Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਸਤੀ ਟਿੱਬੀ ਸਾਹਿਬ ਦੇ ਸਕੂਲੀ ਬੱਚਿਆਂ ਨੂੰ ਸਵਾਇਨ ਫਲੂ ਬਾਰੇ ਜਾਗਰੂਕ ਕੀਤਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Jan 2019

Last updated on: Jan 22, 2019, 00:00 IST

ਡਾ. ਸੁਖਪਾਲ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ ਅਨੁਸਾਰ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਬਸਤੀ ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ  ਵਿੱਚ ਸਵਾਇਨ ਫਲੂ ਪ੍ਰਤੀ ਜਾਗਰੂਕ ਕੀਤਾ। ਇਸ ਸਮੇਂ ਗੁਰਤੇਜ਼ ਸਿੰਘ ਅਤੇ ਵਿਨੋਦ ਖੁਰਾਣਾ ਜਿਲਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ ਹੈਲਥ ਇੰਸਪੈਕਟਰ ਅਤੇ ਪਵਿੱਤਰ ਸਿੰਘ  ਨੇ ਜਾਣਕਾਰੀ ਦਿੰਦਿਆਂ ਕਿਹਾ ਕਿ  ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ 1ਐਨ 1)  ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼  ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ। ਇਹ ਬਜੁਰਗਾਂ, ਕਮਜੋਰ  ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੁੰਦੀ ਹੈ, ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ, ਇਸ ਲਈ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ। ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਬਿਮਾਰੀ 5-7 ਦਿਨਾਂ ਵਿੱਚ ਆਪਣੇ ਆਪ  ਠੀਕ ਹੋ ਜਾਂਦੀ ਹੈ। ਜਿਨਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਦਾ ਇਲਾਜ ਮੁਫ਼ਤ ਹੁੰਦਾ ਹੈ। ਇਸ ਮੌਕੇ ਉਹਨਾਂ ਅਪੀਲ ਕੀਤੀ ਕਿ ਉਹ ਭੀੜ ਵਾਲੀਆਂ ਥਾਵਾਂ ਤੇ ਨਾਂ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਉਹਨਾ ਸਾਰੇ ਅਧਿਆਪਿਕਾਂ ਅਤੇ ਬੱਚਿਆਂ ਨੁੰ ਅਪੀਲ ਕੀਤੀ ਕਿ ਉਹ ਇਹ ਸੰਦੇਸ਼ ਆਪਣੇ ਘਰ, ਮੁਹੱਲੇ ਅਤੇ ਆਪਣੇ ਸ਼ਹਿਰ ਵਿੱਚ ਵੱਧ ਤੋਂ ਵੱਧ ਦੇਣ ਤਾਂ ਜ਼ੋ ਆਪਾਂ ਆਪਣੇ ਸਮਾਜ ਨੁੰ ਤੰਦਰੁਸਤ ਰੱਖ ਸਕੀਏ। ਇਸ ਸਮੇਂ ਅਧਿਆਪਿਕ ਨੀਰੂ, ਅੰਮ੍ਰਿਤ ਕੌਰ, ਪੂਨਮ, ਵੀਨਾ, ਭੁਪਿੰਦਰ ਕੌਰ, ਹਰਿ ਕ੍ਰਿਸ਼ਨ, ਸਰਿੰਦਰ ਕੁਮਾਰ, ਨਿਸ਼ਾ ਰਾਣੀ ਅਤੇ ਵਿਦਿਆਰਥੀ ਹਾਜਿਰ ਸਨ। 

 

Tags: Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD