Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਪੰਜਾਬ ਕਾਂਗਰਸ ਸਰਕਾਰ ਖੇਡਾਂ ਪ੍ਰਤੀ ਨੌਜਵਾਨਾਂ ਲਈ ਗੰਭੀਰ ਨਹੀਂ : ਸੁਖਦੇਵ ਸਿੰਘ ਢੀਂਡਸਾ

ਪੰਜ ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਟੂਰਨਾਮੈਂਟ ਹੋਇਆ ਸਮਾਪਤ

Karnail Singh Peermohammad, All India Sikh Students Federation, AISSF, Karnail Singh Peer Mohammad

5 Dariya News

ਮੋਹਾਲੀ , 04 Feb 2019

ਪੰਜ ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਟੂਰਨਾਮੈਂਟ ਜਿਸ ਦੀ ਸ਼ੁਰੂਆਤ 31 ਜਨਵਰੀ ਨੂੰ ਹੋਈ ਸੀ ਅੱਜ ਸ਼ਾਮ ਇੱਥੇ ਅਰੰਭ ਕਰ ਦਿੱਤਾ ਗਿਆ। ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰੋ. ਮਨਜੀਤ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਇੱਥੇ ਦਸਦੀਏ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ ਦੀ ਮੋਦੀ ਸਰਕਾਰ ਤੋਂ ਵਿਭੂਸ਼ਣ ਸਨਮਾਨ ਦਿੱਤੇ ਜਾਣ ਮਗਰੋਂ ਬਾਦਲ ਅਤੇ ਢੀਂਡਸਾ ਪਰਿਵਾਰ ਦੇ ਵਿੱਚ ਸਭ ਅੱਛਾ ਨਹੀਂ ਚਲ ਰਿਹਾ। ਇਸ ਟੂਰਨਾਮੈਂਟ ਦਾ ਆਯੋਜਨ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕੀਤਾ ਗਿਆ ਜੋ ਅੱਜ ਪੂਰੇ ਪੰਜ ਦਿਨ ਤੱਕ ਚਲਿਆ ਜਿਸ ਵਿੱਚ ਦੇਸ਼ ਵਿੱਚੋਂ ਵੱਖ-ਵੱਖ ਸੂਬਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ।ਇਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸ੍ਰ. ਢੀਂਡਸਾ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੇ ਜ਼ਹਿਨ ਵਿੱਚ ਖੇਡਾਂ ਪ੍ਰਤੀ ਹੁਨਰ ਬਰਕਰਾਰ ਰੱਖਣ ਵਿੱਚ ਪੰਜਾਬ ਸੂਬੇ ਨੇ ਹਰ ਵਾਰ ਅਹਿਮ ਭੂਮਿਕਾ ਨਿਭਾਈ ਹੈ। ਅਜਿਹੇ ਟੂਰਨਾਮੈਂਟ ਆਯੋਜਨ ਕਰਨ ਨਾਲ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਖਿਡਾਰੀਆਂ ਨੂੰ ਉੱਚ ਤਕਨੀਕੀ ਮੁਕਾਬਲਾ ਕਰਨ ਲਈ ਮਦਦਗਾਰ ਸਿੱਧ ਹੁੰਦਾ ਹੈ। ਇਸ ਤਰ੍ਹਾਂ ਦੇ ਟੂਰਨਾਮੈਂਟ ਖਿਡਾਰੀਆਂ ਦੀ ਪ੍ਰਤੀਭਾ ਨੂੰ ਸੁਧਾਰਨ ਅਤੇ ਪ੍ਰੇਰਿਤ ਕਰਨ ਲਈ ਇੱਕ ਮੌਕਾ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਅਡਵਾਂਸ ਕੋਚਿੰਗ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮੁਕਾਬਿਲਆਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਸਰਕਾਰ ਖਿਡਾਰੀਆਂ ਦੇ ਭਲੇ ਲਈ ਵਿਸ਼ੇਸ਼ ਪਾਲਿਸੀਆਂ ਲਾਗੂ ਕਰੇ ਤਾਂ ਜੋ ਪੰਜਾਬ ਦੇ ਨੌਜਵਾਨ ਖੇਡਾਂ ਪ੍ਰਤੀ ਦਿਲਚਸਪੀ ਰੱਖ ਸਕਦੇ ਹਨ।

ਇਸ ਤੋਂ ਪਹਿਲਾਂ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਜੋ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਦੇ ਡਾਇਰੈਕਟਰ ਹਨ ਅਤੇ ਜਿੰਨ੍ਹਾਂ ਨੂੰ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ੍ਰ. ਬ੍ਰਹਮਪੁਰਾ ਦੇ ਹੁਕਮਾਂ ਅਨੁਸਾਰ ਪਾਰਟੀ ਨੇ ਆਪਣਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ, ਸੰਬੋਧਨ ਕਰਦੇ ਹੋਏ ਕਿਹਾ ਕਿ ਕੌਂਸਲ ਵੱਲੋਂ ਕਾਫ਼ੀ ਸਾਰੇ ਟੂਰਨਾਮੈਂਟ ਵੱਖ-ਵੱਖ ਪੱਧਰ ਤੇ ਕਰਵਾਏ ਜਾ ਰਹੇ ਹਨ ਜਿਸ ਨਾਲ ਖਿਡਾਰੀਆਂ ਦੇ ਟੈਲੇੰਟ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਸ਼ਿਸ਼ਾਂ ਦੇ ਚੰਗੇ ਨਤੀਜੇ ਵੀ ਪ੍ਰਾਪਤ ਹੋਏ ਹਨ ਜਿਸ ਨਾਲ ਖਿਡਾਰੀਆਂ ਨੇ ਸੂਬੇ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਖ਼ਿਤਾਬ ਜਿਤਿਆ ਹੈ। ਉਨ੍ਹਾਂ ਕਿਹਾ ਕਿ ਹਾਕੀ ਨੂੰ ਪਿਆਰ ਕਰਨ ਵਾਲੇ ਲੋਕਾਂ ਵਲੋਂ ਇਸ ਟੂਰਨਾਮੈਂਟ ਨੂੰ ਚੰਗਾ ਹੁਲਾਰਾ ਮਿਲਿਆ ਹੈ ਅਤੇ ਲੋਕਾਂ ਨੇ ਮੋਹਾਲੀ ਦੇ ਹਾਕੀ ਸਟੇਡੀਅਮ ਵਿਖੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਹੈ। ਇਸ ਟੂਰਨਾਮੈਂਟ ਸਮਾਰੋਹ ਮੌਕੇ ਪ੍ਰਧਾਨ ਸ੍ਰ. ਜਸਬੀਰ ਸਿੰਘ ਮੋਹਾਲੀ ਨੇ ਵੀ ਸੰਬੋਧਨ ਕੀਤਾ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ ਮਾਰਚ 2019 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੇਰੇ ਪੰਜਾਬ ਹਾਕੀ ਗੋਲਡ ਕੱਪ ਟੂਰਨਾਮੈਂਟ ਕਰਵਾਇਆ ਜਾਵੇਗਾ ਜਿਸ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਅਤੇ ਸ੍ਰੀ. ਰਾਜਾ ਗ਼ੁਲਾਮ ਨਬੀ ਵਾਨੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਨ੍ਹਾਂ ਭਾਰਤੀ ਓਲੰਪੀਅਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ. ਨਰਿੰਦਰ ਬੱਤਰਾ ਅਤੇ ਹਾਕੀ ਇੰਡੀਆ ਦੇ ਸਕੱਤਰ ਜਨਰਲ ਸ੍ਰ. ਰਜਿੰਦਰ ਸਿੰਘ ਕੁੱਕੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿੰਨਾਂ ਇਸ ਟੂਰਨਾਮੈਂਟ ਲਈ ਆਪਣਾ ਕੀਮਤੀ ਸਹਿਯੋਗ ਦਿੱਤਾ। ਸੁਰਜੀਤ ਹਾਕੀ ਅਕੈਡਮੀ ਨੇ ਸਹਾਬਾਦ ਮਾਰਕੰਡਾ ਨੂੰ 5-2 ਨਾਲ ਹਰਾ ਜਿੱਤ ਦਾ ਤਾਜ ਆਪਣੇ ਸਿਰ ਸਜਾਇਆ ਅਤੇ ਇਸ ਸਮਾਪਤੀ ਸਮਾਰੋਹ ਮੌਕੇ ਸ੍ਰ. ਢੀਂਡਸਾ ਵੱਲੋਂ ਜੇਤੂ ਅਤੇ ਭਾਗ ਲੈਣ ਵਾਲੀਆਂ ਟੀਮਾਂ ਨੂੰ ਸਨਮਾਨਿਤ ਵੀ ਕੀਤਾ।

 

Tags: Sukhdev Singh Dhindsa , Karnail Singh Peermohammad , All India Sikh Students Federation , AISSF , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD