Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋ ਬੇਟੀ ਬਚਾਓ ਬੇਟੀ ਪੜਾਉ ਸਬੰਧੀ ਲਗਾਈ ਜ਼ਿਲ੍ਹਾ ਪੱਧਰੀ ਵਰਕਸ਼ਾਪ

ਗਰਭ ਦੌਰਾਨ ਲਿੰਗ ਜਾਂਚ ਗੈਰ ਕਾਨੂੰਨੀ ਸਜ਼ਾ ਯੋਗ ਅਪਰਾਧ : ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ

Web Admin

Web Admin

5 Dariya News

ਫਿਰੋਜ਼ਪੁਰ , 24 Jan 2019

Last updated on: Jan 24, 2019, 00:00 IST

ਸਿਹਤ ਵਿਭਾਗ ਵੱਲੋ ਬੇਟੀ ਬਚਾਓ ਬੇਟੀ ਪੜਾੳ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਡੀ.ਏ.ਵੀ ਕਾਲਜ਼ ਫੋਰ ਗਰਲਜ਼ ਫਿਰੋਜ਼ਪੁਰ ਛਾਉਣੀ ਵਿਖੇ ਲਗਾਈ ਗਈ ਜਿਸ ਵਿੱਚ ਡਾ: ਸੁਰਿੰਦਰ ਕੁਮਾਰ ਸਿਵਲ ਸਰਜਨ,ਫਿਰੋਜ਼ਪੁਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਇਸ ਮੋਕੇ ਉਹਨਾ ਕਿਹਾ ਕਿ ਇੱਕਲਾ ਸਿਹਤ ਵਿਭਾਗ ਜਾਂ ਸਰਕਾਰ ਇਸ ਸਮਾਜਿਕ ਬੁਰਾਈ ਤੇ ਕਾਬੂ ਨਹੀ ਪਾ ਸਕਦੀ ਇਸ ਸਾਨੂੰ ਸਾਰਿਆ ਨੂੰ ਸਮਾਜ ਦੇ ਸਾਰੇ ਵਰਗਾ ਨੂੰ ਨਾਲ ਲੈਕੇ ਇਸ ਬੁਰਾਈ ਸਬੰਧੀ ਲਾਮਬੰਧ ਹੋਣਾ ਪਵੇਗਾ ਉਹਨਾ ਬੱਚੀਆ ਨੂੰ ਅਪੀਲ ਕੀਤੀਕਿ ਉਹੋ ਪੜ ਲਿੱਖਕੇ ਇਸ ਕਾਬਲ ਬਨਣ ਕੇ ਉਹਨਾ ਦੇ ਮਾਤਾ ਪਿਤਾ ਹੀ ਨਹੀ ਸਗੋ ਸਾਰਾ ਫਿਰੋਜ਼ਪੁਰ ਉਹਨਾ ਤੇ ਮਾਨ ਕਰ ਸਕੇ ਅਤੇ ਲੋਕਾ ਵਿੱਚ ਬੱਚੀਆ ਪ੍ਰਤੀ ਸਤਿਕਾਰ ਹੋਰ ਵੱਧੇ ਅਤੇ ਸਾਨੂੰ ਅਜਿਹੇ ਸਮਾਗਮ ਕਰਨ ਦੀ ਲੋੜ ਹੀ ਨਾ ਪਵੇ ।ਇਸ ਮੋਕੇ ਉਹਨਾ ਭਰੂਨ ਹੱਤਿਆ ਵਿਰੋਧੀ ਕਾਨੂਨ ਸਬੰਧੀ ਇਕ ਲੀਫ ਲੈਟ ਜ਼ਾਰੀ ਕੀਤਾ ਜੋ ਕਿ ਵੱਧ ਤੋ ਵੱਧ ਲੋਕਾ ਵਿੱਚ ਵੰਡਿਆ ਜਾਵੇਗਾ ਇਸ ਮੌਕੇ ਉਹਨਾ ਕਿਹਾ ਕਿਸੇ ਅਲਟਰਾਸਾਊਡ ਸੈਟਰ ਤੇ ਹੋ ਰਹੀ ਲਿੰਗ ਜਾਂਚ ਸਬੰਧੀ ਜਾਣਕਾਰੀ ਦੇਣ ਵਾਲੇ/ਫਰਜ਼ੀ ਮਰੀਜ਼ ਬਨਕੇ ਸਟਿੰਗ ਅਪਰੇਸ਼ਨ ਕਰਨ ਵਿੰਚ ਸਹਾਇਤਾ ਕਰਨ ਵਾਲੇ ਨੂੰ ਪੰਜਾਬ ਸਰਕਾਰ ਵੱਲੋ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ ਇਸ ਮੌਕੇ ਡਾ: ਰਾਜਕਰਨੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਗਰਭ ਧਾਰਨ ਤੋ ਪਹਿਲਾ ਲਿੰਗ ਚੋਣ ਅਤੇ ਗਰਭ ਦੌਰਾਨ ਲਿੰਗ ਜਾਂਚ ਗੈਰ ਕਾਨੂੰਨੀ ਹੈ ਇਸ ਦੀ ਇਸ਼ਤਿਹਾਰ ਬਾਜ਼ੀ ਵੀ ਗੈਰ ਕਾਨੂੰਨੀ ਹੈ ਉਹਨਾ ਕਿਹਾ ਕਿ ਇਸਦੀ ਸਜ਼ਾ ਤਿੰਨ ਸਾਲ ਕੈਦ ਅਤੇ ਦੱਸ ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ ਜੇਕਰ ਕੋਈ ਡਾਕਟਰ ਇਹ ਗੁਨਾਹ ਦੁਬਾਰਾ ਕਰਦਾ ਹੈ ਤਾਂ ਉਸਨੂੰ ਪੰਜ ਸਾਲ ਕੈਦ ਅਤੇ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ ਅਤੇ ਡਾਕਟਰ ਦੀ ਰਜਿਸਟ੍ਰੇਸ਼ਨ ਵੀ ਮੈਡੀਕਲ ਕੌਸਲ ਵੱਲੋ ਰੱਦ ਕਰ ਦਿੱਤੀ ਜਾਵੇਗੀ ਇਸੇ ਤਰਾਂ ਹੀ ਲਿੰਗ ਜਾਂਚ ਕਰਵਾਉਣ ਲਈ ਉਕਸਾਉਣ ਵਾਲੇ ਨੂੰ ਤਿੰਨ ਸਾਲ ਦੀ ਸਜਾ ਅਤੇ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ ਇਸ ਮੌਕੇ ਡਾਕਟਰ ਸੀਮਾ ਅਰੋੜਾ ਪ੍ਰਿਸੀਪਲ ਡੀ.ਏ.ਵੀ. ਕਾਲਜ਼ ਨੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਅਤੇ ਆਏ ਹੋਏ ਮਹਿਮਾਨਾ ਨੂੰ ਜੀ ਆਇਆ ਕਿਹਾ ਉਹਨਾ ਬੱਚੀਆ ਨੂੰ ਅਪੀਲ ਕੀਤੀ ਕਿ ਜੋ ਵੀ ਉਹਨਾ ਨੇ ਅੱਜ ਜਾਣਕਾਰੀ ਹਾਸਲ ਕੀਤੀ ਹੈ ਉਹੋ ਵੱਧ ਤੋ ਵੱਧ ਲੋਕਾ ਤੱਕ ਪੁਹੰਚਾਈ ਜਾਵੇ ਉਹਨਾ ਕਿਹਾ ਕਿ ਜਿੰਦਗੀ ਵਿੱਚ ਆਪਣੇ ਪੈਰਾ ਤੇ ਖਲੋਕੇ ਆਪਣੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਜਾਵੇ । ਇਸ ਮੌਕੇ ਡਾਕਟਰ ਆਰ.ਐਲ.ਤਨੇਜ਼ਾ , ਡੀ.ਰੀਚਾ, ਗਾਨਿੀਕਾਲੋਜਿਸਟ,ਡਾ ਚੰਦਨਪ੍ਰੀਤ ਸਿੰਘ ,ਸੁਖਮੰਦਰ ਸਿੰਘ ਬਰਾੜ,ਤੋ ਇਲਾਵਾ ਕਾਲਜ਼ ਦੀਆ ਲੜਕੀਆ ਵੱਲੋ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੋਕੇ ਸਕੂਲ ਦਾ ਸਟਾਫ ਅਧਿਆਪਕ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD