Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਵਿਭਾਗੀ ਫਾਰਮਾਂ ਨੂੰ ਚਲਾਉਣ ਲਈ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪਸ਼ੂ ਪਾਲਣ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ

ਮੀਟਿੰਗ ਵਿਚ ਸਮੂਹ ਖੇਤੀਬਾੜੀ ਵਿਕਾਸ ਅਫਸਰਾਂ (ਖੁਰਾਕ ਅਤੇ ਚਾਰਾ) ਨੇ ਭਾਗ ਲਿਆ

Web Admin

Web Admin

5 Dariya News

ਐਸ.ਏ.ਐਸ ਨਗਰ , 23 Jan 2019

Last updated on: Jan 23, 2019, 00:00 IST

ਪਸ਼ੂ ਪਾਲਣ ਵਿਭਾਗ ਵਿਚ ਖੁਰਾਕ ਤੇ ਚਾਰਾ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਅੱਜ ਲਾਈਵਸਟਾਕ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਰਾਜ ਦੇ ਸਮੂਹ ਖੇਤੀਬਾੜੀ ਵਿਕਾਸ ਅਫਸਰਾਂ (ਖੁਰਾਕ ਅਤੇ ਚਾਰਾ) ਨੇ ਭਾਗ ਲਿਆ। ਇਸ ਵਿਚ ਵਿਭਾਗੀ ਫਾਰਮਾਂ ਉੱਤੇ ਹਰੇ ਚਾਰੇ ਦੀ ਪੈਦਾਵਾਰ ਨੂੰ ਵਧਾਉਣ ਲਈ ਆ ਰਹੀਆਂ ਮੁਸ਼ਕਿਲਾਂ ਜਿਵੇਂ ਜੰਗਲੀ  ਅਤੇ ਅਵਾਰਾ ਪਸ਼ੂਆਂ ਵਲੋਂ ਵੱਡੇ ਪੱਧਰ 'ਤੇ ਹੋ ਰਹੇ ਉਜਾੜੇ ਨੂੰ ਰੋਕਣ ਅਤੇ ਫਾਰਮਾਂ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੇਬਰ ਦੀ ਘਾਟ ਨੂੰ ਪੂਰਾ ਕਰਨ ਸਬੰਧੀ ਵਿਸਥਾਰ-ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਵਲੋਂ ਭਰੋਸਾ ਦਵਾਇਆ ਗਿਆ ਕਿ ਫਾਰਮਾਂ ਤੇ ਰੱਖੇ ਗਏ ਪਸ਼ੂਆਂ ਨੂੰ ਪਹਿਲ ਦੇ ਅਧਾਰ 'ਤੇ ਸਾਰਾ ਸਾਲ ਪੂਰਾ ਹਰਾ ਚਾਰਾ ਉਪਲੱਬਧ ਕਰਵਾਉਣ ਲਈ ਵਿਭਾਗੀ ਫਾਰਮਾਂ ਦੇ ਆਲੇ-ਦੁਆਲੇ ਤਾਰ-ਵਾੜ ਲਗਾ ਕੇ ਚਾਰੇ ਦੀਆਂ ਫਸਲਾਂ ਦੇ ਹੋ ਰਹੇ ਉਜਾੜੇ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਾਰਮਾਂ 'ਤੇ ਲੇਬਰ ਦੀ ਘਾਟ ਨੂੰ ਪੂਰਾ ਕਰਨ ਲਈ ਆਧੁਨਿਕ ਮਸ਼ੀਨਰੀ ਉਪਲੱਬਧ ਕਰਵਾਕੇ ਚਾਰੇ ਦੇ ਉਤਪਾਦਨ 'ਤੇ ਹੋ ਰਹੇ ਖਰਚੇ ਨੂੰ ਘਟਾਇਆ ਜਾਵੇਗਾ। ਮੀਟਿੰਗ ਵਿਚ ਡਾ. ਇੰਦਰਜੀਤ ਸਿੰਘ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਦੱਸਿਆ ਗਿਆ ਕਿ ਫਾਰਮਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਵਿਭਾਗੀ ਫਾਰਮਾਂ ਤੇ ਆ ਰਹੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ। ਸ੍ਰੀ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿਚ ਡੇਅਰੀ ਦੇ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਖੁਰਾਕ ਤੇ ਚਾਰਾ ਵਿੰਗ ਦੇ ਅਧਿਕਾਰੀ ਡੇਅਰੀ ਵਿਕਾਸ ਵਿਭਾਗ ਦੇ ਡੇਅਰੀ ਸਿਖਲਾਈ ਕੇਂਦਰਾਂ ਅਤੇ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਵਿਚ ਡੇਅਰੀ ਵਿਕਾਸ ਵਿਭਾਗ ਨੂੰ ਰੈਗੂਲਰ ਆਪਣੀਆਂ ਸੇਵਾਵਾਂ ਦੇਣਗੇ। ਜਿਸ ਨਾਲ ਪੰਜਾਬ ਰਾਜ ਦੇ ਪਸ਼ੂ ਪਾਲਕਾਂ ਨੂੰ ਸੰਤੁਲਿਤ ਫੀਡਿੰਗ ਕਰਕੇ ਸਸਤਾ ਦੁੱਧ ਪੈਦਾ ਕੀਤਾ ਜਾਵੇਗਾ ਅਤੇ ਦੁੱਧ ਦੀ ਪੈਦਾਵਾਰ ਵਧਾਈ ਜਾਵੇਗੀ। ਮੀਟਿੰਗ ਵਿਚ ਆਏ ਹੋਏ ਅਧਿਕਾਰੀਆਂ ਦਾ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਧੰਨਵਾਦ ਕੀਤਾ ਗਿਆ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD