Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਮੌਕੇ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਣ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ

Web Admin

Web Admin

5 Dariya News

ਨਵੀਂ ਦਿੱਲੀ , 28 Jan 2019

Last updated on: Jan 28, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਮੌਕੇ ਹੋਏ ਕੌਮੀ ਸਮਾਗਮ ਦੌਰਾਨ ਪੰਜਾਬ ਦੀ ਝਾਕੀ ਨੂੰ ਤੀਜਾ ਸਥਾਨ ਹਾਸਲ ਹੋਣ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਵਧਾਈ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਾਕੇ ਨੂੰ ਪੰਜਾਬ ਦੀ ਝਾਕੀ ਜ਼ਰੀਏ ਪੁਖਤਗੀ ਨਾਲ ਦਰਸਾਉਣਾ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਟੀਮ ਵੱਲੋਂ ਅਣਥੱਕ ਯਤਨ ਕੀਤੇ ਗਏ ਅਤੇ ਝਾਕੀ ਦੁਆਰਾ ਤੀਜਾ ਸਥਾਨ ਹਾਸਲ ਕਰਨਾ ਸਮੁੱਚੇ ਸੂਬੇ ਲਈ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਝਾਕੀ ਆਪਣੇ ਆਪ ਵਿੱਚ ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਅਪ੍ਰੈਲ, 2019 ਵਿੱਚ ਆ ਰਹੀ ਸ਼ਤਾਬਦੀ ਪ੍ਰਤੀ ਸਨਿਮਰ ਸ਼ਰਧਾਂਜ਼ਲੀ ਹੈ ਅਤੇ ਸੂਬੇ ਦੀ ਝਾਕੀ ਨੂੰ ਹਾਸਲ ਹੋਇਆ ਇਹ ਇਨਾਮ ਇੱਥੋਂ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਹੋਰ ਮਜ਼ਬੂਤ ਕਰਨ ਲਈ ਪ੍ਰੇਰਨਾ ਦਾ ਕੰਮ ਕਰੇਗਾ।ਨਵੀਂ ਦਿੱਲੀ ਵਿਖੇ ਅੱਜ ਸਵੇਰੇ ਵਿਸ਼ੇਸ਼ ਸਮਾਗਮ ਦੌਰਾਨ ਕੇਂਦਰੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦਿੱਤੇ ਇਸ ਐਵਾਰਡ ਨੂੰ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨਾਲ ਹਾਸਲ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਸੂਬੇ ਵੱਲੋਂ ਵੱਖ-ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਗਣਤੰਤਰ ਦਿਵਸ ਦੀਆਂ ਝਾਕੀਆਂ 1967 ਅਤੇ 1982 ਵਿੱਚ ਤੀਜਾ ਸਥਾਨ ਹਾਸਲ ਕਰ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੀ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਸਬੰਧੀ ਇਸ ਝਾਕੀ ਨੂੰ ਰਾਸ਼ਟਰੀ ਟੈਬਲਿਊ ਕਮੇਟੀ ਵੱਲੋਂ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਵੱਖ-ਵੱਖ ਪੇਸ਼ ਹੋਣ ਵਾਲੀਆਂ 16 ਝਾਕੀਆਂ ਵਿੱਚ ਚੁਣਿਆਂ ਗਿਆ ਸੀ। ਇਹ ਲਗਾਤਾਰ ਤੀਜਾ ਵਰ੍ਹਾ ਹੈ ਜਦੋਂ ਪੰਜਾਬ ਦੀ ਝਾਕੀ ਨੂੰ ਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਇਨ੍ਹਾਂ ਸਮਾਗਮਾਂ ਲਈ ਚੁਣਿਆਂ ਗਿਆ ਹੈ। ਇਸ ਵਰ੍ਹੇ ਦੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਪੇਸ਼ ਤ੍ਰਿਪੁਰਾ ਅਤੇ ਜੰਮੂ-ਕਸ਼ਮੀਰ  ਦੀਆਂ ਝਾਕੀਆਂ ਨੂੰ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਿਲ ਹੋਇਆ ਹੈ।

 

Tags: Nirmala Sitharaman , DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD