Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

13 ਸਾਲ ਬਾਅਦ ਵਿਰਾਸਤ-ਏ-ਖਾਲਸਾ ਵੇਖ ਕੇ ਗਦ-ਗਦ ਹੋ ਉੱਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਵਿਰਾਸਤ-ਏ-ਖਾਲਸਾ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਾਂਝੇ ਕੀਤੇ ਪੁਰਾਣੇ ਪਲ, ਦੱਸਿਆ ਕਿ 100 ਕਰੋੜ ਰੁਪਏ ਮੁਹਈਆ ਕਰਵਾਏ ਸਨ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 25 Jan 2019

Last updated on: Jan 25, 2019, 00:00 IST

13 ਅਪਰੈਲ 2006 ਨੂੰ ਵਿਰਾਸਤ-ਏ-ਖਾਲਸਾ ਦੀ ਇਮਾਰਤ ਦੇ ਕੀਤੇ ਉਦਘਾਟਨ ਤੋਂ ਬਾਅਦ ਅੱਜ ਲਗਭਗ 13 ਸਾਲਾਂ ਉਪਰੰਤ ਪਹਿਲੀ ਵਾਰ ਵਿਰਾਸਤ-ਏ-ਖਾਲਸਾ ਵੇਖ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਦ-ਗਦ ਹੋ ਉੱਠੇ। ਉਨ੍ਹਾਂ ਜਿੱਥੇ ਬਾਖੂਬੀ ਪੰਜਾਬ ਦੇ ਸ਼ਾਨਾਂਮੱਤੇ ਇਤਿਹਾਸ ਨੂੰ ਰੂਪਮਾਨ ਕਰਨ ਵਾਲੇ ਇਸ ਪ੍ਰੋਜੈਕਟ 'ਚ ਹੋਏ ਕੰਮ ਦੀ ਤਰੀਫ ਕੀਤੀ ਉੱਥੇ ਉਨ੍ਹਾਂ ਡਿਜ਼ਾਈਨਰਾਂ ਅਤੇ ਤੈਨਾਤ ਸਟਾਫ ਦੀ ਵੀ ਤਰੀਫ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਪੰਜਾਬ ਦੇ ਇੱਕ ਦਿਨ, ਇੱਕ ਸਾਲ ਅਤੇ ਸਾਰੀਆਂ ਰੁੱਤਾਂ ਨੂੰ ਮਹਿਜ਼ 8 ਮਿੰਟਾਂ 'ਚ ਦਰਸਾਉਣ ਵਾਲੀ ਕਿਸ਼ਤੀਨੁਮਾ ਇਮਾਰਤ ਦਾ ਦੌਰਾ ਕੀਤਾ। ਜਿਸਤੋਂ ਬਾਅਦ ਉਨ੍ਹਾਂ ਬੁਹਤ ਹੀ ਖੂਬਸੂਰਤ ਢੰਗ ਦੇ ਨਾਲ ਕ੍ਰਿਸਟਲਾਂ ਦੀ ਮੱਦਦ ਨਾਲ ਬਣਾਏ ਗਏ < ਨੂੰ ਵੇਖਿਆ। ਜਿਸ ਉਪਰੰਤ ਪਹਿਲੀ ਪਾਤਸ਼ਾਹੀ ਗੁਰੁ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਤ ਅਤੇ ਉਨ੍ਹਾਂ ਵੱਲੋਂ ਕੀਤੀਆਂ ਉਦਾਸੀਆਂ 'ਤੇ ਅਧਾਰਤ ਬਣੀਆਂ ਗੈਲਰੀਆਂ ਦਾ ਕੰਮ ਨੂੰ ਸਰਾਹਿਆਂ। ਬੁਹਤ ਹੀ ਦਿਲਚਸਪੀ ਦੇ ਨਾਲ ਮਿਊਜ਼ੀਅਮ ਵੇਖ ਰਹੇ ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਰੋਜ਼ਾਨਾਂ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਬਾਰੇ ਵੀ ਪੁੱਛਿਆ। ਇਸ ਉਪਰੰਤ ਉਨ੍ਹਾਂ ਵਿਰਾਸਤ-ਏ-ਖਾਲਸਾ ਦੇ ਦੂਸਰੇ ਭਾਗ ਦੇ ਵਿੱਚ ਅਜ਼ਾਦੀ ਦੇ ਸੰਘਰਸ਼ ਨੂੰ ਬਿਆਨ ਕਰਦੀਆਂ ਗੈਲਰੀਆਂ, ਮਾਸਟਰ ਤਾਰਾ ਸਿੰਘ ਦੇ ਐਨੀਮੈਟਰੋਨਿਕਸ ਕੋਲ ਖੜੇ ਹੋ ਕੇ ਉਨ੍ਹਾਂ ਦਾ ਭਾਸ਼ਣ ਵੀ ਸੁਣਿਆ ਤੇ ਹੋਰ ਜਾਣਕਾਰੀ ਵੀ ਹਾਸਲ ਕੀਤੀ। ਜਿਸ ਉਪਰੰਤ ਉਨ੍ਹਾਂ ਧਰਮ ਯੁੱਧ ਮੋਰਚਿਆਂ ਅਤੇ  ਪੰਜਾਬ ਦੀਆਂ ਵੱਖ-ਵੱਖ ਰਿਆਸਤਾਂ ਤੇ ਅਧਾਰਤ ਬਣੀ ਗੈਲਰੀ ਦਾ ਵੀ ਦੌਰਾ ਕੀਤਾ।ਇਸ ਦੌਰਾਨ ਆਪਣੀ ਗੱਲਬਾਤ ਦੌਰਾਨ ਉਨ੍ਹਾਂ ਪੁਰਾਣੇ ਪਲਾਂ ਨੂੰ ਯਾਦ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਆਪਣੀ ਸਰਕਾਰ ਮੌਕੇ ਵਿਰਾਸਤ-ਏ-ਖਾਲਸਾ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਵਾਉਣ ਦੇ ਲਈ 100 ਕਰੋੜ ਰੁਪਏ ਵੀ ਮੁਹਈਆ ਕਰਵਾਏ ਸਨ। ਜਿਸਤੋਂ ਬਾਅਦ ਇਮਾਰਤ ਮੁਕੰਮਲ ਕਰਕੇ ਰਸਮੀ ਉਦਘਾਟਨ ਵੀ 13 ਅਪਰੈਲ 2006 ਨੂੰ ਕੀਤਾ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ.ਸੁਮਿਤ ਜਾਰੰਗਲ, ਜ਼ਿਲ੍ਹਾ ਪੁਲੀਸ ਮੁੱਖੀ ਸਵਪਨ ਸ਼ਰਮਾ, ਵਧੀਕ ਡਾਇਰੈਕਟਰ ਸੱਭਿਆਚਾਰਕ ਵਿਭਾਗ ਲਖਮੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਸਹਿਬਾਨ ਵੀ ਹਾਜ਼ਰ ਸਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD