Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ-ਟੀ ਬੀ ਦੇ ਮਰੀਜ਼ਾਂ ਦੀ ਜਾਂਚ ਲਈ ਮੋਗਾ ਪਹੁੰਚੀ ਮੋਬਾਇਲ ਵੈਨ

ਸਿਵਲ ਸਰਜਨ ਮੋਗਾ ਨੇ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਮੋਗਾ , 04 Feb 2019

Last updated on: Feb 04, 2019, 00:00 IST

ਭਾਰਤ ਸਰਕਾਰ ਦੁਆਰਾ ਸਾਲ 2025 ਤੱਕ ਦੇਸ਼ ਨੂੰ ਟੀ ਬੀ ਮੁਕਤ ਬਨਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਤਹਿਤ ਪੰਜਾਬ ਦੇ ਟੀ ਬੀ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਦੇ ਲਈ ਮੋਗਾ ਪੁੱਜੀ ਮੋਬਾਇਲ ਸੀ ਬੀ ਨਾਟ ਵੈਨ ਨੂੰ ਅੱਜ ਸਿਵਲ ਸਰਜਨ ਮੋਗਾ ਡਾ: ਅਰਵਿੰਦਰ ਪਾਲ ਸਿੰਘ ਗਿੱਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਜ਼ਿਲਾ ਟੀ ਬੀ ਨੋਡਲ ਅਫਸਰ ਡਾ ਇੰਦਰਵੀਰ ਸਿੰਘ ਗਿੱਲ ਨੇ ਕਿਹਾ ਕਿ ਇਹ ਸੀ ਬੀ ਨਾਟ ਵੈਨ ਟੀ ਬੀ ਦੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਇਸ ਵੈਨ ਵਿੱਚ ਟੈਸਟ ਕਰਨ ਦੇ ਸਾਰੇ ਉਪਰਕਨ ਉਪਲੱਭਧ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨ ਮੋਗਾ ਦੇ ਸਲੱਮ ਖੇਤਰ ਵਿੱਚ ਅੱਜ ਤੋਂ ਪਹਿਲੇ ਤਿੰਨ ਦਿਨ ਤੱਕ ਟੈਸਟ ਕਰੇਗੀ ਅਤੇ ਇੱਕ ਦਿਨ ਲਈ ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਕੋਟ ਈਸੇ ਖਾਂ 'ਚ ਸ਼ੱਕੀ ਟੀ ਬੀ ਮਰੀਜ਼ਾਂ ਦੇ ਟੈਸਟ ਕਰੇਗੀ। ਇਸ ਮੌਕੇ ਡਾ: ਇੰਦਰਵੀਰ ਸਿੰਘ ਗਿੱਲ ਨੇ ਕਿਹਾ ਕਿ ਵੈਨ 'ਚ ਉਪਲਬਧ ਸੀ ਬੀ ਨਾਟ ਮਸ਼ੀਨ ਦੇ ਨਾਲ ਕਿਸੇ ਵੀ ਵਿਆਕਤੀ ਦੀ ਬਲਗਮ ਜਾਂਚ ਕੀਤੀ ਜਾ ਸਕਦੀ ਹੈ, ਜਿਸ ਨਾਲ ਟੀ ਬੀ ਦੀ ਬਿਮਾਰੀ ਦਾ ਪਤਾ ਲੱਗ ਸਕੇਗਾ।ਇਸ ਦੇ ਨਾਲ ਬਿਮਾਰੀ ਸਬੰਧੀ ਦਵਾਈ ਦਾ ਅਸਰ ਜਾਂ ਬੇਅਸਰ ਹੋਣ ਬਾਰੇ ਵੀ ਪਤਾ ਲੱਗ ਸਕੇਗਾ। ਡਾ: ਗਿੱਲ ਨੇ ਦੱਸਿਆ ਕਿ ਇਸ ਟੈਸਟ ਦੀ ਬਾਜ਼ਾਰੀ ਕੀਮਤ ਬਹੁਤ ਜ਼ਿਆਦਾ ਹੈ, ਪ੍ਰੰਤੂ ਸਰਕਾਰ ਦੁਆਰਾ ਇਹ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ।ਇਸ ਮੌਕੇ ਡਾ: ਜਸਜੀਤ ਕੌਰ ਕੌਰ ਗਿੱਲ ਟੀ ਬੀ ਵਿਭਾਗ, ਡਾ ਰੁਪਿੰਦਰ ਕੌਰ ਗਿੱਲ, ਡਾ: ਸੁਰਿੰਦਰ ਸੇਤੀਆ ਜ਼ਿਲ੍ਹਾ ਡਿਪਟੀ ਮੈਡੀਕਲ ਕਮਿਸ਼ਨਰ, ਡਾ ਰਾਜੇਸ ਸੀਨੀਅਰ ਮੈਡੀਕਲ ਅਫ਼ਸਰ ਮੋਗਾ, ਡਾ: ਮਨੀਸ਼ ਅਰੋੜਾ ਜ਼ਿਲ੍ਹਾ ਐਪਡੀਮੋਲੋਜਿਸਟ, ਵਿਪਨ ਕੁਮਾਰ, ਜਸਵੀਰ ਸਿੰਘ ਟੀ ਬੀ ਸੁਪਰਵਾਈਜਰ, ਰੁਪਿੰਦਰ ਕੌਰ, ਗੁਰਤੇਜ ਸਿੰਘ ਐਲ ਟੀ, ਜਨਕ ਰਾਮ , ਕ੍ਰਿਸ਼ਨਾ ਸ਼ਰਮਾ ਜ਼ਿਲਾ ਸਿੱਖਿਆ ਅਤੇ ਸੂਚਨਾ ਅਫ਼ਸਰ, ਅੰਮ੍ਰਿਤ ਪਾਲ ਸਰਮਾ ਜ਼ਿਲਾ ਬੀ ਸੀ ਸੀ ਕੋ-ਆਰਡੀਨੇਟਰ ਵੀ ਹਾਜ਼ਰ ਸਨ।

 

Tags: Tandarust Punjab , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD