Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੜਕ ਸੁਰੱਖਿਆ ਸਪਤਾਹ : ਪੰਜਾਬ ਪੁਲਿਸ ਮਨਾ ਰਹੀ ਹੈ 4 ਤੋਂ 10 ਫਰਵਰੀ ਤੱਕ ਸੜਕ ਸੁਰੱਖਿਆ ਹਫਤਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Feb 2019

Last updated on: Feb 05, 2019, 00:00 IST

ਜ਼ਿਲਾ ਪੁਲਿਸ ਵੱਲੋਂ 4 ਤੋਂ 10 ਫਰਵਰੀ ਤੱਕ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਹਫਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਤਹਿਤ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਸਮੇਂ ਜ਼ਿਲਾ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਸਕੂਲਾਂ/ਕਾਲਜਾਂ ਵਿੱਚ ਸੈਮੀਨਾਰ ਲਗਾ ਟ੍ਰੈਫਿਕ ਨਿਯਮਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨਐਸ.ਐਸ.ਪੀ ਨੇ ਦੱਸਿਆ ਕਿ ਚਾਰ-ਪਹੀਆ ਵਹੀਕਲ ਤੇ ਡਰਾਈਵਰ ਸਮੇਤ ਦੂਸਰੀਆਂ ਸਵਾਰੀਆਂ ਵੀ ਸਫਰ ਕਰਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ, ਕੋਈ ਵੀ ਵਿਅਕਤੀ ਮੂੰਹ ਬੰਨ ਕੇ ਜਿਸ ਕਾਰਨ ਉਸ ਦੀ ਸ਼ਨਾਖਤ ਕਰਨੀ ਮੁਸ਼ਕਿਲ ਹੁੰਦੀ ਹੋਵੇ ਸਫਰ ਨਾ ਕਰੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਲਿਾਫ ਕਾਨੂੰਨੀ ਕਾਰਵਾਈ ਅਧੀਨ ਧਾਰਾ 188 ਹਿੰ ਦੰ. ਕੀਤੀ ਜਾਵੇਗੀ। ਉਨਾਂ ਨੇ ਕਿਹਾ ਕਿ  ਦੋ ਪਹੀਆ ਵਾਹਨ ਪਰ ਟ੍ਰਿਪਲ ਰਾਈਡਿੰਗ ਅਤੇ ਬਿਨਾਂ ਹੈਲਮਟ ਸਫਰ ਨਾ ਕੀਤਾ ਜਾਵੇ, ਸ਼ਹਿਰੀ ਏਰੀਏ ਵਿੱਚ ਅਣ-ਅਧਿਕਾਰਤ ਜਗਾ ਤੇ ਪਾਰਕਿੰਗ ਨਾ ਕੀਤੀ ਜਾਵੇ, ਕੋਈ ਵਿਅਕਤੀ ਕਿਸੇ ਵੀ ਤਰਾਂ ਦੇ ਨਸ਼ੇ ਦਾ ਸੇਵਨ ਕਰਕੇ ਡਰਾਈਵਿੰਗ ਨਾ ਕਰੇ।ਇਸ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਇਸ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ ਡੀਐਸਪੀ ਸ੍ਰ. ਗੁਰਜੀਤ ਸਿੰਘ ਹੈੱਡ ਕੁਆਰਟਰ ਨੇ ਕੀਤੀ। ਡੀ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਸਾਰਿਆਂ ਨੂੰ ਟ੍ਰੈਫਿਕ ਨਿਯਮ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ  ਸੜਕ ਨਿਯਮਾਂ ਪ੍ਰਤੀ ਜਾਗਰੂਕਤਾ ਨਾਲ ਹੀ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਸ ਹਫਤੇ ਦੌਰਾਨ ਜ਼ਿਲਾ ਪੁਲੀਸ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਫਰੀਦਕੋਟ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਵੱਲੋਂ ਸਾਂਝੇ ਤੌਰ ਤੇ ਮੁਕਤਸਰ, ਮਲੋਟ, ਗਿੱਦੜਬਾਹਾ ਵਿਖੇ 5 ਹਜ਼ਾਰ ਰਿਫਲੈਕਟਰ ਵਾਹਨਾਂ ਤੇ ਲਗਾਏ ਜਾਣਗੇ ਅਤੇ 20 ਹਜ਼ਾਰ ਦੇ ਕਰੀਬ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਇਸਤਿਹਾਰ ਵੰਡੇ ਜਾਣਗੇ। 100 ਫਸਟ ਏਡ ਕਿੱਟਾਂ ਕਮਰਸ਼ੀਅਲ ਵਾਹਨਾਂ ਵਾਲਿਆਂ ਨੂੰ ਦਿੱਤੀਆਂ ਜਾਣਗੀਆ। ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਫਰੀਦਕੋ ਸ੍ਰ. ਗੁਰਨਾਮ ਸਿੰਘ, ਐੱਸ.ਐੱਚ.ਓ ਸਿਟੀ ਸ੍ਰੀ ਮੁਕਤਸਰ ਸਾਹਿਬ ਐਸ.ਆਈ ਅਸੋਕ ਕੁਮਾਰ, ਜ਼ਿਲਾ ਟ੍ਰੈਫਿਕ ਇੰਚਾਰਜ ਐਸ.ਆਈ ਮਲਕੀਤ ਸਿੰਘ, ਏਐੱਸਆਈ ਗੁਰਾਦਿੱਤਾ ਸਿੰਘ, ਏ.ਐੱਸ.ਆਈ ਕਾਸਮ ਅਲੀ, ਹੌਲਦਾਰ ਨਾਇਬ ਸਿੰਘ, ਸਨਮਦੀਪ  ਕੁਮਾਰ, ਨਰੇਸ਼ ਪਰੂਥੀ ਅਤੇ ਜਸਪ੍ਰੀਤ ਸਿੰਘ ਛਾਬੜਾ ਵੀ ਇਸ ਮੌਕੇ ਹਾਜਰ ਸਨ।

 

Tags: Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD