਖ ਕੌਮ ਨਾਲ ਖਿਲਵਾੜ ਹੈ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD