Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਨਸਾ ਵਿਖੇ 70ਵੇਂ ਗਣਤੰਤਰਤਾ ਦਿਵਸ ਮੌਕੇ ਡਿਪਟੀ ਸਪੀਕਰ ਪੰਜਾਬ ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਕੌਮੀ ਝੰਡਾ

ਸ਼ਾਨਦਾਰ ਪਰੇਡ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਨੇ ਮਾਹੌਲ ਨੂੰ ਦੇਸ਼ ਭਗਤੀ 'ਚ ਰੰਗਿਆ

Web Admin

Web Admin

5 Dariya News

ਮਾਨਸਾ , 26 Jan 2019

Last updated on: Jan 26, 2019, 00:00 IST

ਮਾਨਸਾ ਵਿਖੇ ਦੇਸ਼ ਦੇ 70ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਸਪੀਕਰ ਪੰਜਾਬ ਅਜਾਇਬ ਸਿੰਘ ਭੱਟੀ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਅੱਜ ਦੇ ਇਤਿਹਾਸਕ ਦਿਹਾੜੇ 'ਤੇ ਆਪਣੇ ਸੰਦੇਸ਼ ਦੌਰਾਨ ਦੇਸ਼ ਦੇ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕੀਤਾ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।ਡਿਪਟੀ ਸਪੀਕਰ ਸ਼੍ਰੀ ਭੱਟੀ ਨੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਯਾਦ ਕੀਤਾ ਜਿਨ੍ਹਾਂ ਨੇ ਇਸ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਸਾਨੂੰ ਅਨੇਕਾਂ ਅਧਿਕਾਰ ਦਿੱਤੇ ਹਨ ਅਤੇ ਨਾਲ ਹੀ ਦੇਸ਼ ਦੇ ਹਰੇਕ ਨਾਗਰਿਕ ਨੂੰ ਸਮਾਨਤਾ ਦਾ ਅਧਿਕਾਰ ਵੀ ਦਿੱਤਾ ਹੈ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨਾਲ, ਸੂਬਾ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਜੋ ਅਹਿਮ ਫੈਸਲੇ ਕੀਤੇ ਗਏ ਹਨ, ਸਾਂਝੇ ਕੀਤੇ। ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲਿਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੀ ਅਜਾਇਬ ਸਿੰਘ ਭੱਟੀ ਦੇ ਧਰਮ ਪਤਨੀ ਸ਼੍ਰੀਮਤੀ ਮਨਜੀਤ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।ਉਨ੍ਹਾਂ ਕਿਹਾ ਕਿ ਭਾਰਤ ਨੂੰ ਅਜ਼ਾਦੀ ਅਨੇਕਾਂ ਦੇਸ਼ ਭਗਤਾਂ ਅਤੇ ਸੂਰਬੀਰਾਂ ਦੀਆਂ ਬਹੁਮੁੱਲੀਆਂ ਕੁਰਬਾਨੀਆਂ ਸਦਕਾ ਮਿਲੀ ਹੈ, ਜਿਸ ਲਈ ਸਾਨੂੰ ਦੇਸ਼ ਦੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਣ ਉਪਰੰਤ ਸਾਨੂੰ ਸੰਪੂਰਨ ਆਜ਼ਾਦੀ ਮਿਲੀ ਅਤੇ ਸੰਵਿਧਾਨ ਦੀ ਤਾਕਤ ਅਤੇ ਜਮਹੂਰੀ ਕਦਰਾਂ-ਕੀਮਤਾਂ ਪ੍ਰਤੀ ਸਾਡੇ ਵਿਸ਼ਵਾਸ਼ ਸਦਕਾ ਅਸੀਂ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਵਜੋਂ ਉਭਰੇ ਹਾਂ। 

ਅੱਜ ਦੇ ਗਣਤੰਤਰਤਾ ਦਿਹਾੜੇ ਮੌਕੇ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਸ਼੍ਰੀ ਭੱਟੀ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਨਾਲ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਸਿਮਰਨਜੀਤ ਸਿੰਘ ਲੰਗ ਦੀ ਅਗਵਾਈ ਹੇਠ ਪਰੇਡ ਵਿੱਚ ਹਿੱਸਾ ਲੈ ਰਹੀਆਂ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਸਕਾਊਟਸ ਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਅਤੇ ਆਰਮੀ ਬੈਂਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਉਪਰੰਤ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਮੁੱਖ ਮਹਿਮਾਨ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਹੌਂਸਲਾ ਅਫ਼ਜ਼ਾਈ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ।ਅੱਜ ਦੇ ਗਣਤੰਤਰਤਾ ਦਿਹਾੜੇ ਮੌਕੇ ਮੁੱਖ ਮਹਿਮਾਨ ਸ਼੍ਰੀ ਅਜਾਇਬ ਸਿੰਘ ਭੱਟੀ ਵੱਲੋਂ ਆਜ਼ਾਦੀ ਘੁਲਾਟੀਏ ਅਤੇ ਵੀਰ ਨਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾ ਅਤੇ ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਝਾਕੀਆਂ ਵਿੱਚੋਂ ਸਭ ਤੋਂ ਵਧੀਆ ਝਾਕੀ ਘੋਸ਼ਿਤ ਹੋਣ ਕਾਰਨ ਜ਼ਿਲ੍ਹਾ ਖੇਡ ਅਫ਼ਸਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਮਨਦੀਪ ਕੌਰ ਪਨੂੰ, ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ, ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸਾਹੀਆ, ਸਾਬਕਾ ਵਿਧਾਇਕ ਸ਼੍ਰੀ ਅਜੀਤ ਇੰਦਰ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ, ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲ, ਅਧਿਆਪਕ, ਸਕੂਲੀ ਬੱਚੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD