Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜ਼ਿਲ੍ਹੇ ਦੇ 6847 ਕਿਸਾਨਾਂ 4962.35 ਲੱਖ ਰੁਪਏ ਦੇ ਕਰਜ਼ੇ ਕੀਤੇ ਗਏ ਮੁਆਫ਼ -ਰਾਣਾ ਸੋਢੀ

ਕਿਹਾ, ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ 1413 ਕਿਸਾਨਾਂ ਦੇ 1065.43 ਲੱਖ ਰੁਪਏ ਦੇ ਕਰਜ਼ੇ ਹੋਏ ਮੁਆਫ਼

Web Admin

Web Admin

5 Dariya News

ਗੁਰੂਹਰਸਹਾਏ/ਫਿਰੋਜ਼ਪੁਰ , 28 Jan 2019

Last updated on: Jan 28, 2019, 00:00 IST

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਬਿਹਤਰੀ ਲਈ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨੀ ਦੀ ਦਸ਼ਾ ਨੂੰ ਦੇਖਦੇ ਹੋਏ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਉਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 1413 ਕਿਸਾਨਾਂ ਦੇ 10 ਕਰੋੜ 65 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਹ ਚੰਦਨ ਪੈਲੇਸ ਗੁਰੂਹਰਸਹਾਏ ਕਰਜ਼ਾ ਮੁਆਫ਼ੀ ਦੇ ਸਮਾਗਮ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੋਈ ਵੀ ਕਿਸਾਨ ਚਾਹੇ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ, ਕਾਂਗਰਸ ਸਰਕਾਰ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਕਰਜ਼ੇ ਮੁਆਫ਼ ਕੀਤੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਹਲਕੇ ਦੇ ਮਾਰਜਿਨਲ 2498 ਪਰਿਵਾਰਾਂ ਦੇ 16 ਕਰੋੜ 78 ਲੱਖ ਰੁਪਏ ਦੇ ਕਰਜ਼ੇ ਪਹਿਲਾਂ ਮੁਆਫ਼ ਕੀਤੇ ਗਏ ਹਨ ।  ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਮੁੱਚੇ ਜ਼ਿਲ੍ਹੇ ਵਿਚ ਛੋਟੇ 6847 ਕਿਸਾਨਾਂ ਦੇ 4962.35 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ। ਜਿਨ੍ਹਾਂ ਵਿਚੋਂ ਫਿਰੋਜ਼ਪੁਰ ਸ਼ਹਿਰੀ ਦੇ 875 ਕਿਸਾਨਾਂ ਦੇ 695.23 ਲੱਖ ਰੁਪਏ, ਫਿਰੋਜ਼ਪੁਰ ਦਿਹਾਤੀ ਦੇ 2047 ਕਿਸਾਨਾਂ ਦੇ 1322.42 ਲੱਖ ਰੁਪਏ ਦੇ,  ਜ਼ੀਰਾ ਦੇ 2512 ਕਿਸਾਨਾਂ ਦੇ 1879.27 ਲੱਖ ਅਤੇ ਗੁਰੂਹਰਸਹਾਏ ਦੇ 1413 ਕਿਸਾਨਾਂ ਦੇ 1065.43 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਮਾਰਜਿਨਲ 11,827 ਕਿਸਾਨਾਂ ਦੇ 7355.82 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਜਿਨਲ ਫਾਰਮਰ ਵਿਚ ਫਿਰੋਜ਼ਪੁਰ ਸ਼ਹਿਰੀ ਦੇ 2278 ਕਿਸਾਨਾਂ ਦੇ 1651.06 ਲੱਖ ਰੁਪਏ, ਫਿਰੋਜ਼ਪੁਰ ਦਿਹਾਤੀ ਦੇ 3074 ਕਿਸਾਨਾਂ ਦੇ 1594.21 ਲੱਖ ਦੇ, ਜ਼ੀਰਾ ਦੇ 3977 ਕਿਸਾਨਾਂ ਦੇ 2431.71 ਲੱਖ ਦੇ  ਅਤੇ ਗੁਰੂਹਰਸਹਾਏ ਦੇ 2498 ਕਿਸਾਨਾਂ ਦੇ 1678.84 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ।

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ੇ ਦੇ ਦਲ ਦਲ ਵਿਚੋਂ ਕੱਢਕੇ ਖੇਡਾਂ ਵੱਲ ਪ੍ਰੋਤਸਾਹਿਤ ਕਰ ਰਹੀ ਹੈ।  ਉਨ੍ਹਾਂ ਦੱਸਿਆ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਆਪਣਾ ਮਹੱਤਵਪੂਰਨ ਯੋਗਦਾਨ ਦਿੱਤਾ ਜਾ ਰਿਹਾ ਹੈ, ਪੰਜਾਬ ਪੁਲਿਸ  ਵੱਲੋਂ ਹੁਣ ਤੱਕ 24 ਹਜ਼ਾਰ ਦੇ ਕਰੀਬ ਕੇਸ ਨਸ਼ਿਆਂ ਤਸਕਰਾਂ ਖ਼ਿਲਾਫ਼ ਰਜਿਸਟਰਡ ਕੀਤੇ ਗਏ ਹਨ ਅਤੇ 21 ਹਜ਼ਾਰ ਦੇ ਕਰੀਬ ਨਸ਼ਾ ਤਸਕਰ ਜੇਲ੍ਹ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ 670 ਕਿੱਲ੍ਹੋ ਦੇ ਕਰੀਬ ਹੈਰੋ ਈਨ, ਜਿਸ ਦੀ ਕੀਮਤ ਕਰੋੜਾਂ ਰੁਪਏ ਹੈ ਬਰਾਮਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ 31 ਮਾਰਚ 2019 ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਪੱਧਰ ਤੇ ਮੋਹਾਲੀ ਵਿਖੇ ਮੈਰਾਥਨ ਦੋੜ ਕਰਵਾਈ ਜਾ ਰਹੀ ਹੈ ਜੋ ਕਿ ਆਪਣੇ ਆਪਣੇ ਜ਼ਿਲ੍ਹਾ ਅਤੇ ਸਭ-ਡਵੀਜਨ ਪੱਧਰ ਤੇ ਵੀ ਕਰਵਾਈ ਜਾਵੇਗੀ ਜਿਸ ਵਿਚ ਸਮੂਹ ਸਕੂਲਾਂ, ਕਾਲਜਾ ਦੇ ਵਿਦਿਆਰਥੀ ਅਤੇ ਯੂਥ ਕਲੱਬਾਂ ਦੇ ਮੈਂਬਰ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਵਿਚ ਵੱਖ ਵੱਖ ਕੈਟਾਗਰੀ ਵਿਚ ਦੋੜਾ ਕਰਵਾਈਆਂ ਜਾਣਗੀਆਂ ਤੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ, ਐਸ.ਐਸ.ਪੀ ਪ੍ਰੀਤਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ, ਕਾਂਗਰਸੀ ਆਗੂ ਹੀਰਾ ਸੋਢੀ, ਨਸੀਬ ਸੰਧੂ, ਅੰਮ੍ਰਿਤਪਾਲ ਸਿੰਘ, ਰਵੀ ਚਾਵਲਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

 

Tags: Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD