Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਸਰਕਾਰ ਵਲੋਂ ਜਿ਼ਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਦੀ ਤਜਵੀਜ਼ -ਸਮੀਤ ਜਾਰੰਗਲ

50 ਸਕੂਲਾਂ ਨੂੰ ਐਲ.ਈ.ਡੀ. ਜਾਰੀ ਕੀਤੀਆਂ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿਖਿਆ ਵੱਲ ਖਾਸ ਧਿਆਨ ਦੇਣ ਦੇ ਨਿਰਦੇਸ

Web Admin

Web Admin

5 Dariya News

ਰੂਪਨਗਰ , 21 Jan 2019

Last updated on: Jan 21, 2019, 00:00 IST

ਪੰਜਾਬ ਸਰਕਾਰ ਵਲੋਂ ਸਾਲ 2018-19 ਦੌਰਾਨ ਰੂਪਨਗਰ ਜਿ਼ਲ੍ਹੇ ਦੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਦੀ ਤਜਵੀਜ ਹੈ। ਜਿਸ ਤਹਿਤ ਜਿਥੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਵੰਲ ਵਿਸ਼ੇਸ਼ ਤਵੱਜੋ ਦਿਤੀ ਜਾਵੇਗੀ ਉਥੇ ਹੀ ਵਿਦਿਆਰਥੀਆਂ ਨੂੰ ਸਿੱਖਣ ਦੇ ਨਵੇਂ ਤਹਿਤ ਤਕਨੀਕੀ ਸਾਧਨਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਅੱਜ ਇਥੇ ਸਿੱਖਿਆ ਵਿਭਾਗ ਦੀ ਕਾਰਗੁਜਾਰੀ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਸਮੀਤ ਜਾਰੰਗਲ ਨੇ ਦਸਿਆ ਕਿ ਸਮਾਰਟ ਸਕੂਲ ਤਹਿਤ ਜਿ਼ਲ੍ਹੇ ਦੇ 50 ਸਕੂਲਾਂ ਨੂੰ ਐਲ.ਈ.ਡੀ. ਜਾਰੀ ਕਰ ਦਿਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ ਜਿ਼ਲ੍ਹੇ ਦੇ 8 ਸਸਸਸ ਸਕੂਲਾ ਨੁੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਗਿਆ ਹੈ। ਸਮਾਰਟ ਸਕੂਲਾਂ ਵਿਚ ਅੰਗਰੇਜੀ ਮੀਡੀਅਮ ਲਾਗੂ ਹੋ ਚੁੱਕਾ ਹੈ ਇੰਨਾ ਸਮਾਰਟ ਸਕੂਲਾਂ ਵਿਚ ਲੋੜੀਂਦਾ ਇਨਫਰਾਸਟਰਕਚਰ ਅਤੇ ਆਧੂਨਿਕ ਤਕਨੀਕੀ ਸਾਜੋ ਸਮਾਨ  ਮਹੱਈਆ ਕਰਵਾਉਣ ਲਈ ਇੰਨਾਂ 8 ਸਕੂਲਾਂ ਨੂੰ ਪਹਿਲੀ ਕਿਸ਼ਤ ਵਜੋਂ ਕੁੱਲ 55.90 ਲੱਖਰੁਪਏ ਦੀ ਗਰਾਟ ਇਸ ਦਫਤਰ ਦੇ ਨਬਾਰਡ ਅਧੀਨ ਚਲ ਰਹੇ ਖਾਤੇ ਵਿਚ ਈ ਟਰਾਂਸਫਰ ਕੀਤੀ ਗਈ ਸੀ। ਹੁਣ ਮੱਖ ਦਫਤਰ ਵਲੋਂ ਇੰਨਾਂ 8 ਸਕੂਲਾਂ ਨੂੰ ਦੂਜੀ ਕਿਸ਼ਤ ਵਜੋਂ ਕੁੱਲ 23.65 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।  ਇਹ ਰਾਸ਼ੀ ਇੰਨਾਂ ਸਕੂਲਾਂ ਨੂੰ ਚਾਰਦੀਵਾਰੀ ਦੀ ਮੁਰੰਮਤ ਅਤੇ ਗੇਟ ਸਮੀਟਰੀ (ਪ੍ਰਤੀ ਸਕਲ 2.00 ਲੱਖ ਰੁ:) ਲਈ ਪ੍ਰਾਪਤ ਹੋਈ ਹੈ। ਉਨ੍ਹਾਂ ਸਕੂਲੀ ਸਿਖਿਆ ਤੋਂ ਵਾਂਝੇ ਬੱਚਿਆਂ ਨੂੰ ਸਕੂਲਾਂ ਵਿਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ `ਈਚ ਵਨ ਬਰਿੰਗ ਵਨ` ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾਣ । 

ਸਿਖਿਆ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ 03 ਤੋਂ 05 ਸਾਲ ਦੇ ਬੱਚਿਆਂ ਨੂੰ ਸਕੂਲਾਂ ਨਾਲ ਜੋੜਨ ਲਈ ਪਿਛਲੇ ਇਕ ਸਾਲ ਦੌਰਾਨ 1653 ਬੱਚੇ ਸਕੂਲਾਂ ਵਿਚ ਦਾਖਲ ਕਰਵਾਏ ਗਏ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿਚ ਮਿਡ ਡੇ ਮੀਲ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਵੱਲ ਵਿਸ਼ੇਸ਼ ਧਿਆਨ ਦਿਤਾ ਜਾਵੇ। ਉਨਾ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਖੁਦ ਮਿਡ ਡੇ ਮੀਲ ਤਿਆਰ ਕੀਤੇ ਜਾਣ ਦੀ ਪ੍ਰਕ੍ਰਿਆ ਦੀ ਨਿਜੀ ਤੌਰ ਤੇ ਨਿਗਰਾਨੀ ਕਰਨ। ਇਸ ਤੋਂ ਇਲਾਵਾ ਉਨਾਂ ਸਰੀਰਕ ਤੌਰ ਤੇ ਅਸਮਰੱਥ ਬੱਚਿਆਂ ਦੀ ਸਿਖਿਆ ਲਈ ਸ਼ੁਰੂ ਕੀਤੀ ਗਈ ਯੋਜਨਾ ਆਈ.ਈ.ਡੀ. ਅਧੀਨ ਗਤੀਵਿਧੀਆਂ ਵਿਚ ਤੇਜੀ ਲਿਆਉਣ ਦੇ ਹੁਕਮ ਦਿਤੇ। ਅਧਿਕਾਰੀਆਂ ਨੇ ਦਸਿਆ ਕਿ ਹੁਣ ਤੱਕ ਕੀਤੇ ਗਏ ਸਰਵੇ ਦੌਰਾਨ ਕੁੱਲ੍ਹ 1875 ਅਜਿਹੇ ਬੱਚਿਆ ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਸਰੀਰਕ ਤੌਰ ਤੇ ਅਸਮਰਥ ਸਨ ਅਤੇ ਉਨਾ ਦੀ ਸਿਖਿਆ ਲਈ ਜਿ਼ਲ੍ਹੇ ਦੇ ਸਾਰੇ 08 ਬਲਾਕਾਂ ਵਿਚ ਕੁੱਲ੍ਹ 21 ਵਿਸ਼ੇਸ਼ ਰਿਸੋਰਸ ਟੀਚਰ ਅਤੇ 43 ਵਲੰਟੀਅਰ ਤਾਇਨਾਤ ਕੀਤੇ ਗਏ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੀਵ ਕੁਮਾਰ ਗੁਪਤਾ , ਵਧੀਕ ਡਿਪਟੀ ਕਮਿਸਨਰ (ਜਨਰਲ )ਸ਼੍ਰੀ ਅਮਰਦੀਪ ਸਿੰਘ ਗੁਜਰਾਲ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD