Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆਂ ਲਈ ਲਗਾਏ ਤਿੰਨ ਮੈਡੀਕਲ ਜਾਂਚ ਕੈਂਪ

441 ਬੱਚਿਆਂ ਲਈ ਟਰਾਈਸਾਈਕਲ, ਵ੍ਹੀਲਚੇਅਰ, ਬੂਟ, ਵੈਸਾਖੀਆਂ, ਐਮ.ਆਰ.ਕਿੱਟਾਂ ਅਤੇ ਕੰਨਾਂ ਦੀਆਂ ਮਸ਼ੀਨਾਂ ਅਤੇ ਹੋਰ ਸਮਾਨ ਦੀ ਕੀਤੀ ਸਿਫਾਰਿਸ਼

Web Admin

Web Admin

5 Dariya News

ਮਾਨਸਾ , 30 Jan 2019

Last updated on: Jan 30, 2019, 00:00 IST

ਸਮੱਗਰ ਸਿੱਖਿਆ ਅਭਿਆਨ ਮਾਨਸਾ ਅਧੀਨ ਚੱਲ ਰਹੇ ਆਈ.ਈ.ਡੀ. ਅਤੇ ਆਈ.ਈ.ਡੀ.ਐਸ.ਐਸ. ਕੰਪੋਨੈਂਟ  ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰਾਜਿੰਦਰ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ੍ਰੀ ਰਾਕੇਸ਼ ਕੁਮਾਰ ਦੀ ਦੇਖ-ਰੇਖ ਹੇਠ ਅਲਿਮਕੋ ਕਾਨਪੁਰ ਦੇ ਤਾਲ-ਮੇਲ ਨਾਲ ਸਾਲ 2018-19 ਲਈ  ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਰਦੂਲਗੜ, ਬੁਢਲਾਡਾ ਅਤੇ ਮਾਨਸਾ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆ ਲਈ ਲੜੀਵਾਰ ਤਿੰਨ ਮੁਫਤ ਮੈਡੀਕਲ ਅਸੈਸਮੈਂਟ ਕੈਂਪ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਾਹਿਰ ਡਾਕਟਰ ਰਣਜੀਤ ਸਿੰਘ ਰਾਏ (ਈ.ਐਨ.ਟੀ.) ਅਤੇ ਡਾਕਟਰ ਕਮਲਦੀਪ ਕੁਮਾਰ ਆਰਥੋ ਸਪੈਸ਼ਲਿਸਟ ਵੱਲੋਂ 498 ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆ ਦਾ ਚੈੱਕਅੱਪ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਲੀਮਕੋ  ਕਾਨਪੁਰ ਤੋਂ ਆਏ ਮਾਹਿਰ ਰਾਹੁਲ ਕੁਮਾਰ, ਮੋਹਿਤ ਕੁਮਾਰ ਅਤੇ ਮਨੀਸ਼ ਕੁਮਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਦੀ ਅਸੈੱਸਮੈਂਟ ਕੀਤੀ ਗਈ ਅਤੇ 441 ਦਿਵਿਆਂਗ ਬੱਚਿਆਂ ਨੂੰ ਟਰਾਈਸਾਈਕਲ, ਵ੍ਹੀਲਚੇਅਰ, ਬੂਟ, ਵੈਸਾਖੀਆ, ਐਮ.ਆਰ. ਕਿੱਟਾਂ ਅਤੇ ਕੰਨਾਂ ਵਿੱਚ ਲਗਾਉਣ ਵਾਲੀਆ ਮਸ਼ੀਨਾਂ, ਸਮਾਰਟ ਕੇਨ, ਬਲਾਇੰਡ ਸਟਿਕ ਅਤੇ ਰੋਲੇਟਰ ਆਦਿ ਦੀ ਸ਼ਿਫਾਰਸ਼ ਕੀਤੀ ਗਈ ਜੋ ਬਾਅਦ ਵਿੱਚ ਸਮਾਨ ਵੰਡ ਕੈਂਪ ਲਗਾ ਕੇ ਮੁਹੱਈਆ ਕਰਵਾਈਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੰਪੋਨੈਂਟ ਵੱਲੋਂ ਮੁਫਤ ਮੈਡੀਕਲ ਜਾਂਚ ਅਤੇ ਬੱਚਿਆਂ ਨੂੰ ਪੜ੍ਹਾਈ ਵਿੱਚ ਪੈਦਾ ਹੋਣ ਵਾਲੀ ਰੁਕਾਵਟ ਨੂੰ ਦੂਰ ਕਰਨ ਸਬੰਧੀ ਸਹਾਇਤਾ ਉਪਕਰਨਾਂ ਦੀ ਸਿਫਾਰਸ਼ ਲਈ ਕੈਂਪ ਲਗਾਇਆ ਗਿਆ ਹੈ। ਇਨ੍ਹਾਂ ਕੈਂਪਾਂ ਦਾ ਪੂਰਾ ਪ੍ਰਬੰਧ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਰਦੂਲਗੜ, ਬੁਢਲਾਡਾ ਅਤੇ ਮਾਨਸਾ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਵਾਲੇ ਬੱਚਿਆਂ ਨੂੰ ਆਉਣ-ਜਾਣ ਦਾ ਕਿਰਾਇਆ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਰਦੂਲਗੜ ਸ਼੍ਰੀਮਤੀ ਸਰੋਜ ਬਾਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਰੇਟਾ ਸ਼੍ਰੀ ਤਰਸੇਮ ਸਿੰਘ, ਡੀ.ਐਸ.ਈ.ਟੀ. ਤਰਸੇਮ ਸਿੰਘ, ਆਈ.ਈ.ਆਰ.ਟੀ. ਅਭਿਸ਼ੇਕ ਕੁਮਾਰ, ਧੀਰਾ ਸਿੰਘ, ਵਰਿੰਦਰ ਕੁਮਾਰ, ਸਤਪਾਲ, ਰਾਮਕਰਣ ਸਿੰਘ, ਅਮਰਨਾਥ, ਲੇਖਾਕਾਰ ਅਨੀਤਾ ਰਾਣੀ, ਰਾਜਵਿੰਦੲ ਕੌਰ, ਨਰੇਸ਼ ਕੁਮਾਰ, ਜਸ਼ਪਾਲ ਸ਼ਰਮਾ, ਆਈ.ਈ.ਡੀ. ਬਲਾਕ ਇੰਚਾਰਜ਼ ਗੁਰਪ੍ਰੀਤ ਕੌਰ ਅਤੇ ਸਮੂਹ ਆਈ.ਈ.ਵਲੰਟੀਅਰਜ਼ ਹਾਜ਼ਰ ਸਨ।

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD