Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਕਲਾਸਿਕ 44 ਨੇ ਮੁਹਾਲੀ ਵਿੱਚ ਖੋਲ੍ਹਿਆ ਆਪਣਾ ਸੱਤਵਾਂ ਆਉਟਲੈਟ

ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਜਤਿੰਦਰ ਪਾਲ ਸਿੰਘ ਜੇ ਪੀ ਨੇ ਕੀਤਾ ਉਦਘਾਟਨ

Web Admin

Web Admin

5 Dariya News

ਐਸ ਏ ਐਸ ਨਗਰ , 22 Jan 2019

ਟ੍ਰਾਈਸਿਟੀ ਦੇ ਮਸ਼ਹੂਰ ਬੇਕਰ ਕਲਾਸਿਕ 44 ਵਲੋਂ ਸਥਾਨਕ ਫੇਜ਼ 3 ਬੀ 2 ਵਿੱਚ ਖੋਲੇ ਗਏ ਟ੍ਰਾਈਸਿਟੀ ਦੇ ਸੱਤਵੇਂ ਆਉਟਲੈਟ ਦਾ ਉਦਘਾਟਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ  ਜਤਿੰਦਰ ਪਾਲ ਸਿੰਘ ਜੇ ਪੀ ਨੇ ਕੀਤਾ| ਇਸ ਮੌਕੇ ਬੋਲਦਿਆਂ ਸ੍ਰ. ਜੇ ਪੀ ਨੇ ਕਿਹਾ ਕਿ ਮਾਰਕੀਟ ਵਿੱਚ ਕਲਾਸਿਕ ਵਰਗੇ ਉਮਦਾ ਬ੍ਰਾਂਡ ਵਲੋਂ ਆਪਣਾ ਆਉਟਲੈਟ ਖੋਲਣ ਨਾਲ ਮਾਰਕੀਟ ਦੀ ਰੌਣਕ ਹੋਰ ਵੀ ਵਧੇਗੀ ਜਿਸਦਾ ਪੂਰੀ ਮਾਰਕੀਟ ਨੂੰ ਫਾਇਦਾ ਹੋਵੇਗਾ|ਕਲਾਸਿਟ ਆਉਟਲੈਟ ਦੇ ਮਾਲਕ ਸ੍ਰ. ਅਰਵਿੰਦਰ ਸਿੰਘ ਨੇ ਦੱਸਿਆ ਕਿ ਫੇਜ਼ 3 ਬੀ 2 ਦੀ ਮਾਰਕੀਟ ਵਿੱਚ ਉਹਨਾਂ ਵਲੋਂ ਬੇਕਰੀ ਦੇ ਨਾਲ ਨਾਲ ਨੌਜਵਾਨਾਂ ਦੀ ਪਸੰਦ ਦੀਆਂ ਖਾਣ ਪੀਣ ਦੀਆਂ ਆਈਟਮਾਂ ਵੀ ਮੁਹਈਆ ਕਰਵਾਈਆਂ ਜਾਣਗੀਆਂ| ਉਹਨਾਂ ਦੱਸਿਆ ਕਿ  ਉਹਨਾਂ ਦੇ ਬੇਟੇ ਮਨਪ੍ਰੀਤ ਨੇ ਹੋਟਲ ਮੈਟਨੇਜਮੈਂਟ ਦਾ ਕੋਰਸ ਮੁਕੰਮਲ ਕਰਨ ਉਪਰੰਤ ਇਹ ਆਉਟਲੈਟ ਖੋਲ੍ਹਣ ਦਾ ਫੈਸਲਾ ਕੀਤਾ ਜਿੱਥੇ ਅੱਜ ਦੀ ਨੌਜਵਾਨ ਪੀੜ੍ਹੀ ਦੀ ਸਹੂਲੀਅਤ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ|ਸ੍ਰ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਨੌਜਵਾਨਾਂ ਨੂੰ ਰਿਆਇਤੀ ਕੀਮਤ ਤੇ ਖਾਣ ਪੀਣ ਦਾ ਵਧੀਆ ਕੁਆਲਟੀ ਦਾ ਸਾਮਾਨ ਮਿਲ ਸਕੇ ਤਾਂ ਜੋ ਉਹ ਵਾਰ ਵਾਰ ਇਸ ਦੁਕਾਨ ਤੇ ਆਉਣ| ਉਹਨਾਂ ਕਿਹਾ ਕਿ ਇਸ ਆਉਟਲੈਟ ਵਿੱਚ ਬੇਕਰੀ ਤੋਂ ਇਲਾਵਾ ਪਾਸਤਾ, ਪੀਜ਼ਾ, ਸੈਂਡਵਿਚ (ਵੈਜ ਅਤੇ ਨਾਨ ਵੈਜ) ਅਤੇ ਹੋਰ ਖਾਣ ਪੀਣ ਦਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪੈਟਰਨ ਆਤਮਾ ਰਾਮ ਅਗਰਵਾਲ, ਮੀਤ ਪ੍ਰਧਾਨ ਅਸ਼ੋਕ ਬੰਸਲ, ਜਨਰਲ ਸਕੱਤਰ ਵਰੁਨ ਗੁਪਤਾ, ਸਕੱਤਰ ਗੁਰਪ੍ਰੀਤ ਸਿੰਘ, ਕੈਸ਼ੀਅਰ ਜਤਿੰਦਰ ਸਿੰਘ, ਜੁਆਇੰਟ ਸਕੱਤਰ ਨਵਦੀਪ ਬੰਸਲ ,  ਨਰਿੰਦਰ ਸਿੰਗਲਾ, ਅਮਨਦੀਪ ਸਿੰਘ, ਸੰਜੇ ਸ਼ਰਮਾ, ਸ਼ੰਕਰ ਸ਼ਰਮਾ, ਵਰਿੰਦਰ ਸਿੰਘ ਸਾਜਨ, ਦਿਨੇਸ਼ ਸਿੰਗਲਾ ਅਤੇ ਸੁਖਪਾਲ ਸਿੰਘ ਕੰਡਾ (ਸਾਰੇ ਐਗਜੈਕਟਿਵ ਮੈਂਬਰ) ਵੀ ਹਾਜਿਰ ਸਨ|

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD