Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਠਾਨਕੋਟ ਨੂੰ ਉੱਤਰੀ ਭਾਰਤ ਦਾ ਪਹਿਲਾ ਪ੍ਰਦੁਸਿਣ ਰਹਿਤ ਜ਼ਿਲ੍ਹਾ ਬਨਾਉਣ ਅਤੇ ਖੇਤੀ ਵਿਕਾਸ ਵਿੱਚ ਨਿਭਾਈਆਂ ਵਿਲੱਖਣ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਡਾ. ਅਮਰੀਕ ਸਿੰਘ ਸਨਮਾਨਤ

Web Admin

Web Admin

5 Dariya News

ਪਠਾਨਕੋਟ , 31 Jan 2019

Last updated on: Jan 31, 2019, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਪਠਾਨਕੋਟ ਵਿੱਚ ਬਤੌਰ ਭੌਂ ਪਰਖ ਅਫਸਰ- ਕਮ-ਬਲਾਕ ਖੇਤੀਬਾੜੀ ਅਫਸਰ ਵੱਜੋਂ ਸੇਵਾਵਾਂ ਨਿਭਾ ਰਹੇ ਡਾ. ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ ਨੂੰ ਸਮੇਂ ਦਾ ਹਾਣ ਬਨਾਉਣ,ਜ਼ਿਲਾ ਪਠਾਨਕੋਟ ਨੂੰ ਉੱਤਰੀ ਭਾਰਤ ਦਾ ਪਹਿਲਾ ਪ੍ਰਦੂਸ਼ਿਤ ਰਹਿਤ ਜ਼ਿਲਾ ਬਣਾਉਣ ਵਿੱਚ ਨਿਭਾਈ ਭੂਮਿਕਾ ਅਤੇ ਖੇਤੀ ਵਿਕਾਸ ਲਈ ਕੀਤੀਆਂ ਵਿਲੱਖਣ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਰਾਮਵੀਰ ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਹਰਿੰਦਰ ਸਿੰਘ ਖੇਤੀਬਾੜੀ ਅਫਸਰ, ਡਾ. ਹਰਪ੍ਰੀਤ ਸਿੰਘ ਡਿਪਟੀ ਪੀ ਡੀ ਆਤਮਾ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਖੇਤੀਬਾੜੀ ਵਿਭਾਗ ,ਪੰਜਾਬ ਵਿੱਚ 1990 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਬੀ.ਐਸ.ਸੀ. (ਖੇਤੀਬਾੜੀ) ਕਰਨ ਉਪਰੰਤ ਬਤੌਰ ਖੇਤੀਬਾੜੀ ਇੰਸਪੈਕਟਰ ਭਰਤੀ ਹੋਏ ਡਾ. ਅਮਰੀਕ ਸਿੰਘ ਆਪਣੀ ਮਿਹਨਤ ਅਤੇ ਲਗਣ ਨਾਲ ਅਜਿਹੇ ਮੁਕਾਮ ਤੇ ਪਹੁੰਚ ਚੁੱਕੇ ਹਨ ਕਿ ਪੰਜਾਬ ਹੀ ਨਹੀਂ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਕਿਸਾਨ ਉਨਾਂ ਤੋਂ ਟੈਲੀਫੋਨ ਅਤੇ ਹੋਰ ਸਾਧਨਾਂ ਰਾਹੀਂ ਖੇਤੀ ਸੰਬੰਧੀ ਸੇਧਾਂ ਲੈਂਦੇ ਹਨ।ਡਾ. ਅਮਰੀਕ ਸਿੰਘ ਨੇ ਤਾਮਿਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬੇਟੂਰ ਤੋ ਐਮ. ਐਸ.ਸੀ. ( ਗੰਨਾ ਤਕਨੀਕ) ਵਿਸ਼ੇ ਤੇ ਕੀਤੀ ਹੈ ਅਤੇ ਹੁਣ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਪੀ.ਐਚ.ਡੀ. ਦੀ ਪੜਾਈ ਕਰਦਿਆਂ ਝੋਨੇ ਦੀ ਪਾਰਲੀ ਨੂੰ ਖੇਤਾਂ ਵਿੱਚ ਬਿਨਾਂ ਜਲਾਏ ਸੰਭਾਲ ਸੰਬੰਧੀ ਖੋਜ ਕਰ ਰਹੇ ਹਨ। ਪੇਂਡੂ ਪਿਛੋਕੜ ਨਾਲ ਸੰਬੰਧਤ ਹੋਣ ਕਾਰਨ ਉਨਾਂ ਨੇ ਆਪਣਾ ਜੀਵਨ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਪਹੁੰਚਾਉਣ ਲਈ ਪਿੰਡ-ਪਿੰਡ ਕੈਂਪ ਲਗਾਉਣ ਲਈ ਸਮਰਪਤ ਕਰ ਦਿੱਤਾ ਹੈ। ਬੇਹਤਰ ਖੇਤੀ ਪਸਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਪੁਰਸਕਾਰ ਨਾਲ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕਰ ਚੁੱਕੇ ਹਨ। 

ਡਾ. ਅਮਰੀਕ ਸਿੰਘ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ  ਡਾ. ਬਲਦੇਵ ਸਿੰਘ ਢਿੱਲੋਂ ਤਿੰਨ ਵਾਰ ਸਨਮਾਨਿਤ ਕਰ ਚੁੱਕੇ ਹਨ। ਉਹ ਪੰਜਾਬ ਦੇ ਅਜਿਹੇ ਪਹਿਲੇ ਖੇਤੀ ਅਧਿਕਾਰੀ ਬਣ ਗਏ ਹਨ ਜਿਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਜ਼ਿਲਾ ਪ੍ਰਸ਼ਾਸ਼ਣ ਗੁਰਦਾਸਪੁਰ ਅਤੇ ਪਠਾਨਕੋਟ ਵੱਲੋਂ ਤਿੰਨ ਤਿੰਨ ਵਾਰ ਸਨਮਾਨਿਤ ਕਤਾ ਗਿਆ ਹੈ। ਖੇਤੀ ਪਸਾਰ ਸੇਵਾਵਾਂ ਨੂੰ ਨਵੀ ਅਤੇ ਵਿਲੱਖਣ ਸੇਧ ਦਿੰਦਿਆਂ ਡਾ. ਅਮਰੀਕ ਸਿੰਘ ਨੇ ਨਵੀਨਤਮ ਮੋਬਾਇਲ ਸੂਚਨਾ ਤਕਨੀਕ ਦਾ ਸਦਉਪਯੋਗ ਕਰਦਿਆਂ ਪੰਜਾਬ ਹੀ ਨਹੀ ਸਮੁੱਚੇ ਭਾਰਤ ਵਿੱਚ ਪਹਿਲੀ ਵਾਰ 14 ਅਗਸਤ 2014 ਨੂੰ ਵਟਸਐਪ ਤੇ ਨੌਜਵਾਨ ਕਿਸਾਨਾਂ ਦਾ ਗਰੁੱਪ ਬਣਾ ਕੇ ਖੇਤੀਬਾੜੀ ਕਿੱਤੇ ਨਾਲ ਜੋੜਣ ਅਤੇ ਉਨਾਂ ਤੱਕ ਨਵੀਨਤਮ ਖੇਤੀ ਤਕਨੀਕਾਂ ਪਹੁੰਚਾਉਣ ਦਾ ਸੌਖਾ,ਸਸਤਾ ਅਤੇ ਤੇਜ਼ ਕੰਮ ਸ਼ੁਰੂ ਕੀਤਾ। ਜਿਸ ਨਾਲ ਨੌਜਵਾਨ ਕਿਸਾਨਾਂ ਅੰਦਰ ਖੇਤੀਬਾੜੀ ਕਿੱਤੇ ਪ੍ਰਤੀ ਰੁਚੀ ਵਧਣ ਦੇ ਨਾਲ - ਨਾਲ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਹਿਣ ਤੇ ਅੰਨੇਵਾਹ ਕੀਟਨਾਸ਼ਕਾਂ ਦੀ ਦੇ ਰੁਝਾਨ ਨੂੰ ਘੱਟ ਕਰਨ ਵਿੱਚ ਮਦਦ ਮਿਲੀ ਹੈ। ਵਟਸਐਪ ਗਰੁੱਪ ਵਿੱਚ ਵਿੱਚ ਹੁਣ ਭਾਰਤ ਦੇ ਦੂਜੇ ਰਾਜਾਂ ਦੇ ਕਿਸਾਨਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਕਿਸਾਨ ਜੁੜ ਰਹੇ ਹਨ। ਡਾ. ਅਮਰੀਕ ਸਿੰਘ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਸੱਭਿਆਚਾਰਕ ਮੇਲਿਆਂ ਦੇ ਨਾਲ-ਨਾਲ ਖੇਤੀ ਮੇਲੇ ਆਯੋਜਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੇਤੀ ਧੰਦੇ ਤੋਂ ਬੇਮੁੱਖ ਹੋ ਰਹੀ ਨੌਜਵਾਨ ਪੀੜੀ ਨੂੰ ਖੇਤੀ ਕਿੱਤੇ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਖੇਤੀਬਾੜੀ ਕਿੱਤੇ ਨੂੰ ਲਾਹੇਵੰਦ ਬਨਾਉਣ ਲਈ ਕਿਸਾਨਾਂ ਨੂੰ ਪੈਦਾਵਾਰ ਦੇ ਨਾਲ ਨਾਲ ਖਪਤਕਾਰਾਂ ਤੱਕ ਖੇਤੀ ਉਤਪਾਦ ਪਹੁੰਚਾਉਣ ਲਈ ਸਿੱਧਾ ਮੰਡੀਕਰਣ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ ਸਹਿਕਾਰੀ ਪੱਧਰ ਤੇ ਸਾਂਝੀ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਛੋਟੇ ਕਿਸਾਨਾਂ ਅਤੇ ਵੱਡੇ ਕਿਸਾਨਾਂ ਦੁਆਰਾ ਪੈਦਾ ਕੀਤੀ ਜਾਂਦੀ ਫਸਲਾਂ ਦੀ ਪੈਦਾਵਾਰ ਦੇ ਅੰਤਰ ਨੁੰ ਘਟਾਉਣ ਲਈ ਛੋਟੇ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਪਹੁੰਚਾਉਣ ਦੀ ਜ਼ਰੂਰਤ ਹੈ ਤਾਂ ਜੋ ਛੋਟੇ ਕਿਸਾਨ ਵੀ ਦੇਸ਼ ਦੀ ਖੇਤੀਬਾੜੀ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ। ਡਾ. ਅਮਰੀਕ ਸਿੰਘ ਨੇ ਇਸ ਕਾਮਯਾਬੀ ਲਈ ਜ਼ਿਲਾ ਪ੍ਰਸ਼ਾਸ਼ਣ ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਸਮੂਹ ਅਧਿਕਾਰੀ/ਕਰਮਚਾਰੀਆਂ ਅਤੇ ਸਮੁੱਚੇ ਕਿਸਾਨੀ ਭਾਈਚਾਰੇ ਦਾ ਧੰਨਵਾਦ ਕੀਤਾ।

 

Tags: Agriculture , Tandarust Punjab , Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD