Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਬਰਿੰਦਰਮੀਤ ਸਿੰਘ ਪਾਹੜਾ ਵਲੋਂ ਚੰਗੀ ਸਿਹਤ ਅਤੇ ਪੋਸ਼ਟਿਕ ਖੁਰਾਕ ਪਦਾਰਥਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਰਵਾਨਾ

Web Admin

Web Admin

5 Dariya News

ਗੁਰਦਾਸਪੁਰ , 04 Feb 2019

Last updated on: Feb 04, 2019, 00:00 IST

ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਲੋਕਾਂ ਨੂੰ ਚੰਗੀ ਸਿਹਤ ਅਤੇ ਪੋਸ਼ਟਿਕ ਖੁਰਾਕ ਪਦਾਰਥਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਦੀਆਂ ਚਾਰ ਵੈਨਾਂ ਨੂੰ ਝੰਡੀ ਦੇ ਰਵਾਨਾ ਕੀਤਾ ਗਿਆ, ਜੋ ਜਿਲੇ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਲੋਕਾਂ ਜਾਗਰੂਕ ਕਰੇਗੀ। ਨਵੇਂ ਸਿਵਲ ਹਸਪਤਾਲ , ਬੱਬਰੀ ਬਾਬਈਪਾਸ ਵਿਖੇ ਝੰਡੀ ਦੇਣ ਉਪੰਰਤ ਗੱਲਬਾਤ ਦੌਰਾਨ ਸ. ਪਾਹੜਾ ਨੇ ਦੱਸਿਆ ਕਿ ਕੈਪਟਨ ਸਰਕਾਰ ਵਲੋਂ 'ਮਿਸ਼ਨ ਤੰਦਰਸੁਤ ਪੰਜਾਬ' ਤਹਿਤ ਲੋਕਾਂ ਨੂੰ ਖਾਣਯੋਗ ਪਦਾਰਥਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਭਰ ਵਿਚ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈਆਂ ਗਈਆਂ ਇਹ ਜਾਗਰੂਕਤਾ ਵੈਨਾਂ ਸ਼ਹਿਰਾਂ ਤੇ ਪਿੰਡਾਂ ਵਿਚ ਜਾਣਗੀਆਂ ਅਤੇ ਲੋਕਾਂ ਨੂੰ ਚੰਗੀ ਸਿਹਤ ਬਾਰੇ ਜਾਗਰੂਕ ਕਰਨਗੀਆਂ। ਮਲੇਰੀਆ ਬੁਖਾਰ, ਟੀ.ਬੀ ਟੈਸਟ ਅਤੇ ਅੱਖਾਂ ਦੀ ਨਜਰ ਦੀ ਟੈਸਟ ਕਰਨ ਤੋਂ ਇਲਾਵਾ ਮਰੀਜਾ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਜਾਣਗੀਆਂ ਅਤੇ ਜਿਨਾਂ ਮਰੀਜਾਂ ਨੂੰ ਇਲਾਜ ਦੀ ਜਰੂਰਤ ਹੋਵੇਗੀ ਉਨਾਂ ਨੂੰ ਨੇੜੇ ਦੇ ਸਿਹਤ ਕੇਂਦਰਾਂ ਵਿਚ ਭੇਜਿਆ ਜਾਵੇਗਾ।ਇਸ ਪ੍ਰਚਾਰ ਵੈਨਾਂ ਨੂੰ ਅਤਿ ਆਧੁਨਿਕ ਸਾਜੋ ਸਮਾਨ ਨਾਲ ਤਿਆਰ ਕੀਤਾ ਗਿਆ ਹੈ। ਜਿਸ ਵਿਚ 42 ਇੰਚ ਦੀ ਸਕਰੀਨ ਵਾਲਾ ਟੀ.ਵੀ ਸਾਊਂਡ ਸਰਵਿਸ ਅਤੇ ਮਾਹਿਰਾਂ ਵਲੋਂ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਡਾਕੂਮੈਂਟਰੀ ਫਿਲਮ ਵੀ ਵਿਖਾਈ ਜਾਵੇਗੀ। ਹਰ ਪ੍ਰਚਾਰ ਵੈਨ ਵਿਚ ਵਿਜ਼ਟਰ ਬੁੱਕ ਹੋਵੇਗੀ, ਜਿਸ ਵਿਚ ਕਮਿਊਨਿਟੀ ਮੈਂਬਰ ਵਲੋਂ ਫੀਡ ਬੈਕ ਤੇ ਵਿਚਾਰ ਲਿਖੇ ਜਾਣਗੇ। ਇਨਾਂ ਪ੍ਰਚਾਰ ਵੈਨਾਂ ਰਾਹੀਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਪੋਸਟਰ ਅਤੇ ਪੈਂਫਲਟ ਵੀ ਵੰਡੇ ਜਾਣਗੇ।ਇਸ ਮੌਕੇ ਡਾ. ਕਿਸ਼ਨ ਚੰਦ ਸਿਵਲ ਸਰਜਨ, ਡਾ. ਚਰਨਜੀਤ ਸਿਘ ਕਾਹਲੋਂ ਨੋਡਲ ਅਫਸਰ ਤੇ ਜਿਲਾ ਪਰਿਵਾਰ ਭਲਾਈ ਅਫਸਰ, ਦਰਸ਼ਨ ਮਹਾਜਨ ਸੀਨੀਅਰ ਕਾਂਗਰਸ ਆਗੂ, ਵਿਜੈ ਕੁਮਾਰ ਐਸ.ਐਮ.ਓ, ਅਮਰਜੀਤ ਸਿੰਘ ਦਾਲਮ, ਪਰਮਿੰਦਰ ਸਿੰਘ ਆਦਿ ਹਾਜਰ ਸਨ।

 

Tags: Tandarust Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD