Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਾਂ ਨੂੰ ਸਿਹਤ ਤੇ ਸਿਹਤ ਸਹੂਲਤਾ ਪ੍ਰਤੀ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ - ਮੁਹੱਮਦ ਤੱਯਬ

Web Admin

Web Admin

5 Dariya News

ਕਪੂਰਥਲਾ , 28 Jan 2019

Last updated on: Jan 28, 2019, 00:00 IST

ਤੰਦਰੁਸਤ ਪੰਜਾਬ ਸਿਹਤ ਮੁਹਿਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾ ਜੋ ਲੋਕੀ ਸਿਹਤ ਵਿਭਾਗ ਵੱਲੋ ਚਲਾਈਆ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਲੈ ਸਕਣ। ਇਹਨਾ ਸ਼ਬਦਾ ਦਾ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੱਮਦ ਤੱਯਬ ਨੇ ਜਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਅਤੇ ਵੱਖ ਵੱਖ ਵਿਭਾਗਾ ਤੋਂ ਆਏ ਨੁਮਾਇੰਦਿਆ ਨਾਲ ਗੱਲਬਾਤ ਕਰਦਿਆ ਕੀਤਾ। ਉਹਨਾ ਕਿਹਾ ਕਿ ਸਰਕਾਰ ਵੱਲੋ ਜੋ ਸਿਹਤ ਸਹੂਲਤਾਂ ਦਿੱਤੀਆ ਗਈਆ ਹਨ ਉਹਨਾ ਦਾ ਲਾਭ ਆਮ ਜਨਤਾ ਤੱਕ ਪਹੁੰਚਣਾ ਚਾਹੀਦਾ ਹੈ।ਉਹਨਾ ਕਿਹਾ ਕਿ ਸਵਾਇਨ ਫਲੂ ਤੋ ਬਚਾਅ ਬਾਰੇ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾ ਸਕੇ। ਉਹਨਾਂ ਨੂੰ ਦੱਸਿਆ ਜਾਵੇ ਕਿ ਭੀੜ-ਭਾੜ ਵਾਲੀਆ ਜਗ੍ਹਾ ਤੇ ਜਾਣ ਵੇਲੇ ਆਪਣੇ ਮੁੰਹ ਨੂੰ ਢੱਕਿਆ ਜਾਵੇ ਅਤੇ ਆਪਣੇ ਹੱਥਾ ਨੂੰ ਚੰਗੀ ਤਰ੍ਹਾ ਸਾਫ ਸੁਥਰਾ ਰੱਖਿਆ ਜਾਵੇ।  ਇਸ ਤੋਂ ਪਹਿਲਾ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਹਤ ਵਿਭਾਗ ਦੀਆਂ ਗਤੀਵਿਧੀਆ ਤੇ ਚਾਨਣਾ ਪਾਇਆ। ਉਹਨਾ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਹਨਾ ਇਹ ਵੀ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਦੇ ਤਹਿਤ ਬਹੁਤ ਸਾਰੀਆਂ ਸਿਹਤ ਸਕੀਮਾਂ ਦਾ ਲਾਭ ਆਮ ਜਨਤਾ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਮੌਤ ਦਰ ਨੂੰ ਰੋਕਣਾ ਨੈਸ਼ਨਲ ਹੈਲਥ ਮਿਸ਼ਨ ਦਾ ਉਦੇਸ਼ ਹੈ। ਸਿਹਤ ਵਿਭਾਗ ਵੱਲੋ ਗਰਭਵਤੀ ਔਰਤਾਂ ਨੂੰ ਮੁਫਤ ਸਿਹਤ ਸਹੂਲਤਾਂ ਦਿੱਤੀਆ ਜਾ ਰਹੀਆ ਹਨ ਤੇ ਐਂਟੀ ਨੇਟਲ ਚੈਕਅਪ ਦਾ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਸੰਸਥਾਗਤ ਜਣੇਪੇ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲ੍ਹਾ ਟੀਕਾਕਰਣ ਅਫਸਰ ਡਾ. ਆਸ਼ਾ ਮਾਂਗਟ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਡਾ. ਸੰਦੀਪ ਭੋਲਾ, ਡਾ. ਸੰਦੀਪ ਧਵਨ, ਡਾ. ਦਕਸ਼, ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਸੁਰਜੀਤ ਕੌਰ, ਸੁਦੇਸ਼ ਸ਼ਰਮਾ, ਜਿਲ੍ਹਾ ਮਾਸਮੀਡੀਆ ਅਫਸਰ ਸ਼੍ਰੀਮਤੀ ਪਰਮਜੀਤ ਕੌਰ, ਸੰਦੀਪ ਖੰਨਾ ਰਾਮ ਸਿੰਘ, ਰਵਿੰਦਰ ਜੱਸਲ ਤੇ ਹੋਰ ਹਾਜ਼ਰ ਸਨ।

 

Tags: Tandarust Punjab , DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD