Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

Web Admin

Web Admin

5 Dariya News

ਚੰਡੀਗੜ੍ਹ , 05 Feb 2019

Last updated on: Feb 05, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮਤੰਰੀ ਨੇ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ 5-ਮੈਂਬਰੀ ਕਮੇਟੀ ਦੇ ਗਠਨ ਲਈ ਲੋੜੀਂਦੀਆਂ ਰਸਮਾਂ ਮੁਕੰਮਲ ਕਰਨ ਲਈ ਆਖਿਆ।ਇਹ ਕਮੇਟੀ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਅਤੇ ਗੁਰੂ ਅੰਗਦ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਇਕ ਨੁਮਾਇੰਦੇ 'ਤੇ ਆਧਾਰਤ ਹੋਵੇਗੀ। ਇਹ ਕਮੇਟੀ ਸਹਾਇਕ ਕਿੱਤਿਆਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਖੇਤੀਬਾੜੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਸੁਝਾਅ ਦੇਵੇਗੀ। ਮੁੱਖ ਮੰਤਰੀ ਨੇ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੂੰ ਇਜ਼ਰਾਈਲ ਦੇ ਡੇਅਰੀ ਫਾਰਮਿੰਗ ਦੇ ਮਾਹਿਰ ਯੇਹੁਦਾ ਸਪਰੈਚਰ ਦੀਆਂ ਸੇਵਾਵਾਂ ਪਸ਼ੂ ਪਾਲਣ ਵਿਭਾਗ ਦੇ ਸਲਾਹਕਾਰ ਵਜੋਂ ਹਾਸਲ ਕਰਨ ਲਈ ਆਖਿਆ। ਸ੍ਰੀ ਸਪਰੈਚਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ।ਖੇਤੀਬਾੜੀ ਨੂੰ ਮੁੜ ਪੱਕੇ ਪੈਰੀਂ ਕਰਨ ਲਈ ਕਿਸਾਨਾਂ ਦੀ ਆਮਦਨ ਵਧਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਰਿਵਾਇਤੀ ਫਸਲੀ ਚੱਕਰ ਤੋਂ ਹੁੰਦੀ ਆਮਦਨ ਵੀ ਹਾਸ਼ੀਏ 'ਤੇ ਪਹੁੰਚ ਚੁੱਕੀ ਹੈ ਜਿਸ ਕਰਕੇ ਖੇਤੀਬਾੜੀ ਤਰੱਕੀ ਨੂੰ ਸਥਿਰ ਬਣਾਉਣ ਲਈ ਬਦਲਵੇਂ ਮੌਕਿਆਂ ਨੂੰ ਤਲਾਸ਼ਣ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਹੰਡਣਸਾਰ ਸਹਾਇਕ ਕਿੱਤਿਆਂ ਵੱਲ ਮੁੜਨ ਲਈ ਪ੍ਰੇਰਿਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। 

ਪਾਸਾਰ ਸੇਵਾਵਾਂ ਦੇ ਨੈਟਵਰਕ ਨੂੰ ਹੋਰ ਮਜ਼ਬੂਤ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਨੂੰ ਗੁਰੂ ਅੰਗਦ ਦੇਵ ਯੂਨੀਵਰਸਿਟੀ ਨਾਲ ਮਿਲ ਕੇ ਆਪਣੇ ਉਪਰਾਲੇ ਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਡੇਅਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਆਖਿਆ। ਉਨ੍ਹਾਂ ਨੇ ਵਿਭਾਗ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੋਲ ਪਹੁੰਚ ਕਰਕੇ ਮਧੂ ਮੱਖੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਆਦਿ ਕਿੱਤਿਆਂ ਨੂੰ ਉਤਸ਼ਾਹਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਆਖਿਆ ਤਾਂ ਕਿ ਕਿਸਾਨਾਂ ਦੀ ਆਰਥਿਕ ਸਥਿਰਤਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਗੈਰ-ਨਿਯਮਿਤ ਪਸ਼ੂ ਧਨ ਵੀਰਜ 'ਤੇ ਕਾਬੂ ਪਾਉਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਪਸ਼ੂਆਂ 'ਤੇ ਕਿਸੇ ਤਰ੍ਹਾਂ ਦੇ ਮਾੜੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਇਸ ਤੋਂ ਪਹਿਲਾਂ ਯੇਹੁਦਾ ਸਪਰੈਚਰ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸੂਬੇ ਵਿੱਚ ਦੁੱਧ ਦੀ ਗੁਣਵੱਤਾ ਤੇ ਮਿਕਦਾਰ ਵਧਾਉਣ ਲਈ ਫੀਡ ਅਤੇ ਚਾਰੇ ਦੇ ਮਿਆਰ ਨੂੰ ਸੁਧਾਰਨ ਦੇ ਸੁਝਾਅ ਰੱਖੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਫੀਡ ਅਤੇ ਪਸ਼ੂ ਪਾਲਣ ਨਾਲ ਸਬੰਧਤ ਹੋਰ ਜਾਣਕਾਰੀ ਵੀ ਮੁਹੱਈਆ ਕਰਵਾਈ।ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਵਿਸ਼ੇਸ਼ ਸਕੱਤਰ ਪਸ਼ੂ ਪਾਲਣ ਰਾਜ ਕਮਲ ਚੌਧਰੀ, ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਅਤੇ ਪੰਜਾਬ ਖੇਤੀਬਾੜੀ ਦੇ ਉਪ-ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਹਾਜ਼ਰ ਸਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD