Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਅਨੁਮੀਤ ਹੀਰਾ ਸੋਢੀ ਨੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਰਾਜਨੀਤੀ 'ਚ ਸ਼ਾਮਿਲ ਹੋਣ ਲਈ ਵਧਾਈ ਦਿੱਤੀ

ਅਨੁਮੀਤ ਹੀਰਾ ਸੋਢੀ
ਅਨੁਮੀਤ ਹੀਰਾ ਸੋਢੀ

Web Admin

Web Admin

5 Dariya News

ਚੰਡੀਗੜ੍ਹ , 24 Jan 2019

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ 'ਚ ਪੂਰਵਾਂਚਲ ਦਾ ਕਾਂਗਰਸ ਪਾਰਟੀ ਦੇ ਵੱਲੋਂ ਜਨਰਲ ਸਕੱਤਰ ਨਿਯੁਕਤ ਹੋਣ ਦੇ ਲਈ ਵਧਾਈ ਦਿੱਤੀ।ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ 'ਚ ਪੂਰਵਾਂਚਲ ਖੇਤਰ ਦੇ ਪ੍ਰਭਾਰੀ ਬਣਾਇਆ ਜਾਣਾ ਕਾਂਗਰਸ ਦੇ ਲਈ ਇੱਕ ਵੱਡਾ ਅਤੇ ਅਹਿਮ ਪਹਿਲੂ ਸਾਬਿਤ ਹੋ ਸਕਦਾ ਹੈ। ਪ੍ਰਿਯੰਕਾ ਹੁਣ ਪੂਰੀ ਤਰ੍ਹਾਂ ਨਾਲ ਰਾਜਨੀਤੀ 'ਚ ਆਪਣੀ ਭੂਮਿਕਾ ਨਿਭਾਉਣ ਦੇ ਲਈ ਤਿਆਰ ਹੈ ਅਤੇ ਫਰਵਰੀ ਮਹੀਨੇ ਤੋਂ ਪਹਿਲੇ ਹਫਤੇ ਤੋਂ ਉਹ ਪੂਰੀ ਤਰ੍ਹਾਂ ਨਾਲ ਕੰਮਕਾਰ ਸੰਭਾਲ ਲਵੇਗੀ।ਅਨੁਮੀਤ ਹੀਰਾ ਸੋਢੀ ਨੇ ਕਾਂਗਰਸ ਪਾਰਟੀ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ, 'ਉਨ੍ਹਾਂ ਦਾ ਜੀਵਿਤ ਵਿਅਕਤਿਤਵ ਅਤੇ ਮਜ਼ਬੂਤ ਇਰਾਦਾ ਸਾਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਦੀ ਯਾਦ ਦਵਾਉਂਦਾ ਹੈ। ਇਸ ਮਹੱਤਵਪੂਰਣ ਸਮੇਂ 'ਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੂੰ ਇਸ ਤਰ੍ਹਾਂ ਦੀ ਊਰਜਾਵਾਨ ਨੇਤਾ ਦੀ ਜ਼ਰੂਰਤ ਸੀ। ਚੋਣਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਇੱਕ ਜ਼ਰੂਰੀ ਰਾਜ ਹੈ ਜਿੱਥੇ ਉਨ੍ਹਾਂ ਦਾ ਜਨਰਲ ਸਕੱਤਰ ਦੇ ਤੌਰ 'ਤੇ ਆਉਣਾ ਇੱਕ ਖੁਸ਼ੀ ਦੀ ਗੱਲ ਹੈ, ਜਿਹੜੀ ਪਾਰਟੀ ਦੇ ਵਰਕਰਾਂ ਨੂੰ ਇੱਕ ਨਵਾਂ ਜੋਸ਼ ਅਤੇ ਪ੍ਰੋਤਸਾਹਨ ਦੇਵੇਗਾ।'ਅੱਗੇ ਬੋਲਦੇ ਹੋਏ 'ਉਨ੍ਹਾਂ ਨੇ ਕਿਹਾ ਕਿ ਇਸ ਜ਼ਰੂਰੀ ਅਹੁਦੇ ਨੂੰ ਸੰਭਾਲਣ ਦੇ ਲਈ ਮੈਂ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਫੈਸਲੇ ਦੇ ਨਾਲ ਕਾਂਗਰਸ ਪਾਰਟੀ ਨੇ ਹੁਣ ਇਹ ਸਾਫ ਕਰ ਦਿੱਤਾ ਹੈ ਕਿ ਉਹ ਸੱਤਾਰੂੜ ਭਾਰਤੀ ਜਨਤਾ ਪਾਰਟੀ ਨੂੰ ਆਮ ਚੋਣਾਂ 'ਚ ਜੜੋਂ ਉਖਾੜਣ ਦੇ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।'

 

Tags: Anumit Hira Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD