ਸੁਖਬਿੰਦਰ ਸਿੰਘ ਸਰਕਾਰੀਆ ਮਾਲ, ਜਲ ਸਰੋਤ ਤੇ ਖਣਨ ਮੰਤਰੀ ਪੰਜਾਬ ਸਰਕਾਰ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਜਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀ ਫਤਿਹਜੰਗ ਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ, ਸ੍ਰੀ ਐਸ.ਪੀ.ਐਸ ਪਰਮਾਰ ਆਈ.ਜੀ ਬਾਰਡਰ ਰੇਂਜ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, , ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ, ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ, ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ। ਮੁੱਖ ਮਹਿਮਾਨ ਸ. ਸੁਖਬਿੰਦਰ ਸਿੰਘ ਸਰਕਾਰੀਆ ਕੈਬਨਿਟ ਵਜ਼ੀਰ ਨੇ ਗਣਤੰਤਰ ਦਿਵਸ ਦੀ ਖੁਸ਼ੀ ਵਿਚ 28 ਜਨਵਰੀ ਨੂੰ ਜ਼ਿਲ੍ਹੇ ਅੰਦਰ ਗਣਤੰਤਰ ਦਿਵਸ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਨੂੰ ਛੁੱਟੀ ਦਾ ਐਲਾਨ ਕੀਤਾ।ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਰਕਾਰੀਆ ਨੇ ਕਿਹਾ ਕਿ ਅੱਜ ਅਸੀਂ ਆਪਣੇ ਮੁਲਕ ਦਾ 70ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਇਸ ਸ਼ੁਭ ਦਿਹਾੜੇ 'ਤੇ ਮੈਂ ਆਪਣੇ ਸਾਰੇ ਹਮਵਤਨਾਂ ਨੂੰ ਦਿਲ ਦੀਆਂ ਗਹਿਰਾਈਆਂ 'ਚੋਂ ਮੁਬਾਰਕਬਾਦ ਦਿੰਦਾ ਹਾਂ। ਇਸ ਇਤਿਹਾਸਕ ਮੌਕੇ ਮੈਂ ਸਭ ਤੋਂ ਪਹਿਲਾਂ ਦੇਸ਼ ਦੀ ਆਜ਼ਾਦੀ ਲਈ ਘੋਲ ਕਰਨ ਵਾਲਿਆਂ ਅਤੇ ਇਸ ਦੀ ਰਾਖੀ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ ਸਲਾਮ ਕਰਦਾ ਹਾਂ। ਮੈਂ ਭਾਰਤ ਦੇ ਸੰਵਿਧਾਨ ਸਭਾ ਦੇ ਮੁਖੀ ਡਾ. ਭੀਮ ਰਾਓ ਅੰਬੇਦਕਰ ਸਮੇਤ ਸਮੂਹ ਮੈਂਬਰਾਂ ਨੂੰ ਵੀ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਸਾਨੂੰ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਪੂਰੇ ਮੁਲਕ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ।ਭਾਰਤੀ ਸੰਵਿਧਾਨ 26 ਜਨਵਰੀ, 1950 ਨੂੰ ਲਾਗੂ ਕੀਤਾ ਗਿਆ ਸੀ। ਕੈਬਨਿਟ ਵਜ਼ੀਰ ਸ. ਸਰਕਾਰੀਆ ਨੇ ਅੱਗੇ ਕਿਹਾ ਕਿ ਇਨ੍ਹਾਂ ਜ਼ਿੰਮੇਵਾਰੀਆਂ ਦੇ ਅਹਿਸਾਸ ਕਾਰਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਯੋਜਨਾ ਲਿਆਂਦੀ ਗਈ ਹੈ। ਇਸ ਯੋਜਨਾ ਦੇ ਪਹਿਲੇ ਗੇੜ ਵਿੱਚ 3 ਲੱਖ 17 ਹਜ਼ਾਰ 862 ਕਿਸਾਨਾਂ ਨੂੰ 1815.31 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ। ਦੂਜੇ ਗੇੜ ਤਹਿਤ 1 ਲੱਖ 3 ਹਜ਼ਾਰ 726 ਕਿਸਾਨਾਂ ਦਾ 1689.49 ਕਰੋੜ ਰੁਪਏ ਕਰਜ਼ਾ ਮੁਆਫ ਕੀਤਾ ਗਿਆ ਹੈ। ਕਰਜ਼ਾ ਮੁਆਫ਼ੀ ਯੋਜਨਾ ਦੇ ਤੀਜੇ ਗੇੜ ਲਈ 1.42 ਲੱਖ ਕਿਸਾਨਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਦਾ 1009 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਤਿੰਨ ਗੇੜਾਂ ਦੀ ਕੁੱਲ ਰਾਸ਼ੀ ਤਕਰੀਬਨ 4513.8 ਕਰੋੜ ਰੁਪਏ ਅਤੇ ਲਾਭਪਾਤਰੀਆਂ ਦੀ ਗਿਣਤੀ 5 ਲੱਖ 63 ਹਜ਼ਾਰ 588 ਬਣਦੀ ਹੈ। ਉਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦਾ 50,000 ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸੂਬਾਈ ਸਰਕਾਰ ਨੇ ਖੁਦਕੁਸ਼ੀ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਕੁਦਰਤੀ ਆਫ਼ਤ ਵਿੱਚ ਮਾਰੀਆਂ ਜਾਣ ਵਾਲੀਆਂ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ 8 ਹਜ਼ਾਰ ਰੁਪਏ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ 'ਪੰਜਾਬ ਰਾਜ ਕਿਸਾਨ ਕਮਿਸ਼ਨ ਐਕਟ-2017” ਬਣਾਇਆ ਗਿਆ ਹੈ।ਉਨਾਂ ਅੱਗੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਚੰਦੂ ਵਡਾਲਾ ਵਿੱਚ 3 ਕਰੋੜ 71 ਲੱਖ ਰੁਪਏ ਦੀ ਲਾਗਤ ਨਾਲ ਧੁੱਸੀ ਬੰਨ੍ਹ (ਰਾਵੀ ਦਰਿਆ ਦੇ ਨਜ਼ਦੀਕ) ਦੀ ਉਸਾਰੀ ਕੀਤੀ ਗਈ ਹੈ ਤਾਂ ਜੋ ਇਸ ਇਲਾਕੇ ਦੇ ਕਿਸਾਨਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਹੋਈ ਹੈ। ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫ਼ੋਰਸ ਦਾ ਗਠਨ ਕੀਤਾ ਹੈ। ਇਸ ਫੋਰਸ ਨੇ ਹੁਣ ਤੱਕ 19,443 ਕੇਸ ਦਰਜ ਕੀਤੇ ਹਨ ਜਦੋਂ ਕਿ 22,933 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 469 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਸਰਕਾਰ ਦੇ ਸਖ਼ਤ ਰੁਖ਼ ਕਾਰਨ ਸੂਬੇ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫ਼ਾਇਆ ਹੋਇਆ ਹੈ।ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਮਗਰੋਂ 1332 ਗੈਂਗਸਟਰਾਂ, 18 ਅਤਿਵਾਦੀ ਗਰੋਹ, 83 ਅਤਿਵਾਦੀਆਂ ਅਤੇ 22 ਵਿਦੇਸ਼ੀ ਸਰਗਨੇ ਗ੍ਰਿਫ਼ਤਾਰ ਕੀਤੇ ਗਏ ਹਨ। ਨਸ਼ਿਆਂ ਖ਼ਿਲਾਫ਼ ਮੁਹਿੰਮ ਖੜ੍ਹੀ ਕਰਨ ਲਈ 'ਨਸ਼ਾ ਰੋਕੂ ਅਫ਼ਸਰ' ਯਾਨੀ ਕਿ ਡੈਪੋ ਪ੍ਰੋਗਰਾਮ ਚਲਾਇਆ ਹੈ, ਜਿਸ ਤਹਿਤ ਹੁਣ ਤੱਕ 5 ਲੱਖ ਤੋਂ ਵੱਧ ਨੌਜਵਾਨਾਂ ਨੇ ਸਵੈ-ਇੱਛਾ ਨਾਲ ਆਪਣਾ ਨਾਂ ਦਰਜ ਕਰਵਾਇਆ ਹੈ। ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਤੇ ਪੀੜਤਾਂ ਦੇ ਇਲਾਜ ਲਈ 168 ਓਟ ਕਲੀਨਿਕ ਖੋਲ੍ਹੇ ਗਏ ਹਨ, ਜਿਨਾਂ ਵਿੱਚ 60,000 ਤੋਂ ਵੱਧ ਨਸ਼ਾ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਕਲੀਨਿਕਾਂ 'ਚੋਂ ਇਲਾਜ ਕਰਾਉਣ ਲਈ ਦਾਖ਼ਲ ਹੋਣ ਦੀ ਵੀ ਲੋੜ ਨਹੀਂ।ਉਨਾਂ ਕਿਹਾ ਕਿ ਸਿਹਤ ਕੇਂਦਰ ਅਤੇ ਅੰਮ੍ਰਿਤਸਰ ਵਿਖੇ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਫ਼ਿਰੋਜ਼ਪੁਰ ਵਿਖੇ ਪੀ.ਜੀ.ਆਈ. ਦਾ ਸੈਟੇਲਾਈਟ ਕੇਂਦਰ ਬਣਾਇਆ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਜਨਤਕ ਤੇ ਪ੍ਰਾਈਵੇਟ ਭਾਈਵਾਲੀ ਤਹਿਤ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨੰ ਅੱਗੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਦਰਜ ਕੀਤੇ ਗਏ ਝੂਠੇ ਅਪਰਾਧਿਕ ਮਾਮਲਿਆਂ ਦੀ ਘੋਖ ਲਈ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਹੇਠ ਜੁਡੀਸ਼ਲ ਜਾਂਚ ਕਮਿਸ਼ਨ ਕਾਇਮ ਕੀਤਾ ਗਿਆ ਹੈ, ਜਿਸ ਦੀਆਂ ਸਿਫਾਰਸ਼ਾਂ 'ਤੇ 237 ਕੇਸ ਰੱਦ ਕੀਤੇ ਗਏ। ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਕਾਇਮ ਕੀਤਾ ਗਿਆ ਸੀ। ਇਸ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ ਫ਼ੌਜਦਾਰੀ ਕੇਸ ਦਰਜ ਕਰਕੇ 129 ਵਿਅਕਤੀਆਂ ਨੂੰ ਗ੍ਰਿਫ਼ਤਾਰ ਅਤੇ 10 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨਾਂ ਸੰਬੋਧਨ ਦੌਰਾਨ ਅੱਗੇ ਕਿਹਾ ਕਿ ਸਿੱਖਿਆ 'ਚ ਸੁਧਾਰ ਲਈ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਸਮੂਹ ਸਿੱਖਿਆ ਬਲਾਕਾਂ ਵਿੱਚ 2500 ਸਮਾਰਟ ਸਕੂਲਾਂ ਤੋਂ ਇਲਾਵਾ 2753 ਅੰਗਰੇਜ਼ੀ ਮਾਧਿਅਮ ਵਾਲੇ ਸਰਕਾਰੀ ਸਕੂਲ ਖੋਲ੍ਹੇ ਜਾ ਰਹੇ ਹਨ। 'ਸਮਰਪਣ' ਪ੍ਰੋਜੈਕਟ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ 100 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਸ਼ੁਰੂਆਤ 26 ਜਨਵਰੀ ਤੋ ਕੀਤੀ ਜਾ ਰਹੀ ਹੈ। 2753 ਅੰਗਰੇਜ਼ੀ ਮਾਧਿਅਮ ਸਕੂਲ ਸ਼ੁਰੂ ਕੀਤੇ ਗਏ ਹਨ। ਗੁਰਦਾਸਪੁਰ ਤੇ ਮਾਨਸਾ ਵਿੱਚ 2 ਨਵੇਂ ਸੈਨਿਕ ਸਕੂਲ ਖੋਲ੍ਹੇ ਜਾਣਗੇ। ਬਲਾਕ ਕਾਹਨੂੰਵਾਨ ਵਿੱਚ ਸਰਕਾਰੀ ਕਾਲਜ ਲਾਧੂਪੁਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ 'ਤੇ ਤਕਰੀਬਨ 6 ਕਰੋੜ ਰੁਪਏ ਲਾਗਤ ਆਵੇਗੀ।

ਸਰਹੱਦੀ ਖੇਤਰ ਕਲਾਨੋਰ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਡਿਗਰੀ ਕਾਲਜ ਦੀ ਚੱਲ ਰਹੀ ਉਸਾਰੀ 30 ਨਵੰਬਰ, 2019 ਤੱਕ ਮੁਕੰਮਲ ਹੋ ਜਾਵੇਗੀ।ਉਨਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ ਸਰਕਾਰ ਵੱਲੋਂ 'ਘਰ ਘਰ ਰੋਜ਼ਗਾਰ ਤੇ ਕਾਰੋਬਾਰ' ਯੋਜਨਾ ਲਿਆਂਦੀ ਗਈ ਹੈ। ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਤ ਕੀਤੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ 35 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਥਾਪਤ ਕੀਤਾ ਗਿਆ ਹੈ। ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਲੰਗਰ ਦੀ ਰਸਦ 'ਤੇ ਲੱਗਦੇ ਜੀ.ਐਸ.ਟੀ. ਵਿੱਚੋਂ ਆਪਣਾ 50 ਫ਼ੀਸਦ ਹਿੱਸਾ ਮੁਆਫ਼ ਕਰ ਦਿੱਤਾ ਹੈ। ਔਰਤਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲੈਂਦਿਆਂ ਸਰਕਾਰ ਨੇ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ 33 ਫ਼ੀਸਦ ਤੋਂ ਵਧਾ ਕੇ 50 ਫ਼ੀਸਦ ਕਰ ਦਿੱਤਾ ਹੈ। ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਤਰਜੀਹੀ ਆਧਾਰ 'ਤੇ ਟਿਊਬਵੈÎੱਲ ਕੁਨੈਕਸ਼ਨ ਦਿੱਤੇ ਗਏ ਹਨ। ਆਜ਼ਾਦੀ ਘੁਲਾਟੀਆਂ ਲਈ ਪੁੱਡਾ, ਗਮਾਡਾ ਦੇ ਮਕਾਨਾਂ ਦੀ ਅਲਾਟਮੈਂਟ ਵਿੱਚ ਰਾਖਵਾਂਕਰਨ 2 ਤੋਂ ਵਧਾ ਕੇ 3 ਫ਼ੀਸਦ ਕੀਤਾ ਗਿਆ ਹੈ ਅਤੇ ਰਾਜ ਮਾਰਗਾਂ 'ਤੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ 42 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਇੰਸ਼ੋਰੈਂਸ਼ ਕਵਰ 5 ਲੱਖ ਰੁਪਏ ਹੋਵੇਗਾ। ਸਨਅਤਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।ਉਨਾਂ ਅੱਗੇ ਕਿਹਾ ਕਿ ਵੱਟ-ਬੰਨਿਆਂ ਦੇ ਰੌਲੇ ਨਿਬੇੜਨ ਅਤੇ ਜ਼ਮੀਨ ਦੀ ਸਟੀਕ ਪੈਮਾਇਸ਼ ਲਈ ਪਟਿਆਲਾ, ਲੁਧਿਆਣਾ, ਮੋਹਾਲੀ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਇਲੈਕਟ੍ਰਾਨਿਕ ਟੋਟਲ ਸਟੇਸ਼ਨ (ਈ.ਟੀ.ਐਸ) ਮਸ਼ੀਨਾਂ ਰਾਹੀਂ ਨਿਸ਼ਾਨਦੇਹੀ ਸ਼ੁਰੂ ਕੀਤੀ ਗਈ ਹੈ। ਆਨਲਾਈਨ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਕੋਈ ਵੀ ਸਬੰਧਤ ਵਿਅਕਤੀ ਆਪਣੇ ਕੇਸ ਬਾਰੇ ਆਨਲਾਈਨ ਜਾਣਕਾਰੀ ਹਾਸਲ ਕਰ ਸਕਦਾ ਹੈ। ਸੂਬੇ ਵਿੱਚ ਮਾਲ ਰਿਕਾਰਡ ਨੂੰ ਆਨਲਾਈਨ ਕੀਤਾ ਗਿਆ ਹੈ ਅਤੇ ਫਰਦ ਕੇਂਦਰਾਂ ਵਿੱਚੋਂ ਕੋਈ ਵੀ ਜ਼ਮੀਨ ਮਾਲਕ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਹਾਸਲ ਕਰ ਸਕਦਾ ਹੈ।ਉਨਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕਰਕੇ 8 ਲੱਖ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਇਸ ਤਹਿਤ ਹਰੇਕ ਮਹੀਨੇ ਸਰਬੱਤ ਵਿਕਾਸ ਕੈਂਪ ਲਗਾਏ ਜਾ ਰਹੇ ਹਨ। 1000 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਵਿਲੇਜ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਅੰਮ੍ਰਿਤਸਰ, ਗੁਰਦਾਸਪੁਰ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਆਰਸੈਨਿਕ ਤੇ ਫਲੋਰਾਈਡ ਤੋਂ ਪ੍ਰਭਾਵਿਤ 561 ਪਿੰਡਾਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਦੇਣ ਲਈ 541 ਕਰੋੜ ਖਰਚੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗੈਰ-ਮਿਆਰੀ ਦੁੱਧ ਅਤੇ ਮਿਲਾਵਟੀ ਖੁਰਾਕੀ ਵਸਤਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਸਰਕਾਰ ਦੇ ਯਤਨਾਂ ਬਦੌਲਤ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਕਮੀ ਆਈ ਹੈ। 27,000 ਮਸ਼ੀਨਾਂ 'ਤੇ 245 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਨਵੀਂ ਖੇਡ ਨੀਤੀ-2018 ਜਾਰੀ ਕੀਤੀ ਗਈ ਹੈ ਅਤੇ ਕੌਮਾਂਤਰੀ ਮੁਕਾਬਲਿਆਂ 'ਚ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਲਈ ਇਨਾਮੀ ਰਾਸ਼ੀ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ 3462 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਡੇਰਾ ਬਾਬਾ ਨਾਨਕ, ਬਟਾਲਾ, ਅੱਚਲ ਸਾਹਿਬ ਤੇ ਹੋਰ ਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਕਰਤਾਰਪੁਰ ਕੌਰੀਡੋਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਡੇਰਾ ਬਾਬਾ ਨਾਨਕ ਖੇਤਰ ਦੇ ਵਿਕਾਸ ਲਈ ਸੁਤੰਤਰ ਵਿਕਾਸ ਅਥਾਰਟੀ ਦਾ ਗਠਨ ਕੀਤਾ ਗਿਆ ਹੈ। ਸੂਬੇ ਦੇ ਹਰੇਕ ਪਿੰਡ ਵਿੱਚ 550 ਬੂਟੇ ਵੀ ਲਾਏ ਜਾਣਗੇ।ਉਨਾਂ ਕਿਹਾ ਕਿ ਆਓ! ਇਸ ਇਤਿਹਾਸਕ ਮੌਕੇ ਅਸੀਂ ਸਾਰੇ ਰਲ ਕੇ ਪੰਜਾਬ ਅਤੇ ਦੇਸ਼ ਨੂੰ ਹੋਰ ਮਜ਼ਬੂਤ ਤੇ ਖੁਸ਼ਹਾਲ ਬਣਾਉਣ ਦਾ ਅਹਿਦ ਲੈਂਦੇ ਹੋਏ ਦੇਸ਼ ਦੇ ਸੰਵਿਧਾਨ ਪ੍ਰਤੀ ਸੱਚੀ ਨਿਸ਼ਠਾ ਦਾ ਪ੍ਰਗਟਾਵਾ ਕਰੀਏ।ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਡੇਰਾ ਬਾਬਾ ਨਾਨਕ ਤੇ ਸ੍ਰੀ ਹਰਗੋਬਿੰਦਪੁਰ ਵਿਖੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ.ਸ਼ੋਅ ਤੇ ਦੇਸ਼ ਭਗਤੀ ਤੇ ਆਧਾਰਿਤ ਬਹੁਤ ਹੀ ਸ਼ਾਨਦਾਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵਲੋਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਲੋਂ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾ, ਟਰਾਈ ਸਾਈਕਲ ਵੀ ਵੰਡੇ ਗਏ। ਮਾਈ ਭਾਗੋ ਵਿਦਿਆ ਸਕੀਮ ਤਹਿਤ 50 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। 'ਸਮਰਪਣ' ਪ੍ਰੋਜੈਕਟ ਤਹਿਤ ਜ਼ਿਲੇ ਦੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 10 ਸਕੂਲਾਂ ਨੂੰ 42 ਇੰਚ ਦੀਆਂ ਐਲ.ਈ.ਡੀਜ਼ ਵੰਡੀਆਂ ਗਈਆਂ। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਗਿਆਰਵੀ ਤੇ ਬਾਹਰਵੀ ਜਮਾਤ ਦੇ (ਮੈਡੀਕਲ ਤੇ ਨਾਨ ਮੈਡੀਕਲ) ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦੇਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਤਿਆਰੀ ਕਰਵਾਉਣ ਲਈ ਬਣਾਏ ਗਏ ਸੈਂਟਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਿਚ ਵਧੀਆ ਕਾਰੁਜ਼ਗਾਰੀ ਦਿਖਾਉਣ ਵਾਲੇ ਅਧਿਕਾਰੀਆਂ / ਕਰਮਚਾਰੀਆਂਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲਿਆਂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਰਵ ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਹਰਵਿੰਦਰਜੀਤ ਸਿੰਘ ਬਾਜਵਾ, ਐਸ.ਐਸ ਵਿਰਦੀ, ਜੇ.ਪੀ ਬੈਂਸ, ਜੇ.ਐਸ ਗਿੱਲ (ਸਾਰੇ ਉੱਪ ਜਿਲਾ ਅਟਾਰਨੀ), ਬਿਕਰਮਜੀਤ ਸਿੰਘ, ਵਿਕਰਮ ਸਿੰਘ, ਹਰਦੀਪ ਕੁਮਾਰ , ਕਿਰਨ ਬੈਂਸ, ਹਰਮਨਜੋਤ ਸਿੰਘ, ਗੋਰਵ ਮਹਾਜਨ (ਸਾਰੇ ਸਹਾਇਕ ਜਿਲਾ ਅਟਾਰਨੀ) , ਸ੍ਰੀ ਰਮਨ ਕੋਛੜ ਸਹਾਇਕ ਕਮਿਸ਼ਨਰ (ਜਨਰਲ), ਅਮਨਪਾਲ ਸਿੰਘ ਜਿਲਾ ਮਾਲ ਅਫਸਰ, ਸ੍ਰੀ ਐਚ.ਐਸ ਸੰਧੂ ਐਸ.ਪੀ (ਡੀ), ਸ੍ਰੀ ਵਰਿੰਦਰਪਾਲ ਸਿੰਘ ਐਸ.ਪੀ ਹੈੱਡਕੁਆਟਰ, ਸ੍ਰੀ ਬਲਜੀਤ ਸਿੰਘ ਪਾਹੜਾ ਯੂਥ ਪ੍ਰਧਾਨ ਹਲਕਾ ਗੁਰਦਾਸਪੁਰ, ਪ੍ਰਧਾਨ ਤਰਸੇਮ ਸਿੰਘ ਸਹੋਤਾ ਸ੍ਰੀਮਤੀ ਰਕੇਸ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ), ਸ. ਵਿਨੋਦ ਮੱਤਰੀ ਜ਼ਿਲਾ ਸਿੱਖਿਆ ਅਫਸਰ (ਪ), ਸ. ਰਕੇਸ ਗੁਪਤਾ ਡਿਪਟੀ ਡੀ.ਈ.ਓ (ਸ), ਸ. ਬਲਬੀਰ ਸਿੰਘ ਡਿਪਟੀ ਡੀ.ਈ.ਓ (ਪ), ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ, ਸ੍ਰੀ ਪਰਮਿੰਦਰ ਸਿੰਘ ਸੈਣੀ, ਸੁਲੱਖਣ ਸਿੰਘ ਸਟੇਟ ਐਵਾਰਡੀ, ਸ. ਸਤਬੀਰ ਸਿੰਘ ਡਿਪਟੀ ਡਾਇਰੈਕਟਰ ਸੈਨਿਕ ਭਲਾਈ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਐਸ.ਪੀ ਸਿੰਘ ਪ੍ਰਿੰਸੀਪਲ, ਪ੍ਰੋਫੈਸਰ ਬਲਜੀਤ ਸਿੰਘ ਸਰਕਾਰੀ ਕਾਲਜ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੋਜੂਦ ਸਨ।