Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ: ਡਾ ਸੁਖਪਾਲ ਸਿੰਘ ਬਰਾੜ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Jan 2019

Last updated on: Jan 22, 2019, 00:00 IST

ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਤਹਿਤ ਬੇਟੀ ਬਚਾਓ ਮੁਹਿੰਮ ਦੀ ਪਿੰਡ ਪੱਧਰ ਤੱਕ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜ਼ੋ ਲੜਕੀਆਂ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਸਬੰਧ ਵਿੱਚ ਸਿਵਲ ਸਰਜਨ ਡਾ ਸੁਖਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਪ੍ਰੋਗ੍ਰਾਮ ਅਫ਼ਸਰਾਂ ਦੀ ਇੱਕ ਮੀਟਿੰਗ ਕੀਤੀ ਗਈ। ਡਾ ਰੰਜੂ ਸਿੰਗਲਾ ਜਿਲਾ ਪਰਿਵਾਰ ਭਲਾਈ ਅਫ਼ਸਰ, ਡਾ ਜਾਗ੍ਰਿਤੀ ਚੰਦਰ ਜਿਲਾ ਟੀਕਾਕਰਣ ਅਫ਼ਸਰ,  ਡਾ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਚੱਕਸ਼ੇਰੇਵਾਲਾ, ਡਾ ਰਮੇਸ਼ ਕੁਮਾਰੀ,  ਡਾ ਚਾਵਲਾ, ਡਾ ਗੌਤਮ ਕਾਮਰਾ ਹਾਜਰ ਸਨ। ਇਸ ਸਮੇਂ ਡਾ ਸੁਖਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਜਾਗਰੂਕਤਾ ਪੈਦਾ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ। ਉਹਨਾਂ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤ ਕਰਨ ਕਿ ਉਹ ਪਿੰਡਾਂ ਵਿੱਚ ਮਮਤਾ ਦਿਵਸ ਦੇ ਮੌਕੇ ਲੜਕੀਆਂ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ। ਉਹਨਾ ਕਿਹਾ ਕਿ ਇਸ ਸੁਭ ਕਾਰਜ ਲਈ ਪਿੰਡਾਂ ਵਿੱਚ ਬਣੀਆਂ ਪੰਚਾਇਤਾਂ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਕੂਲਾਂ ਦੇ ਅਧਿਆਪਿਕ, ਧਾਰਮਿਕ ਆਗੂ ਅਤੇ ਹੋਰ ਬੁੱਧੀਜੀਵੀਆਂ ਨੂੰ ਇਨਾਂ ਪਿੰਡ ਪੱਧਰ ਦੇ ਸਮਾਗਮਾਂ ਵਿੱਚ ਸ਼ਾਮਿਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਸਿਹਤ ਸਟਾਫ਼ ਲੜਕੀਆਂ ਅਤੇ ਔਰਤਾਂ ਦੀ ਭਲਾਈ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ  ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ। 

ਉਹਨਾਂ ਨੂੰ ਆਪਣੇ ਜੀਵਨ ਵਿੱਚ ਅੱਗੇ ਵਧਨ ਦੇ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਇਹ ਧੀਆਂ ਹੀ ਹੁੰਦੀਆਂ ਹਨ ਜ਼ੋ ਘਰ ਵਿੱਚ ਉਤਸ਼ਾਹ ਦਾ ਮਹੌਲ ਬਣਾ ਕੇ ਰੱਖਦੀਆਂ ਹਨ। ਵੱਡੀਆਂ ਹੋ ਕੇ ਹਰ ਖੇਤਰ ਵਿੱਚ ਆਪਣੇ ਹੁਨਰ ਦਾ ਵਧੀਆਂ ਪ੍ਰਦਰਸ਼ਨ ਕਰਦੀਆਂ ਹਨ। ਵਿਆਹ ਦੇ ਬਾਅਦ ਨੂੰਹ ਅਤੇ ਮਾਂ ਦੇ ਰੂਪ ਵਿੱਚ ਪੂਰੇ ਘਰ ਨੂੰ ਸਾਂਭਦੀਆਂ ਹਨ। ਸਮਾਜ ਦਾ ਕੋਈ ਵੀ ਹਿੱਸਾ, ਕੋਈ ਵੀ ਕੰਮ ਔਰਤਾਂ ਦੇ ਬਿਨਾਂ ਸੰਭਵ ਨਹੀਂ ਹੈ। ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਉਹਨਾ ਕਿਹਾ ਕਿ ਬੱਚੀ ਭਰੂਣ ਹੱਤਿਆ ਸਮਾਜ ਨੂੰ ਇੱਕ ਮਾਨਸਿਕ ਰੋਗ ਹੈ ਅਤੇ ਬਿਮਾਰ ਸਮਾਜ ਦੀ ਨਿਸ਼ਾਨੀ ਹੈ।  ਉਹਨਾ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ. ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਡਾ ਰੰਜੂ ਸਿੰਗਲਾ  ਨੇ ਦੱਸਿਆ ਕਿ ਜਿਲੇ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਸਖਤੀ ਨਾਲ ਲਾਗੂ ਹੈ ਅਤੇ ਇਸ ਐਕਟ ਦੀ ਉਲੰਘਣ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸਿਆ ਨਹੀਂ ਜਾਵੇਗਾ ਅਤੇ ਉਨਾਂ ਖਿਲਾਫ਼ ਅਦਾਲਤੀ ਕਾਰਵਾਈ ਕੀਤੀ ਜਾਵੇਗੀ। ਜਿਲਾ ਐਪਰੋਪ੍ਰਾਈਏਟ ਅਥਾਰਟੀ ਕਮ ਸਿਵਲ ਸਰਜਨ ਵੱਲੋਂ ਹਰ ਮਹੀਨੇ ਟੀਮਾਂ ਗਠਿਤ ਕਰਕੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ  ਜੇਕਰ ਕੋਈ ਵਿਅਕਤੀ ਲਿੰਗ ਟੈਸਟ ਜਾਂ ਬੱੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ। ਸ੍ਰੀ ਗੁਰਤੇਜ਼ ਸਿੰਘ ਅਤੇ ਵਿਨੌਦ ਖੁਰਾਣਾ  ਜਿਲਾ ਮਾਸ ਮੀਡੀਆ ਅਫ਼ਸਰ ਨੇ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਜਿਵੇਂ 5 ਸਾਲ ਤੱਕ ਦੀਆਂ ਬੱਚੀਆਂ ਦਾ ਮੁਫ਼ਤ ਇਲਾਜ, ਬਾਲੜੀ ਰੱਖਿਅਕ ਯੋਜਨਾ ਬਾਰੇ ਜਾਣਕਾਰੀ ਦਿੱਤੀ। 

 

Tags: Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD