Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਹੇਠ ਜ਼ਿਲੇ ਵਿਚ ਚੱਲਣਗੀਆਂ 2 ਆਈ.ਈ.ਸੀ ਵੈਨਾਂ

ਸਿਹਤ ਜਾਗਰੂਕਤਾ ਦਾ ਵੱਡਾ ਪ੍ਰੋਗਰਾਮ ਹੋਵੇਗਾ ਸ਼ੁਰੂ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Jan 2019

Last updated on: Jan 29, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਲੇ ਇਕ ਪ੍ਰੋਗਰਾਮ ਹੇਠ ਜ਼ਿਲੇ  ਵਿੱਚ ਵੱਖ-ਵੱਖ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇਨਾਂ ਦੀ ਰੋਕਥਾਮ ਬਾਰੇ ਕੋਸ਼ਿਸ਼ਾਂ ਦੀ ਪਹਿਲ ਵੱਜੋਂ ਦੋ ਆਈ.ਈ.ਸੀ. ਵੈਨਾਂ ਚਲਾਈਆਂ ਜਾਣਗੀਆਂ ਜੋ ਕਿ ਇਕ ਮਹੀਨਾ ਜ਼ਿਲੇ ਦੇ ਵੱਖ ਵੱਖ ਖੇਤਰਾਂ ਵਿਚ ਜਾਣਗੀਆਂ। ਇਸ ਸਬੰਧੀ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਦੀ ਅਗਵਾਈ ਵਿਚ ਇਕ ਬੈਠਕ ਹੋਈ ਜਿਸ ਵਿਚ ਇਸ ਸਿਹਤ ਜਾਗਰੂਕਤਾ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਚਰਚਾ ਕੀਤੀ ਗਈ। ਇਨਾਂ ਅਤਿ ਆਧੁਨਿਕ ਵੈਨਾਂ ਵਿੱਚ 42'' ਐਲ.ਈ.ਡੀ ਟੈਲੀਵਿਜ਼ਨ ਸਕ੍ਰੀਨਾਂ ਲਗੀਆਂ ਹੋਈਆਂ ਹਨ। ਇਨਾਂ ਵਿੱਚ ਪਬਲਿਕ ਐਡਰੈਸ ਸਿਸਟਮ ਅਤੇ ਐਲੀਵੇਟਿਡ ਪਲੇਟਫਾਰਮ ਹੈ। ਇਸ ਦੇ ਰਾਹੀਂ ਸਿਹਤ ਮਾਹਿਰ ਲੋਕਾਂ ਨੂੰ ਸਿਹਤ ਮੁੱਦਿਆਂ ਬਾਰੇ ਜਾਗਰੂਕਤਾ ਮੁਹੱਈਆ ਕਰਵਾਉਣਗੇ। ਇਨਾਂ ਦੇ ਰਾਹੀਂ ਜਾਗਰੂਕਤਾ ਪੈਦਾ ਕਰਨ ਵਾਲੀਆਂ ਫਿਲਮਾਂ ਵੀ ਵਿਖਾਈਆਂ ਜਾਣਗੀਆਂ। ਹਰੇਕ ਵੈਨ ਰੋਜ਼ਾਨਾ ਘੱਟ ਤੋ ਘੱਟ 8 ਤੋ 10 ਥਾਵਾਂ 'ਤੇ ਜਾਵੇਗੀ। ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਐਚ.ਬੀ, ਬੀ.ਪੀ, ਰੈਂਡਮ ਬਲੱਡ ਸ਼ੂਗਰ, ਬਲੱਡ ਸਲਾਈਡ ਫਾਰ ਐਮ ਪੀ , ਅੱਖਾਂ ਦੀ ਰੋਸ਼ਨੀ ਵਰਗੇ ਮੁੱਢਲੇ ਟੈਸਟ ਮੌਕੇ 'ਤੇ ਹੀ ਕਰ ਦਿੱਤੇ ਜਾਣਗੇ। ਪੈਰਾਸੀਟਾਮੋਲ ਅਤੇ ਐਮੋਕਸੀਕਲਿਨ ਵਰਗੀਆਂ ਐਂਟੀਬਾਓਟਿਕ ਦਵਾਈ ਮਰੀਜ਼ਾਂ ਨੂੰ ਮੁੱਫਤ ਦਿੱਤੀ ਜਾਵੇਗੀ। ਜਿਨਾਂ ਮਰੀਜ਼ਾਂ ਨੂੰ ਹੋਰ ਇਲਾਜ ਦੀ ਜ਼ਰੂਰਤ ਹੋਵੇਗੀ ਉਨਾਂ ਨੂੰ ਨੇੜਲੀ ਸਰਕਾਰੀ ਸਿਹਤ ਸੰਸਥਾ ਵਿੱਚ ਭੇਜਿਆ ਜਾਵੇਗਾ। ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਵੈਨਾਂ ਜ਼ਿਲੇ ਦੇ ਵੱਖ ਵੱਖ ਖੇਤਰਾਂ ਵਿਚ ਜਾਣਗੀਆਂ ਜੋ ਕਿ ਸਿਹਤ ਸੰਭਾਲ ਸੰਬਧੀ ਲੋਕਾਂ ਨੂੰ ਜਾਗਰੂਕ ਕਰਣਗੀਆਂ। ਬੈਠਕ ਵਿਚ ਐਸ.ਡੀ.ਐਮ. ਸ: ਰਾਜਪਾਲ ਸਿੰਘ, ਸ: ਗੋਪਾਲ ਸਿੰਘ, ਸ: ਅਰਸ਼ਦੀਪ ਸਿੰਘ ਲੁਬਾਣਾ, ਡਾ: ਵਿਕਰਜ ਅਸੀਜਾ, ਜ਼ਿਲਾ ਸਿੱਖਿਆ ਅਫ਼ਸਰ ਸ: ਮਲਕੀਤ ਸਿੰਘ ਆਦਿ ਵੀ ਹਾਜਰ ਸਨ। 

ਸਵਾਈਨ ਫਲੂ ਸਬੰਧੀ ਸਿਹਤ ਵਿਭਾਗ ਰੱਖੇ ਪੂਰੀ ਚੌਕਸੀ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਸਵਾਈਨ ਫਲੂ ਸਬੰਧੀ ਵਿਭਾਗ ਪੂਰੀ ਚੌਕਸੀ ਰੱਖੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾਵੇ। ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਸਵਾਇਨ ਫਲੂ ਦੀ ਰੋਕਥਾਮ ਲਈ ਦਵਾਈ ਉਪਲਬੱਧ ਹੈ ਅਤੇ ਜੇਕਰ ਕਿਸੇ ਨੂੰ ਸਵਾਈਨ ਫਲੂ ਦੇ ਲੱਛਣ ਵਿਖਾਈ ਦੇਣ ਤਾਂ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਰਾਬਤਾ ਕੀਤਾ ਜਾਵੇ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD