Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਮਿਸ਼ਨ ਤੰਦਰੁਸਤ ਪੰਜਾਬ-ਪਿੰਡ ਜਲਾਲਦੀਵਾਲ ਵਿਖੇ ਪਰਾਲੀ ਨਾ ਸਾੜਨ ਵਾਲੇ 350 ਜਾਗਰੂਕ ਕਿਸਾਨਾਂ ਦਾ ਸਨਮਾਨ

ਵਾਤਾਵਰਣ ਨੂੰ ਬਚਾਉਣ ਲਈ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਦਾ ਸੱਦਾ

Web Admin

Web Admin

5 Dariya News

ਰਾਏਕੋਟ , 03 Feb 2019

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਏ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪਿੰਡ ਜਲਾਲਦੀਵਾਲ ਵਿਖੇ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਂਊਡੇਸ਼ਨ ਵੱਲੋਂ ਸੀ.ਆਈ.ਆਈ ਸੰਸਥਾ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਫਾਊਂਡੇਸ਼ਨ ਦੇ ਡਾਇਰੈਕਟਰ ਡਾ. ਹਰਮਿੰਦਰ ਸਿੰਘ ਸਿੱਧੂ ਅਤੇ ਤੋਤਾ ਸਿੰਘ ਦੀਨਾ ਦੀ ਅਗਵਾਈ 'ਚ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਇੰਜ. ਮਨਮੋਹਨ ਕਾਲੀਆ, ਸਾਬਕਾ ਏ.ਡੀ.ਸੀ. ਸ੍ਰ. ਜੇ.ਪੀ ਸਿੰਘ, ਡਾ. ਹਰਜੀਤ ਸਿੰਘ ਧਾਲੀਵਾਲ (ਨਿਰਦੇਸ਼ਕ ਪਾਮੇਟੀ) ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇੰਜੀਨੀਅਰ ਮਨਮੋਹਨ ਕਾਲੀਆ ਨੇ ਕਿਹਾ ਕਿ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਧਰਤੀ ਦੇ ਵਾਤਾਵਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਮਨੁੱਖ ਦਾ ਹੈ, ਕਿਉਂਕਿ ਅਸੀਂ ਆਪਣੇ ਨਿਜੀ ਹਿੱਤਾਂ ਦੀ ਖਾਤਿਰ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਕੇ ਅਨੇਕਾਂ ਜ਼ਿੰਦਗੀਆਂ ਨੂੰ ਦਾਅ 'ਤੇ ਲਗਾ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਇਸ ਗੰਭੀਰ ਹੋ ਰਹੀ ਸਮੱਸਿਆ 'ਤੇ ਛੇਤੀ ਕਾਬੂ ਨਾ ਪਾਇਆ ਤਾਂ ਆਉਣ ਵਾਲਾ ਸਮਾਂ ਮਨੁੱਖੀ ਜ਼ਿੰਦਗੀਆਂ ਲਈ ਘਾਤਕ ਹੋਵੇਗਾ। ਇਸ ਮੌਕੇ ਉਨ੍ਹਾਂ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਅਤੇ ਸੀ.ਆਈ.ਆਈ ਸੰਸਥਾ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਇਸ ਮੌਕੇ ਜੇ.ਪੀ. ਸਿੰਘ ਅਤੇ ਡਾ. ਹਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਗੰਦਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਭਰਪੂਰ ਫਾਇਦਾ ਉਠਾਉਣ ਅਤੇ ਮਸ਼ੀਨਰੀ ਦਾ ਸਹੀ ਪ੍ਰਯੋਗ ਕਰਕੇ ਝੋਨੇ ਦਾ ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾਉਣ, ਜਿਸ ਨਾਲ ਇਕ ਤਾਂ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚੇਗਾ ਅਤੇ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।

ਇਸ ਮੌਕੇ ਸੰਸਥਾ ਵੱਲੋਂ ਇਸ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 350 ਜਾਗਰੂਕ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੰਸਥਾ ਵੱਲੋਂ ਹਾਕੀ ਵਿੱਚ ਪਿੰਡ ਦਾ ਨਾਮ ਕੌਮੀ ਪੱਧਰ ਤੱਕ ਰੌਸ਼ਨ ਕਰਨ ਵਾਲੀਆਂ ਹਾਕੀ ਖਿਡਾਰਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੱਥੀ ਕਿਰਤ ਕਰਨ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨ ਲਈ ਮਨਪ੍ਰੀਤ ਕੌਰ ਪੱਟੀ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਸਥਾ ਵੱਲੋਂ ਕ੍ਰਿਸ਼ਨਾ ਚੈਰੀਟੇਬਲ ਸੁਸਾਇਟੀ ਅਤੇ ਸੀ.ਐਮ.ਸੀ ਹਸਪਤਾਲ ਲੁਧਿਆਣਾ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ 15ਵਾਂ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ 100 ਤੋਂ ਵਧੇਰੇ ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਪ੍ਰਬੰਧਕਾਂ ਵੱਲੋਂ ਜੈਵਿਕ ਗੁੜ ਦੀਆਂ ਥੈਲੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਜਗਜੀਤ ਸਿੰਘ ਜੱਗਾ, ਹਰਮਿੰਦਰ ਸਿੰਘ ਛੀਨਾ, ਕਾਮਰੇਡ ਸੁਰਿੰਦਰ ਸਿੰਘ ਜਲਾਲਦੀਵਾਲ, ਤਹਿਸੀਲ ਸਕੱਤਰ ਹਰਿੰਦਰਪ੍ਰੀਤ ਸਿੰਘ ਹਨੀ, ਪੰਚ ਪ੍ਰਿਤਪਾਲ ਸਿੰਘ, ਪੰਚ ਕਰਨੈਲ ਸਿੰਘ, ਸਾਬਕਾ ਪੰਚ ਪ੍ਰੀਤਮ ਸਿੰਘ ਗੋਗੀ, ਸਾਬਕਾ ਪੰਚ ਜਗਰੂਪ ਸਿੰਘ, ਕਾਮਰੇਡ ਅਮਰ ਸਿੰਘ, ਗੁਰਸੇਵਕ ਸਿੰਘ ਜੈਲਦਾਰ, ਸਰਪੰਚ ਮੇਜਰ ਸਿੰਘ ਧੂਰਕੋਟ, ਸਰਪੰਚ ਦਰਸ਼ਨ ਸਿੰਘ ਮਾਨ ਸਹਿਬਾਜਪੁਰਾ, ਸੀ.ਆਈ.ਆਈ ਪ੍ਰੋਜੈਕਟ ਅਫਸਰ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਕਾਕਾ, ਸੁਖਚਰਨ ਸਿੰਘ ਮਿੰਟੂ, ਨਿਰਮਲ ਸਿੰਘ ਪੂਨੀਆਂ, ਹਰਪ੍ਰੀਤ ਸਿੰਘ ਪੂਨੀਆਂ, ਗੋਲੂ ਸਿੰਘ, ਹਰਦੇਵ ਸਿੰਘ ਬਾਠ, ਪਿਸ਼ੌਰਾ ਸਿੰਘ, ਜਸਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD