Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਤਾਂਵਾਲਾ ਕੂੜਾ ਡੰਪ ਨੂੰ ਇਥੋਂ ਤਬਦੀਲ ਕੀਤਾ ਜਾਵੇਗਾ-ਨਵਜੋਤ ਸਿੰਘ ਸਿੱਧੂ

ਬਾਬਾ ਦੀਪ ਸਿੰਘ ਸੜਕ ਦੇ ਸੁੰਦਰੀਕਰਨ ਲਈ 34 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਅੰਮ੍ਰਿਤਸਰ , 27 Jan 2019

Last updated on: Jan 27, 2019, 00:00 IST

ਗਣਤੰਤਰ ਦਿਵਸ ਮੌਕੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਪਹਿਲ ਕਰਦੇ ਹੋਏ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ  ਨਵਜੋਤ ਸਿੰਘ ਸਿੱਧੂ ਨੇ ਅੱਜ ਖਜ਼ਾਨਾ ਗੇਟ ਤੋਂ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਰਸਤੇ ਸੁਲਤਾਨਵਿੰਡ ਚੌਕ ਤੱਕ ਪੈਂਦੇ 3.20 ਕਿਲੋਮੀਟਰ ਲੰਮੇ ਰਸਤੇ ਦੇ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਪੰਜਾਬ ਹੈਰੀਟੇਜ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਏਸ਼ੀਅਨ ਡਿਵਲਪਮੈਂਟ ਬੈਂਕ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 34 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨਾਲ ਇਸ ਰਸਤੇ ਦਾ ਮੂੰਹ-ਮੁਹਾਂਦਰਾ ਬਦਲਣ ਦਾ ਐਲਾਨ ਕਰਦੇ ਹੋਏ ਸ. ਸਿੱਧੂ ਨੇ ਦੱਸਿਆ ਕਿ ਇਸ ਰਸਤੇ ਜਿਸ ਤਰਾਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਸੁੰਦਰ ਬਣਾਇਆ ਗਿਆ ਹੈ, ਉਸੇ ਤਰਾਂ ਇਹ ਸਾਰਾ ਰਸਤਾ ਬਣੇਗਾ। ਉਨਾਂ ਦੱਸਿਆ ਕਿ ਇਸ ਰਸਤੇ ਪੈਂਦੀਆਂ ਦੁਕਾਨਾਂ ਤੇ ਮਕਾਨਾਂ ਨੂੰ ਸਰਵਿਸ ਰੋਡ ਦੇ ਕੇ ਮੇਨ ਰੋਡ ਨਾਲ ਉਸਾਰੀ ਗਈ ਕੰਧ ਨੂੰ ਅਜਾਇਬ ਘਰ ਦਾ ਰੂਪ ਦਿੱਤਾ ਜਾਵੇਗਾ, ਜਿਸ 'ਤੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਨੂੰ ਪੇਸ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਾਰੇ ਰਸਤੇ 'ਤੇ ਸੁੰਦਰ ਲੈਂਡਸਕੇਪਿੰਗ, ਲਾਇਟਾਂ, ਸਾਈਕਲ ਟਰੈਕ, ਰੇਹੜੀਆਂ ਲਈ ਵੱਖ ਸਥਾਨ, ਪਾਰਕ, 5 ਜਨਤਕ ਪਖਾਨੇ ਆਦਿ ਬਣਾਏ ਜਾਣਗੇ। ਉਨਾਂ ਦੱਸਿਆ ਕਿ ਇਹ ਸਾਰਾ ਕੰਮ ਜੂਨ 2020 ਤੱਕ ਪੂਰਾ ਕਰ ਲਿਆ ਜਾਵੇਗਾ। ਉਨਾਂ ਇਸ ਤੋਂ ਇਲਾਵਾ ਹਲਕਾ ਦੱਖਣੀ ਦੇ ਸੀਵਰੇਜ ਲਈ 111 ਕਰੋੜ ਰੁਪਏ, ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀਆਂ ਚਾਰ ਮੁੱਖ ਸੜਕਾਂ ਦੇ ਸੁੰਦਰੀਕਰਨ ਲਈ 34 ਕਰੋੜ ਰੁਪਏ, ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਲਈ 40 ਕਰੋੜ ਰੁਪਏ ਖਰਚਣ ਦਾ ਐਲਾਨ ਵੀ ਕੀਤਾ। ਸ. ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਸਪੱਸ਼ਟ ਕੀਤਾ ਕਿ ਇਸ ਇਲਾਕੇ ਲਈ ਮੁਸੀਬਤ ਬਣਦਾ ਭਗਤਾਂਵਾਲੇ ਦਾ ਕੂੜਾ ਡੰਪ ਹਰ ਹਾਲ ਵਿਚੋਂ ਇਥੋਂ ਤਬਦੀਲ ਕੀਤਾ ਜਾਵੇਗਾ। 

ਸ .ਸਿੱਧੂ ਨੇ ਉਨਾਂ ਕਿਹਾ ਕਿ ਅੰਮ੍ਰਿਤਸਰ ਵਾਸੀਆਂ ਦਾ ਮੈਂ ਦੇਣ ਤਾਂ ਨਹੀਂ ਦੇ ਸਕਦਾ, ਪਰ ਸਮੁੱਚੇ ਸ਼ਹਿਰ ਦਾ ਵਿਕਾਸ ਕਰਕੇ ਮੈਂ ਆਪਣਾ ਕਰਜ਼ ਉਤਾਰਨ ਦੀ ਕੋਸ਼ਿਸ਼ ਕਰਾਂਗਾ। ਇਸ ਮੌਕੇ ਸੰਬੋਧਨ ਕਰਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਸਮਾਰਟ ਸਿਟੀ ਤਹਿਤ 1000 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਤਹਿਤ ਮਲਟੀ ਲੈਵਲ ਕਾਰ ਪਾਰਕਿੰਗ, ਸੁੰਦਰ ਪਾਰਕ, ਅੰਦਰੂਨੀ ਸ਼ਹਿਰ ਦਾ ਸੀਵਰੇਜ, ਸੜਕਾਂ ਦਾ ਨਿਰਮਾਣ, ਸੀ ਸੀ ਟੀਵੀ ਕੈਮਰੇ, ਐਲ. ਆਈ ਡੀ ਲਾਇਟਾਂ ਆਦਿ ਲਗਾਈਆਂ ਜਾ ਰਹੀਆਂ ਹਨ। ਮੇਅਰ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸਚਾਰੂ ਚਲਾਉਣ ਲਈ ਨਵੇਂ 5 ਪੁਲ ਵੀ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸ੍ਰੀ ਦੁਰਗਿਆਨਾ ਮੰਦਿਰ ਦੇ ਸੁੰਦਰੀਕਰਨ ਲਈ 30 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਗੇਟਾਂ ਨੂੰ ਸਾਂਭਣ ਦੇ ਨਾਲ ਨਾਲ ਨਵੀਂ ਦਿੱਖ ਪ੍ਰਦਾਨ ਕਰਨ ਲਈ 11 ਕਰੋੜ ਰੁਪਏ ਨਾਲ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਹਲਕਾ ਦੱਖਣੀ ਦੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੇਰੇ ਪਿਤਾ ਦਾ ਸੁਪਨਾ ਸੀ ਕਿ ਬਾਬਾ ਦੀਪ ਸਿੰਘ ਦੇ ਗੁਰਦੁਆਰੇ ਨੂੰ ਜਾਂਦੇ ਇਸ ਰਸਤੇ ਨੂੰ ਸੁੰਦਰ ਬਣਾਇਆ ਜਾਵੇ ਅਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਹ ਸੁਪਨਾ ਪੂਰਾ ਹੋਣ ਜਾ ਰਿਹਾ ਹੈ, ਜਿਸ ਲਈ ਮੈਂ ਮੁੱਖ ਮੰਤਰੀ ਅਤੇ ਸ. ਨਵਜੋਤ ਸਿੰਘ ਸਿੱਧੂ ਦਾ ਧੰਨਵਾਦੀ ਹਾਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ, ਚੀਫ ਮੈਨੇਜਰ ਸ੍ਰੀ ਯੋਗੇਸ਼ ਗੁਪਤਾ, ਸ੍ਰੀ ਏ. ਆਰ ਮਿਸ਼ਰਾ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ। 

 

Tags: Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD