Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ

ਸੁੰਦਰ ਸ਼ਾਮ ਅਰੋੜਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ

Web Admin

Web Admin

5 Dariya News

ਪਠਾਨਕੋਟ , 26 Jan 2019

Last updated on: Jan 26, 2019, 00:00 IST

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ। ਇਸ ਜਿਲ੍ਹਾ ਪੱਧਰੀ ਸਮਾਰੋਹ ਵਿੱਚ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਵਿਭਾਗ ਪੰਜਾਬ ਸਰਕਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਝਾਂਕੀਆਂ ਵੀ ਪੇਸ਼ ਕੀਤੀਆਂ ਗਈਆਂ ਅਤੇ ਇਹ ਝਾਂਕੀਆਂ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ 'ਤੇ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਆਜ਼ਾਦੀ ਘੁਲਾਟੀਆਂ ਨੂੰ ਦੋਸ਼ਾਲੇ ਦੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਰੂਰਤ ਮੰਦ ਔਰਤਾਂ ਨੂੰ 23 ਸਿਲਾਈ ਮਸ਼ੀਨਾਂ, ਲੋੜਵੰਦਾਂ ਨੂੰ ਚਾਰ ਵੀਹ ਚੇਅਰ ਤੇ ਪੰਜ ਟਰਾਈ ਸਾਈਕਲ ਅਤੇ ਮਾਈ ਭਾਗੋ ਸਕੀਮ ਅਧੀਨ ਸ਼ਹੀਦ ਮੱਖਣ ਸਿੰਘ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਲਗਭਗ 200 ਵਿਦਿਆਰਥਣਾਂ ਨੂੰ ਸਾਈਕਲ ਵੀ ਦਿੱਤੇ।ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਸੰਬੋਧਨ ਕਰਦਿਆਂ ਇਸ ਸ਼ੁਭ ਦਿਹਾੜੇ 'ਤੇ ਦੇਸ਼ ਵਾਸੀਆਂ, ਪੰਜਾਬ ਵਾਸੀਆਂ ਤੇ ਖਾਸ ਕਰਕੇ ਜ਼ਿਲ੍ਹਾ ਪਠਾਨਕੋਟ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਾਂ ਦਿੱਤੀਆਂ ਅਤੇ ਅੱਜ ਦੇ ਇਤਿਹਾਸਕ ਦਿਨ 'ਤੇ ਸਭ ਤੋਂ ਪਹਿਲਾਂ ਦੇਸ਼ ਦੇ ਉਨਾਂ ਸ਼ਹੀਦਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕੀਤਾ ਜਿਨਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਲਾਮ ਕੀਤਾ, ਜਿਨ੍ਹਾਂ ਨੇ ਇਸ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ ਹੋਇਆ ਹੈ। ਉਨ੍ਹਾਂ ਇਸ ਪਵਿੱਤਰ ਤੇ ਇਤਿਹਾਸਕ ਦਿਹਾੜੇ ਤੇ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਅਤੇ ਪਾਰਦਰਸ਼ਤਾ ਲਈ ਵੱਡੇ ਫੈਸਲੇ ਕੀਤੇ ਹਨ। ਸਬਸਿਡੀਆਂ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਨਕਦ ਭੁਗਤਾਨ ਰਾਹੀਂ ਸਿੱਧਾ ਬੈਂਕ ਖਾਤਿਆਂ ਵਿੱਚ ਕਰਨ ਦੀ ਨੀਤੀ ਲਾਗੂ ਕੀਤੀ ਹੈ। ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ 33 ਫੀਸਦੀ ਤੋਂ ਵਧਾ ਕੇ 50 ਫੀਸਦੀ ਕੀਤਾ ਹੈ। ਉਨ੍ਹਾਂ ਕਿਹਾ ਕਿ ਵੀ.ਵੀ.ਆਈ.ਪੀ. ਸੱਭਿਆਚਾਰ ਖ਼ਤਮ ਕਰਨ ਲਈ ਸਰਕਾਰ ਨੇ ਸਰਕਾਰੀ ਵਾਹਨਾਂ ਉੱਪਰ ਲਾਲ ਬੱਤੀ ਦਾ ਖ਼ਾਤਮਾ ਕੀਤਾ, ਜਿਸ ਨੀਤੀ ਨੂੰ ਬਾਅਦ ਵਿੱਚ ਕੇਂਦਰ ਸਰਕਾਰ ਨੇ ਵੀ ਅਪਣਾਇਆ। 

ਉਨ੍ਹ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫ਼ੋਰਸ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਵਿਰੁੱਧ ਜਨਤਕ ਮੁਹਿੰਮ ਸਿਰਜਣ ਲਈ 'ਨਸ਼ਾ ਰੋਕਥਾਮ ਅਫ਼ਸਰ (ਡੈਪੋ) ਪ੍ਰੋਗਰਾਮ ਚਲਾਇਆ ਹੈ, ਜਿਸ ਤਹਿਤ ਹੁਣ ਤੱਕ 5 ਲੱਖ ਤੋਂ ਵੱਧ ਨੌਜਵਾਨਾਂ ਨੇ ਸਵੈ-ਇੱਛਾ ਨਾਲ ਆਪਣਾ ਨਾਂ ਦਰਜ ਕਰਵਾਇਆ ਹੈ। ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ 'ਬੱਡੀ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ 5.5 ਲੱਖ ਬੱਡੀ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ ਅਤੇ 40 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਨਸ਼ਿਆਂ ਦੀ ਰੋਕਥਾਮ ਤੇ ਇਲਾਜ ਲਈ 165 ਆਊਟਰੀਚ ਸੈਂਟਰਾਂ/ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ, ਇਨ੍ਹਾਂ ਕਲੀਨਿਕਾਂ ਵਿੱਚ 60,000 ਨਸ਼ਾ ਗ੍ਰਸਤ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਰਥ ਵਿਵਸਥਾ ਦੀ ਸੁਰਜੀਤੀ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਕੁੱਲ ਰਾਜ ਘਰੇਲੂ ਉਤਪਾਦਨ ਵਿੱਚ 21 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਅਨਾਜ ਦੇ ਕੁੱਲ ਉਤਪਾਦਨ ਵਿੱਚ 3 ਫ਼ੀਸਦੀ ਵਾਧਾ ਹੋਇਆ ਹੈ ਅਤੇ ਫ਼ਸਲਾਂ ਦੀ ਨਿਰਵਿਘਨ ਖ਼ਰੀਦ ਕੀਤੀ ਜਾ ਰਹੀ ਹੈ। ਫਸਲਾਂ ਦਾ ਖਰਾਬਾ ਹੋਣ 'ਤੇ ਮੁਆਵਜਾ 8000 ਰੁਪਏ ਤੋਂ ਵਧਾ ਕੇ 12000 ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਨਿਭਾਉਂਦਿਆਂ ਸੂਬੇ ਦੇ 10.25 ਲੱਖ ਕਿਸਾਨਾਂ ਦੇ ਖੇਤੀਬਾੜੀ ਕਰਜ਼ਿਆਂ ਦੀ 2 ਲੱਖ ਰੁਪਏ ਤੱਕ ਦੀ ਮੁਆਫ਼ੀ ਕੀਤੀ ਗਈ ਹੈ। ਇਸ ਨਾਲ 4.1 ਲੱਖ ਕਿਸਾਨਾਂ ਨੂੰ 3500 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਲੁਧਿਆਣਾ, ਬਠਿੰਡਾ, ਪਠਾਨਕੋਟ ਅਤੇ ਆਦਮਪੁਰ ਦੇ ਚਾਰ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਹਲਵਾਰਾ (ਲੁਧਿਆਣਾ) ਵਿਖੇ ਨਵੇਂ ਸਿਵਲ ਇੰਟਰਨੈਸ਼ਨਲ ਏਅਰ ਟਰਮੀਨਲ ਦੀ ਸਥਾਪਨਾ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 15 ਨਵੇਂ ਡਿਗਰੀ ਕਾਲਜ ਸਥਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਸਮੂਹ ਸਿੱਖਿਆ ਬਲਾਕਾਂ ਨੂੰ ਕਵਰ ਕਰਦੇ 2500 ਸਮਾਰਟ ਸਕੂਲ ਜਦਕਿ 2753 ਅੰਗਰੇਜ਼ੀ ਮਾਧਿਅਮ ਵਾਲੇ ਸਰਕਾਰੀ ਸਕੂਲ ਖੋਲ੍ਹੇ ਜਾ ਰਹੇ ਹਨ ਅਤੇ ਸ੍ਰੀ ਚਮਕੌਰ ਸਾਹਿਬ ਵਿੱਚ ਨਵੀਂ 'ਸਕਿੱਲਜ਼ ਯੂਨੀਵਰਸਿਟੀ' ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ  2017 ਤੋਂ ਹੁਣ ਤੱਕ ਕੁੱਲ 4.41 ਲੱਖ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਜਾਂ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਲਈ ਤਰਜੀਹੀ ਆਧਾਰ 'ਤੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਗਏ ਹਨ। ਆਜ਼ਾਦੀ ਘੁਲਾਈਆਂ ਲਈ ਪੁੱਡਾ ਦੇ ਮਕਾਨਾਂ ਦੀ ਅਲਾਟਮੈਂਟ ਵਿੱਚ ਰਾਖਵਾਂਕਰਨ 2 ਤੋਂ ਵਧਾ ਕੇ 3 ਫ਼ੀਸਦੀ ਕੀਤਾ ਗਿਆ ਹੈ ਅਤੇ ਸੂਬਾਈ ਮਾਰਗਾਂ 'ਤੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 42 ਲੱਖ ਪਰਿਵਾਰਾਂ ਲਈ 5 ਲੱਖ ਰੁਪਏ ਦਾ ਬੀਮਾ ਕਵਰ ਕਰਨ ਦੀ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸੂਬੇ ਭਰ 'ਚ 1000 ਹੈਲਥ ਤੇ ਵੈਲਨੈੱਸ ਕਲੀਨਿਕ ਸਥਾਪਤ ਹੋਣਗੇ। ਉਨ੍ਹਾਂ ਕਿਹਾ ਕਿ ਆਪਣਾ ਘਰ ਖ਼ਰੀਦਣ ਵਾਲਿਆਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਵਿੱਚ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਸਥਾਪਤ ਕੀਤੀ ਗਈ ਹੈ। ਸ਼ਹਿਰੀ ਸੰਪਤੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ 9 ਫ਼ੀਸਦੀ ਤੋਂ ਘਟਾ ਕੇ 6 ਫ਼ੀਸਦੀ ਕੀਤੀ ਗਈ ਹੈ। ਸ਼ਹਿਰੀ ਖੇਤਰਾਂ ਵਿੱਚ 5 ਫ਼ੀਸਦੀ ਅਤੇ ਪੇਂਡੂ ਖੇਤਰਾਂ ਵਿੱਚ 10 ਫ਼ੀਸਦੀ ਕੁਲੈਕਟਰ ਰੇਟ ਘਟਾਏ ਗਏ ਹਨ। ਉਨ੍ਹਾਂ ਕਿਹਾ ਕਿ ਸਨਅਤ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਕੀਤੀ ਜੋ 5 ਸਾਲਾਂ ਲਈ ਸਥਿਰ ਹੈ। ਪਿਛਲੇ 20 ਮਹੀਨਿਆਂ ਦੌਰਾਨ ਇਕ ਲੱਖ ਨੌਕਰੀਆਂ ਦੀ ਸਮਰਥਾ ਅਤੇ 42905 ਕਰੋੜ ਰੁਪਏ ਦੇ ਨਿਵੇਸ਼ ਵਾਲੇ 305 ਸਮਝੌਤੇ ਸਹੀਬੱਧ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਪੀ.ਟੀ.ਸ਼ੋਅ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ । ਕੈਬਨਿਟ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ 28 ਜਨਵਰੀ ਨੂੰ ਜਿਲ੍ਹੇ ਦੇ ਉਨ੍ਹਾਂ ਸਕੂਲਾਂ ਜਿਨ੍ਹਾਂ ਸਮਾਰੋਹ ਵਿੱਚ ਭਾਗ ਲਿਆ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ। ਇਸ ਮੌਕੇ 'ਤੇ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਕਾਰਜਗੁਜਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਪ੍ਰੇਡ ਵਿੱਚ ਭਾਗ ਲੈਣ ਵਾਲੇ ਲੀਡ ਕਮਾਂਡਰਾਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ, ਸਮਾਜ ਸੇਵਾ ਸੰਸਥਾਵਾਂ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਐਨ.ਜੀ.ਓ. ਮੈਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਮਵੀਰ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ, ਡਾ. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ, ਵਿਵੇਕ ਸੀਲ ਸੋਨੀ ਐਸ.ਐਸ.ਪੀ. ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ , ਕੁਲਵੰਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਆਦਿ ਹਾਜ਼ਰ ਸਨ। 

 

Tags: Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD