Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਬਾਰਡਰ ਏਰੀਆ ਲਈ ਕੀਤੀ ਏਮਜ਼ ਦੀ ਮੰਗ

Web Admin

Web Admin

5 Dariya News

ਗੁਰਦਾਸਪੁਰ , 02 Feb 2019

Last updated on: Feb 02, 2019, 00:00 IST

ਲੰਬੇ ਸਮੇ ਤੋਂ ਸਰਹੱਦੀ ਖੇਤਰ ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਸਿਹਤ ਸਹੂਲਤਾਂ ਦੀ ਮੁਸਕਿਲ ਦਰਪੇਸ਼ ਆਉਂਦੀ ਰਹੀ ਹੈ ਭਾਂਵੇ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬ੍ਰਹਮਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਪਠਾਨਕੋਟ ਅਤੇ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਪਰ ਫੇਰ ਵੀ ਜੰਮੂ ਕਸ਼ਮੀਰ, ਹਿਮਾਚਲ ਅਤੇ ਪੰਜਾਬ ਦੇ ਲਗਭਗ 100 ਕਿਲੋਮੀਟਰ ਵਾਲੇ ਏਰੀਆ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇ ਮੰਤਵ ਨਾਲ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਰਹੱਦੀ ਖੇਤਰ ਵਿੱਚ ਵੀ ਇਕ ਏਮਜ਼ ਦੀ ਸੌਗਾਤ ਦਿੱਤੀ ਜਾਂਦੀ । ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਦੀਪ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਚੀਮਾ ਨੇ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਉਨਾ ਨੇ ਮੁੱਖ ਮੰਤਰੀ ਦੇ ਧਿਆਨ ਵਿੱਚ ਵੀ ਇਹ ਸਾਰਾ ਕੁਝ ਲਿਆ ਦਿੱਤਾ ਹੈ ਤੇ ਖੁਦ ਆਪ ਵੀ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਦੇ ਮੰਤਵ ਨਾਲ ਬੀਤੇ ਦਿਨੀ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਹਸਪਤਾਲਾਂ ਦਾ ਦੌਰਾ ਕੀਤਾ ਸੀ ਤੇ ਤਾਜਾ ਸਥਿਤੀ ਤੋਂ ਜਾਣੂ ਹੋਏ ਸਨ।ਚੇਅਰਮੈਨ ਚੀਮਾਂ ਨੇ ਕਿਹਾ ਕਿ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੀ 700 ਤੋਂ 750 ਦੇ ਕਰੀਬ ਰੋਜ਼ਾਨਾ ਮਰੀਜ਼ ਪਹੁੰਚਦੇ ਹਨ। ਇਸ ਤੋਂ ਇਲਾਵਾ ਮਹੀਨਾਵਾਰ ਮਰੀਜ਼ਾ ਦਾ ਦਾਖਲਾ ਜੋ ਹੁੰਦਾ ਹੈ ਉਸ ਵਿੱਚ 1550 ਤੋਂ 1600 ਦੇ ਕਰੀਬ ਹਨ ਜਿੰਨਾਂ ਵਿੱਚ 450 ਤੋਂ 470 ਦੇ ਕਰੀਬ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਮਰੀਜ਼ ਹੁੰਦੇ ਹਨ ਜੋ ਹਰ ਮਹੀਨੇ ਦਾਖਲ ਹੁੰਦੇ ਹਨ ਤੇ ਇਲਾਜ਼ ਕਰਵਾ ਕੇ ਛੁੱਟੀ ਲੈ ਜਾਂਦੇ ਹਨ। ਚੇਅਰਮੈਨ ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਦੂਸਰੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾ ਦਾ ਵੀ ਬੜੀ ਹੀ ਫਰਾਖਦਿਲੀ ਨਾਲ ਇਲਾਜ਼ ਕਰਦਾ ਹੈ ਤੇ ਹਰ ਤਰਾਂ ਦੀਆਂ ਸਹੂਲਤਾਂ ਜਿੰਨਾ ਵਿੱਚ ਮੁਫਤ ਦਵਾਈਆਂ, ਮੈਡੀਕਲ ਟੈਸਟ ਦੀਆਂ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ ਤਾਂ ਜੋ ਸਿਹਤ ਸਹੂਲਤਾਂ ਦੀ ਕਮੀ ਦੇ ਪੱਖੋਂ ਕਿਸੇ ਵੀ ਮਰੀਜ਼ ਦਾ ਕੋਈ ਨੁਕਸਾਨ ਨਾ ਹੋ ਸਕੇ। ਚੀਮਾ ਨੇ ਦੱਸਿਆ ਕਿ ਪੰਜਾਬ ਸਮੇਤ ਦੋ ਹੋਰ ਗੁਆਂਢੀ ਰਾਜਾਂ ਦੇ ਮਰੀਜ਼ਾਂ ਦੀ ਵੱਡੀ ਗਿਣਤੀ ਵਿੱਚ ਰੋਜ਼ਾਨਾਂ ਆਮਦ ਨੂੰ ਦੇਖਦਿਆਂ ਹੀ ਲੰਬੇ ਸਮੇ ਤੋਂ ਸਾਡੇ ਵਲੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਪਠਾਨਕੋਟ ਅਤੇ ਗੁਰਦਾਸਪੁਰ ਦੇ ਇਲਾਕੇ ਵਿੱਚ ਏਮਜ਼ ਵਰਗੀ ਕੋਈ ਵੱਡੀ ਸੰਸਥਾ ਮੋਦੀ ਸਰਕਾਰ ਪੰਜਾਬ ਨੂੰ ਪ੍ਰਦਾਨ ਕਰੇ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਪੱਖੋਂ ਹੀ ਪੰਜਾਬ ਨੂੰ ਅਣਗੌਲਿਆ ਰੱਖਿਆ ਹੈ।

ਚੇਅਰਮੈਨ  ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਮੰਗ ਨੂੰ ਰੱਦ ਕਰਦਿਆਂ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ਲਈ ਦੋ ਏਮਜ਼ ਮਨਜੂਰ ਕਰ ਲਏ ਹਨ ਜਿਸ ਕਰਕੇ ਬੜੀ ਹੈਰਾਨ ਹੁੰਦੀ ਹੈ। ਉਨਾਂ ਕਿਹਾ ਕਿ ਦੋਵਾਂ ਏਮਜ਼ ਤੇ 3600 ਕਰੋੜ ਦੇ ਕਰੀਬ ਰੁਪਏ ਖਰਚਾ ਆਉਣਾ ਹੈ ਜਿਸ ਦੌਰਾਨ 1661 ਕਰੋੜ ਸਾਂਭਾ ਇਲਾਕੇ ਵਿੱਚ ਅਤੇ 1828 ਕਰੋੜ ਰੁਪਈਆ ਅਵੰਤੀਪੁਰਾ ਵਿਖੇ ਬਣਨ ਵਾਲੇ ਏਮਜ਼ ਤੇ ਖਰਚ ਕੀਤੇ ਜਾਣੇ ਹਨ ਤੇ ਇਹ ਏਮਜ਼ ਲਗਭਗ 6 ਸਾਲ ਦੇ ਸਮੇ ਵਿੱਚ ਬਣ ਕੇ ਤਿਆਰ ਹੋਣੇ ਹਨ। ਚੀਮਾ ਨੇ ਦੱਸਿਆ ਕਿ 6 ਸਾਲ ਬਾਅਦ ਬਣਨ ਵਾਲੇ ਉਨਾ ਏਮਜ਼ ਦੀ ਓ.ਪੀ.ਡੀ ਲਗਭਗ 1500 ਹੋਵੇਗੀ ਜਦੋ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਤਿੰਨਾ ਰਾਜਾਂ ਦੇ ਮਰੀਜ਼ਾਂ ਦੀ ਓ ਪੀ ਡੀ 750 ਦੇ ਕਰੀਬ ਹੈ ਇਸ ਲਈ ਇਹ ਸਿੱਧਾ ਸਿੱਧਾ ਪੰਜਾਬ ਨਾਲ ਧੱਕਾ ਹੈ। ਚੇਅਰਮੈਨ ਚੀਮਾ ਨੇ ਦੱਸਿਆ ਕਿ ਮੋਦੀ ਸਰਕਾਰ ਦੇ ਪੰਜਾਬ ਪ੍ਰਤੀ ਅਜਿਹੇ ਵਤੀਰੇ ਨੂੰ ਲੈ ਕੇ ਵੀ ਭਾਜਪਾ ਦੀ ਭਾਈਵਾਲ ਸਿਆਸੀ ਪਾਰਟੀ ਅਕਾਲੀ ਦਲ ਪਤਾ ਨਹੀਂ ਕਿਉਂ ਚੁੱਪ ਬੈਠੀ ਹੈ ਅਤੇ ਪਤਾ ਨਹੀਂ ਕਿਹੜੇ ਮੂੰਹ ਨਾਲ ਮੋਦੀ ਸਰਕਾਰ ਦੇ ਗੁਣ ਗਾਣ ਕਰਦੀ ਫਿਰਦੀ ਹੈ। ਚੇਅਰਮੈਨ  ਚੀਮਾ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਹੁਣ ਤਾਂ ਤੁਹਾਡੀ ਸੱਤਾ ਦੇ ਕੇਵਲ ਚੰਦ ਮਹੀਨੇ ਹੀ ਬਚੇ ਹਨ, ਇਸ ਲਈ ਜੇਕਰ ਵਾਕਿਆ ਹੀ ਪੰਜਾਬ ਪ੍ਰਤੀ ਤੁਸੀਂ ਆਪਣਾ ਕੋਈ ਫਰਜ਼ ਸਮਝਦੇ ਹੋ ਤਾਂ ਪਠਾਨਕੋਟ ਅਤੇ ਗੁਰਦਾਸਪੁਰ ਦੇ ਇਲਾਕੇ ਵਿੱਚ ਏਮਜ਼ ਨੂੰ ਮਨਜੂਰੀ ਦੇ ਦੇਵੋ ਤਾਂ ਕੁਝ ਤਾਂ ਤੁਹਾਡਾ ਯੋਗਦਾਨ ਪੰਜਾਬੀਆਂ ਦੇ ਭਲੇ ਲਈ ਇਤਿਹਾਸ ਵਿੱਚ ਦਰਜ ਹੋ ਸਕੇ। ਸ. ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਤੋਂ ਪੰਜਾਬ ਦੇ ਭਲੇ ਦੀ ਕੋਈ ਉਮੀਦ ਹੈ ਤਾਂ ਨਹੀਂ ਪਰ ਫੇਰ ਵੀ ਜੇਕਰ ਕੁਝ ਕਰ ਜਾਂਦੇ ਹਨ ਤਾਂ ਵਧੀਆ ਹੋਵੇਗਾ। ਚੇਅਰਮੈਨ ਨੇ ਇਸ ਮੌਕੇ ਕਿਹਾ ਹੈ ਉਨਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਵੀ ਇਹ ਸਾਰਾ ਕੁਝ ਲਿਆਂਦਾ ਹੈ ਤੇ ਉਨਾ ਨੇ ਹਰ ਤਰਾਂ ਦਾ ਸਹਿਯੋਗ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਲੋਕਸਭਾ ਚੋਣਾਂ ਤੋਂ ਬਾਅਦ ਕੇਂਦਰ ਦੀ ਸੱਤਾ ਵਿੱਚ ਕਾਂਗਰਸ ਦਾ ਆਉਣਾ ਤੈਅ ਹੈ ਅਤੇ ਕਾਂਗਰਸ ਦੀ ਸਰਕਾਰ ਵਲੋਂ ਹੀ ਇਹ ਵੱਡਾ ਕੰਮ ਸਿਰੇ ਚਾੜਿਆ ਜਾਵੇਗਾ। ਵਰਣਨਯੋਗ ਹੈ ਕਿ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਿਹਤ ਸੁਵਿਧਾਵਾਂ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕਈ ਵਾਰ ਸਰਹੱਦੀ ਜਿਲਾ ਗੁਰਦਾਸਪੁਰ ਲਈ ਏਮਜ਼ ਦੀ ਮੰਗ ਵੀ ਵੱਡੇ ਪੱਧਰ ਤੇ ਰੱਖੀ ਜਾਂਦੀ ਰਹੀ ਹੈ ਤੇ ਚੀਮਾ ਇਸ ਸੰਸਥਾ ਨੂੰ ਜ਼ਿਲਾ ਗੁਰਦਾਸਪੁਰ ਵਿੱਚ ਲਿਆਉਣ ਲਈ ਅਜੇ ਵੀ ਯਤਨਸ਼ੀਲ ਹਨ ਤੇ ਨਿਰੰਤਰ ਕੋਸ਼ਿਸ਼ਾਂ ਕਰ ਰਹੇ ਹਨ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD