Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਰੈੱਡ ਕਰਾਸ ਸੁਸਾਇਟੀ ਐਸ. ਏ. ਐਸ. ਨਗਰ ਨੂੰ ਇਸੂਜੂ ਕੰਪਨੀ ਵਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਭੇਂਟ

ਐਸ. ਏ. ਐਸ. ਨਗਰ ਦੇ ਲੋੜਵੰਦ, ਬੀਮਾਰ ਅਤੇ ਜ਼ਖਮੀ ਲੋਕਾਂ ਦੀ ਮਦਦ ਲਈ ਵਰਤੀ ਜਾਵੇਗੀ ਐਂਬੂਲੈਂਸ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਐਸ. ਏ. ਐਸ. ਨਗਰ , 21 Jan 2019

Last updated on: Jan 21, 2019, 00:00 IST

ਰੈੱਡ ਕਰਾਸ ਸੁਸਾਇਟੀ ਐਸ. ਏ. ਐਸ. ਨਗਰ ਨੂੰ ਐਸ. ਐਮ. ਐਲ. ਇਸੂਜੂ ਲਿਮਟਡ ਚੰਡੀਗੜ ਵੱਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ. ਐਸ. ਆਰ.) ਗਤੀਵਿਧੀਆਂ ਤਹਿਤ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਐਂਬੂਲੈਂਸ ਦਿੱਤੀ ਗਈ, ਜਿਸਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਕੰਪਨੀ ਦੇ ਐਮ. ਡੀ. ਅਤੇ ਸੀ. ਈ. ਓ. ਸ਼੍ਰੀ ਯੂਗੋ ਹਾਸ਼ੀਮੋਟੋ ਨੇ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਖ਼ਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਅਤੇ ਆਨਰੇਰੀ ਸਕੱਤਰ ਰੈੱਡ ਕਰਾਸ ਸੁਸਾਇਟੀ ਸ਼੍ਰੀ ਯਸ਼ਪਾਲ ਸ਼ਰਮਾ, ਐਸ. ਡੀ. ਐਮ. ਮੋਹਾਲੀ ਸ਼੍ਰੀ ਜਗਦੀਪ ਸਹਿਗਲ, ਰੈੱਡ ਕਰਾਸ ਸੁਸਾਇਟੀ ਦੇ ਸਹਾਇਕ ਸਕੱਤਰ ਸ਼੍ਰੀ ਕਮਲੇਸ਼ ਕੁਮਾਰ ਕੌਸ਼ਲ ਵੀ ਮੌਜੂਦ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ. ਐਮ. ਐਲ. ਇਸੂਜੂ ਲਿਮਟਡ ਚੰਡੀਗੜ ਵਲੋਂ ਰੈੱਡ ਕਰਾਸ ਸੁਸਾਇਟੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਮੁਹੱਈਆ ਕਰਵਾਈ ਗਈ ਹੈ। ਉਨਖ਼ਾਂ ਕਿਹਾ ਕਿ ਇਸ ਐਂਬੂਲੈਂਸ ਦੀ ਵਰਤੋਂ ਐਸ. ਏ. ਐਸ. ਨਗਰ ਦੇ ਲੋੜਵੰਦ ਬੀਮਾਰ ਅਤੇ ਜ਼ਖਮੀ ਲੋਕਾਂ ਦੀ ਮੱਦਦ ਲਈ ਵਰਤੀ ਜਾਵੇਗੀ। ਉਨਖ਼੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੰਪਨੀ ਦੇ ਅਧਿਕਾਰੀਆਂ ਨਾਲ ਹੋਈ ਵਿਚਾਰ-ਚਰਚਾ ਦੌਰਾਨ ਕੰਪਨੀ ਦੇ ਅਧਿਕਾਰੀਆਂ ਵੱਲੋਂ ਸੀ. ਐਸ. ਆਰ. ਗਤੀਵਿਧੀਆਂ ਅਧੀਨ ਜ਼ਿਲਖ਼੍ਹਾ ਪ੍ਰਸ਼ਾਸਨ ਨਾਲ ਰਲ ਕੇ ਵੋਕੇਸ਼ਨਲ ਟ੍ਰੇਨਿੰਗ ਅਤੇ ਸਿਹਤ ਦੇ ਖੇਤਰ ਵਿਚ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ ਗਈ ਹੈ।ਉਨਖ਼ਾਂ ਰੈੱਡ ਕਰਾਸ ਸੁਸਾਇਟੀ ਦੀਆਂ ਸਰਗਰੀਆਂ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਵੀ ਸਮੇਂ-ਸਮੇਂ ਤੇ ਲੋੜਵੰਦ ਬੀਮਾਰ, ਬੇਸਹਾਰਾ ਲੋਕਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਂਦੇ ਰਹਿੰਦੇ ਹਨ। ਹਾਲ ਹੀ ਵਿਚ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਦੀ ਦਵਾਈਆਂ ਆਦਿ ਰਾਹੀਂ ਮਦਦ ਲਈ ਵਿੱਢੀ ਮੁਹਿੰਮ ਨਾਲ ਨੌਜਵਾਨਾਂ ਨੂੰ ਜੋੜਨ ਦਾ ਉਪਰਾਲਾ ਵੀ ਕੀਤਾ ਗਿਆ ਹੈ, ਜਿਸਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਪਨੀ ਦੇ ਚੀਫ ਮੈਨੇਜਰ (ਅਡਮਨਿਸਟਰੇਸ਼ਨ) ਜੇ. ਐਨ. ਸ਼ਰਮਾ, ਵਿਵੇਕ ਚਾਨਣਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: DC Mohali , Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD