Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਕੁਸ਼ਲਦੀਪ ਸਿੰਘ ਢਿੱਲੋ ਵੱਲੋਂ ਜਿਲ੍ਹੇ ਦੇ 5123 ਕਿਸਾਨਾਂ ਨੂੰ ਕਿਸਾਨ ਕਰਜ਼ਾ ਰਾਹਤ ਅਧੀਨ 31 ਕਰੋੜ 66 ਲੱਖ ਦੇ ਚੈੱਕ ਭੇਟ

ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ-ਢਿੱਲੋ

Web Admin

Web Admin

5 Dariya News

ਫਰੀਦਕੋਟ , 02 Feb 2019

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਮੁਤਾਬਿਕ ਰਾਜ ਦੇ ਛੋਟੇ ਤੇ ਗ਼ਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਇੱਕ ਇਤਿਹਾਸਕ ਤੇ ਦਲੇਰੀ ਭਰਿਆ ਫ਼ੈਸਲਾ ਹੈ, ਜਿਸ ਅਧੀਨ ਹੁਣ ਤੱਕ ਜਿਲ੍ਹੇ ਦੇ 14208  ਕਿਸਾਨਾਂ ਦਾ 66 ਕਰੋੜ 45 ਲੱਖ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਅਤੇ ਅਗਲੇ ਪੜ੍ਹਾਅ ਅਧੀਨ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਇਹ ਸ਼ਬਦ ਵਿਧਾਇਕ ਫਰੀਦਕੋਟ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਸਥਾਨਕ ਤਾਜ ਪੈਲੇਸ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਕਰਜ਼ਾ ਕਿਸਾਨ ਕਰਜ਼ਾ ਵੰਡ ਸਮਾਰੋਹ ਵਿਖੇ ਜ਼ਿਲੇ ਦੇ 5123 ਦੇ ਕਰੀਬ ਕਿਸਾਨਾਂ ਨੂੰ ਕਰੀਬ 31 ਕਰੋੜ 66 ਲੱਖ ਰੁਪਏ ਦਾ ਕਰਜ਼ਾ ਰਾਹਤ ਸਕੀਮ ਦਾ ਲਾਭ ਦੇਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ।ਸ. ਢਿੱਲੋ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਕੀਮ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਹੈ ਅਤੇ ਉਨਾਂ ਐਲਾਨ ਕੀਤਾ ਕਿ ਕੋਈ ਵੀ ਯੋਗ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 14208 ਕਿਸਾਨਾਂ ਨੂੰ ਫਰੀਦਕੋਟ ਜ਼ਿਲੇ ਵਿਚ ਲਾਭ ਦਿੱਤਾ ਗਿਆ ਹੈ ਅਤੇ ਹੁਣ ਤੱਕ ਜ਼ਿਲੇ ਵਿਚ ਕੁੱਲ 66.45 ਕਰੋੜ ਦੇ ਕਰਜੇ ਮੁਆਫ਼ ਕੀਤੇ ਜਾ ਚੁੱਕੇ ਹਨ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਾਡੇ ਕਿਸਾਨਾਂ ਸਮੇਤ ਪੂਰਾ ਸੂਬਾ ਤਰੱਕੀ ਕਰੇ ਜਦ ਕਿ ਪਿੱਛਲੀਆਂ ਸਰਕਾਰਾਂ ਸਮੇਂ ਅਜਿਹਾ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤ ਵਿਚ ਇਹ ਇਤਿਹਾਸਕ ਫੈਸਲਾ ਲੈਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਚਾਹੇ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ, ਕਾਂਗਰਸ ਸਰਕਾਰ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਕਰਜ਼ੇ ਮੁਆਫ਼ ਕੀਤੇ ਹਨ । ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਤੇ ਅਕਾਲੀਆਂ ਨੇ ਹਮੇਸ਼ਾ ਧਰਮ ਦੇ ਨਾਂ ਤੇ ਕਿਸਾਨਾਂ ਦੇ ਨਾਂ ਤੇ ਰਾਜਨੀਤਿ ਕੀਤੀ ਹੈ। ਜਿਸ ਨਾਲ ਨਾਂ ਤਾ ਪੰਥ ਅਤੇ ਨਾਂ ਹੀ ਲੋਕਾਂ ਦਾ ਭਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਡੇ ਉਦਯੋਗਿਕ ਘਰਾਨਿਆਂ ਨੂੰ ਹਮੇਸ਼ਾ ਅੱਗੇ ਰੱਖਿਆ ਹੈ ਜਦ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਉਹ ਕਰਕੇ ਦਿਖਾਇਆ ਹੈ ਤੇ ਸਹੀ ਕਰਜ਼ਦਾਰਾਂ ਦੇ ਕਰਜ਼ੇ ਮੁਆਫ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੀਆਂ 33 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਆਈ.ਏ.ਐਸ ਨੇ ਦੱਸਿਆ ਕਿ ਕਿ ਜੇਕਰ ਕੋਈ ਕਿਸਾਨ ਕਰਜ਼ਾ ਰਾਹਤ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਆਪਣੇ ਸਹਿਕਾਰੀ ਬੈਂਕ ਨਾਲ ਰਾਬਤਾ ਕਰ ਸਕਦਾ ਹੈ। ਇਸ ਮੌਕੇ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਭਾਈ ਰਾਹੁਲ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਖੇਤੀ ਖਰਚੇ ਘਟਾਉਣ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਵਿਆਹਾਂ ਅਤੇ ਮਰਗਾਂ ਦੇ ਭੋਗ ਤੇ ਵੀ ਖਰਚੇ ਘਟਾਉਣ ਲਈ ਕਿਹਾ ਤਾਂ ਕਿ ਕਿਸਾਨਾਂ ਦਾ ਆਰਥਿਕ ਪੱਧਰ ਹੋਰ ਉੱਚਾ ਹੋ ਸਕੇ। ਸਾਬਕਾ ਐਮ.ਐਲ.ਏ ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਹੇਠ ਹੀ ਪੰਜਾਬ ਤੇ ਦੇਸ਼ ਦਾ ਵਿਕਾਸ ਹੋਇਆ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸ. ਅਜੈਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਪਿੰਡ ਨੂੰ ਵਿਕਾਸ ਤੇ ਕੰਮਾਂ ਲਈ ਖੁੱਲੀ ਗਰਾਂਟ ਦਿੱਤੀ ਜਾ ਰਹੀ ਹੈ। ਜਿਸ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਫਰੀਦਕੋਟ ਸ. ਗੁਰਜੀਤ ਸਿੰਘ, ਐਸ.ਡੀ.ਐਮ ਫਰੀਦਕੋਟ ਸ. ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ( ਸ਼ਿਕਾਇਤਾਂ ) ਸ. ਬਲਵਿੰਦਰ ਸਿੰਘ, ਤਹਿਸੀਲਦਾਰ ਸ਼੍ਰੀ ਰਮੇਸ਼ ਜੈਨ, ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ, ਸਹਾਇਕ ਰਜਿਸਟਰਾਰ ਸੁਖਜੀਤ ਸਿੰਘ ਬਰਾੜ, ਸ. ਪਰਮਜੀਤ ਸਿੰਘ ਸੰਧੂ ਸੀਨੀਅਰ ਮੈਨੇਜਰ,  ਸ਼੍ਰੀ ਰਾਜਕੁਮਾਰ, ਮੈਨੇਜਰ, ਮੋਹਣਜੀਤ ਸਿੰਘ ਸਿੱਧੂ, ਸ਼ਵਿੰਦਰ ਸਿੰਘ ਰੁਪੱਈਆ ਵਾਲਾ, ਅਮਿਤ ਕੁਮਾਰ ਜੁਗਨੂੰ, ਰਿਕੀ ਗਾਂਧੀ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਅਤੇ ਆਮ ਲੋਕ ਹਾਜ਼ਰ ਸਨ ਇਸ ਮੌਕੇ  ਸੁਰਜੀਤ ਸਿੰਘ ਢਿੱਲੋਂ, ਜਸਵੰਤ ਸਿੰਘ ਕੁੱਲ, ਐਡਵੋਕੇਟ ਗੁਰਸ਼ਵਿੰਦਰ ਸਿੰਘ, ਪਰਮਿੰਦਰ ਸਿੰਘ ਮੌੜ, ਜਸਵਿੰਦਰ ਸਿੰਘ ਸਿੱਖਾਂਵਾਲਾ, ਧਨਜੀਤ ਸਿੰਘ ਵਿਰਕ, ਦਰਸ਼ਨ ਸਿੰਘ ਸਹੋਤਾ,  ਡਾ. ਜੰਗੀਰ ਸਿੰਘ ਨੇ ਵੀ ਸੰਬੋਧਨ ਕੀਤਾ। ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾ ਸੁਖਪਾਲ ਸਿੰਘ ਗਿੱਲ ਨੇ ਸਭ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਕਿਸਾਨ ਭਲਾਈ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਮੰਚ ਸੰਚਾਲਨ ਜ਼ਿਲਾ ਗਾਈਡੈਂਸ ਕਾਊਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਨੇ ਕੀਤਾ।

 

Tags: Mohd Saddiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD