Tuesday, 14 May 2024

 

 

ਖ਼ਾਸ ਖਬਰਾਂ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ

 

ਫੇਜ 3 ਬੀ 2 ਮਾਰਕੀਟ ਦੇ ਦੁਕਾਨਦਾਰਾਂ ਦੇ ਮਸਲੇ ਹੱਲ ਕੀਤੇ ਜਾਣ : ਜਤਿੰਦਰਪਾਲ ਸਿੰਘ ਜੇ ਪੀ

Web Admin

Web Admin

5 Dariya News

ਐਸ ਏ ਐਸ ਨਗਰ , 29 Jan 2019

ਫੇਜ 3 ਬੀ 2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ, ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਜਤਿੰਦਰਪਾਲ ਸਿੰਘ ਜੇ ਪੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫੇਜ 3ਬੀ 2 ਮਾਰਕੀਟ ਦੇ ਦੁਕਾਨਦਾਰਾਂ ਦੇ ਮਸਲ ਹਲ ਕੀਤੇ ਜਾਣ| ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਬੀ ਬੀ ਟੂ ਦੀ ਮੀਟਿੰਗ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮਾਰਕੀਟ ਵਿੱਚ ਆ ਰਹੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਇਸ ਮਾਰਕੀਟ ਦੇ ਦੁਕਾਨਦਾਰਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਪ੍ਰਸ਼ਾਸਨ ਵਲੋਂ ਇਹਨਾਂ ਸਮੱਸਿਆਵਾਂ ਦੇ ਹਲ ਲਈ ਯੋਗ ਉਪਰਾਲੇ ਨਹੀਂ ਕੀਤੇ ਜਾ ਰਹੇ| ਉਹਨਾਂ ਕਿਹਾ ਕਿ ਇਸ ਮਾਰਕੀਟ ਦੀ ਪਾਰਕਿੰਗ ਵਿੱਚ ਅਜੇ ਤਕ ਵਾਹਨ ਖੜੇ ਕਰਨ ਲਈ ਲਾਈਨਾਂ ਨਹੀਂ ਲਗਾਈਆਂ ਗਈਆਂ, ਜਿਸ ਕਾਰਨ ਵਾਹਨ ਚਾਲਕ ਆਪਣੀ ਮਨਮਰਜੀ ਨਾਲ ਵਾਹਨ ਖੜੇ ਕਰ ਦਿੰਦੇ ਹਨ, ਜਿਸ ਕਰਕੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ| ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਇਸ ਮਾਰਕੀਟ ਵਿੱਚ ਰੇਹੜੀ ਫੜੀ ਵਾਲਿਆਂ ਦੀ ਭਰਮਾਰ ਹੋ ਗਈ ਹੈ, ਜਿਸ ਕਾਰਨ ਮਾਰਕੀਟ ਦੇ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ| ਇਹ ਮਾਰਕੀਟ ਹੁਣ ਨਜਾਇਜ ਕਬਜਿਆਂ ਵਾਲੀ ਮਾਰਕੀਟ ਦਿਖਾਈ ਦੇ ਰਹੀ ਹੈ  ਉਨ੍ਹਾਂ ਕਿਹਾ ਕਿ ਜੇ ਨਾਜਾਇਜ਼ ਕਬਜ਼ੇ ਵਾਲੇ ਰੇਹੜੀ ਫੜੀਆਂ ਨੂੰ ਚੁਕਾਉਣ ਲਈ ਨਗਰ ਨਿਗਮ ਦੇ ਤਹਿ ਬਾਜ਼ਾਰੀ ਵਿਭਾਗ ਨੂੰ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਵੱਲੋਂ ਦੁਕਾਨਦਾਰਾਂ ਨੂੰ ਹੀ ਤੰਗ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ | ਸ੍ਰ. ਜੇ ਪੀ ਸਿੰਘ ਨੇ  ਕਿਹਾ ਕਿ ਦੁਕਾਨਦਾਰ ਮਹਿੰਗੇ ਰੇਟ ਤੇ ਦੁਕਾਨਾਂ ਕਿਰਾਏ ਤੇ ਲੈ ਕੇ ਦੁਕਾਨਾਂ ਚਲਾਉਂਦੇ ਹਨ ਅਤੇ ਸਰਕਾਰ ਨੂੰ ਕਈ ਕਿਸਮ ਦਾ ਟੈਕਸ ਵੀ ਦਿੰਦੇ ਹਨ ਪਰ ਰੇਹੜੀ ਫੜੀ ਵਾਲਿਆਂ ਕਾਰਨ ਉਹਨਾਂ ਦੀ ਦੁਕਾਨਦਾਰੀ ਠੱਪ ਹੋ ਗਈ ਹੈ| ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਨੂੰ ਵੀ ਦੁਕਾਨਦਾਰ ਪ੍ਰਾਪਰਟੀ ਟੈਕਸ ਦੇ ਰੂਪ ਵਿੱਚ ਹਰ ਸਾਲ ਲੱਖਾਂ ਰੁਪਏ ਦਿੰਦੇ ਹਨ ਪਰ ਇਸਦੇ ਬਾਵਜੂਦ ਨਗਰ ਨਿਗਮ ਮੁਹਾਲੀ ਅਤੇ ਲੋਕਲ ਪ੍ਰਸ਼ਾਸਨ ਵਲੋਂ ਇਸ ਮਾਰਕੀਟ ਦੇ ਦੁਕਾਨਦਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹਲ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਇਹ ਸਮੱਸਿਆਵਾਂ ਦਿਨੋਂ ਦਿਨ ਗੰਭੀਰ ਰੁੱਖ ਅਖਤਿਆਰ ਕਰਦੀਆਂ ਜਾ ਰਹੀਆਂ ਹਨ|ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪੈਟਰਨ ਆਤਮਾ ਰਾਮ ਅਗਰਵਾਲ, ਮੀਤ ਪ੍ਰਧਾਨ ਅਸ਼ੋਕ ਬੰਸਲ, ਜਨਰਲ ਸਕੱਤਰ ਵਰੁਨ ਗੁਪਤਾ, ਸਕੱਤਰ ਗੁਰਪ੍ਰੀਤ ਸਿੰਘ, ਕੈਸ਼ੀ੍ਅਰ ਜਤਿੰਦਰ ਸਿੰਘ, ਜੁਆਇੰਟ ਸਕੱਤਰ ਨਵਦੀਪ ਬੰਸਲ ,  ਨਰਿੰਦਰ ਸਿੰਗਲਾ, ਅਮਨਦੀਪ ਸਿੰਘ, ਸੰਜੇ ਸ਼ਰਮਾ, ਸ਼ੰਕਰ ਸ਼ਰਮਾ, ਵਰਿੰਦਰ ਸਿੰਘ ਸਾਜਨ, ਦਿਨੇਸ਼ ਸਿੰਗਲਾ ਅਤੇ ਸੁਖਪਾਲ ਸਿੰਘ ਕੰਡਾ (ਸਾਰੇ ਐਗਜੈਕਟਿਵ ਮੈਂਬਰ) ਵੀ ਹਾਜਿਰ ਸਨ|

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD