Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਨਸ਼ਾ ਮੁਕਤ ਪੰਜਾਬ-ਤੰਦਰੁਸਤ ਪੰਜਾਬ: ਕੇਂਦਰੀ ਜੇਲ੍ਹ ਪਟਿਆਲਾ 'ਚ ਵੀ ਕਾਮਯਾਬ ਹੋਈ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ

ਕੈਪਟਨ ਸਰਕਾਰ ਦੇ ਬਨਣ ਮਗਰੋਂ 2952 ਬੰਦੀਆਂ ਦਾ ਕੀਤਾ ਇਲਾਜ, ਸਫ਼ਲਤਾ ਪੂਰਵਕ ਚੱਲ ਰਿਹਾ ਹੈ ਜੇਲ੍ਹ ਦਾ ਨਸ਼ਾ ਮੁਕਤੀ ਕੇਂਦਰ ਤੇ ਓਟ ਸੈਂਟਰ

Web Admin

Web Admin

5 Dariya News

ਪਟਿਆਲਾ , 05 Feb 2019

Last updated on: Feb 05, 2019, 00:00 IST

ਨਸ਼ਾ ਮੁਕਤ ਪੰਜਾਬ ਸਿਰਜਣ ਦੇ ਪੰਜਾਬ ਸਰਕਾਰ ਦੇ ਨਾਅਰੇ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਕਦਮਾਂ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਸਥਾਪਤ ਕੀਤੇ ਗਏ ਓਟ ਸੈਂਟਰ (ਆਊਟ ਪੇਸ਼ੈਂਟ ਓਪੀਓਡ ਅਸਿਸਟਡ ਟ੍ਰੀਟਮੈਂਟ) ਸਮੇਤ ਜੇਲ੍ਹ ਦੇ ਹਸਪਤਾਲ 'ਚ ਬਣਾਏ ਗਏ ਨਸ਼ਾ ਮੁਕਤੀ ਕੇਂਦਰ ਦਾ ਨਸ਼ੇ ਦੀ ਲਤ ਦੇ ਸ਼ਿਕਾਰ ਬੰਦੀ (ਕੈਦੀ ਤੇ ਹਵਾਲਾਤੀ) ਪੂਰਾ ਲਾਭ ਉਠਾ ਰਹੇ ਹਨ। ਕੇਂਦਰੀ ਜੇਲ ਪਟਿਆਲਾ ਦੇ ਨਸ਼ਾ ਮੁਕਤੀ ਕੇਂਦਰ ਵਿਖੇ 2017 ਦੇ ਸ਼ੁਰੂ ਤੋਂ ਲੈਕੇ ਹੁਣ ਤਕ 2952 ਬੰਦੀਆਂ ਨੇ ਆਪਣਾ ਇਲਾਜ ਕਰਵਾਇਆ ਹੈ। ਇੱਥੇ ਇਕੱਲੇ ਪਟਿਆਲਾ ਤੋਂ ਹੀ ਨਹੀਂ ਬਲਕਿ ਰਾਜ ਦੀਆਂ ਹੋਰਨਾਂ ਜੇਲ੍ਹਾਂ ਦੇ ਬੰਦੀ ਵੀ ਨਸ਼ਾ ਮੁਕਤੀ ਲਈ ਭੇਜੇ ਜਾਂਦੇ ਹਨ। ਜਦੋਂਕਿ ਓਟ ਸੈਂਟਰ ਦੀ ਜੁਲਾਈ 2018 'ਚ ਸਥਾਪਤੀ ਤੋਂ ਹੁਣ ਤੱਕ 151 ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਜੇਲ੍ਹ ਦੇ ਸੀਨੀਅਰ ਸੁਪਰਡੈਂਟ ਸ. ਜਸਪਾਲ ਸਿੰਘ ਹਾਂਸ ਨੇ ਦੱਸਿਆ ਕਿ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਨਾਉਣ ਤੇ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਤਿੰਨ ਪੜਾਵੀ ਰਣਨੀਤੀ 'ਇਨਫੋਰਸਮੈਂਟ', 'ਡੀ-ਅਡਿਕਸ਼ਨ' ਅਤੇ 'ਪ੍ਰੀਵੈਨਸ਼ਨ' ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਵੀ ਲਾਗੂ ਕੀਤਾ ਜਾ ਰਿਹਾ ਹੈ। ਸ. ਹਾਂਸ ਨੇ ਕਿਹਾ ਕਿ ਜੇਲ੍ਹ 'ਚ ਬੰਦੀਆਂ ਦੇ ਹਰ ਪੱਖ ਤੋਂ ਸੁਧਾਰ ਨੂੰ ਮੁੱਖ ਰੱਖਦਿਆਂ ਨਸ਼ੇ ਦੀ ਲਤ ਦੇ ਸ਼ਿਕਾਰ ਬੰਦੀਆਂ ਦਾ ਇਲਾਜ ਕਰਵਾਇਆ ਜਾਂਦਾ ਹੈ।

ਜੇਲ੍ਹ ਦੇ ਵਧੀਕ ਸੁਪਰਡੈਂਟ ਸ. ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੇਲ੍ਹ ਅੰਦਰਲੇ ਨਸ਼ਾ ਮੁਕਤੀ ਕੇਂਦਰ 'ਚ ਸਾਲ 2017 'ਚ 1238 ਬੰਦੀਆਂ ਨੇ ਇਲਾਜ ਕਰਵਾਇਆ, ਸਾਲ 2018 'ਚ 1564 ਬੰਦੀ ਇਲਾਜ ਲਈ ਪੁੱਜੇ ਜਦੋਂਕਿ ਇਸ ਸਾਲ ਦੇ ਸ਼ੁਰੂ ਤੋਂ ਲੈਕੇ ਹੁਣ ਤੱਕ 150 ਤੋਂ ਵੱਧ ਬੰਦੀ ਨਸ਼ਿਆਂ ਤੋਂ ਤੌਬਾ ਕਰਨ ਲਈ ਇੱਥੇ ਪੁੱਜ ਚੁੱਕੇ ਹਨ। ਇਸ ਤੋਂ ਬਿਨ੍ਹਾਂ ਜੇਲ੍ਹ ਅੰਦਰਲੇ ਓਟ ਸੈਂਟਰ ਵਿਖੇ 151 ਬੰਦੀ ਆਪਣਾ ਇਲਾਜ ਵੱਖਰੇ ਤੌਰ 'ਤੇ ਕਰਵਾ ਰਹੇ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਜਦੋਂ ਕੋਈ ਬੰਦੀ ਜੇਲ੍ਹ ਅੰਦਰ ਦਾਖਲ ਹੁੰਦਾ ਹੈ ਤਾਂ ਇੱਕ ਟੈਸਟਿੰਗ ਕਿਟ ਰਾਹੀਂ ਉਸਦੇ ਪਿਸ਼ਾਬ ਦੀ ਜਾਂਚ ਕਰਕੇ ਪਤਾ ਲਾਇਆ ਜਾਂਦਾ ਹੈ ਕਿ ਉਹ ਕਿਹੜਾ ਨਸ਼ਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ੇੜੀ ਪਾਏ ਜਾਣ ਵਾਲੇ ਬੰਦੀ ਨੂੰ 15 ਦਿਨ ਨਸ਼ਾ ਮੁਕਤੀ ਦੀ ਦਵਾਈ ਦਿੱਤੀ ਜਾਂਦੀ ਹੈ ਅਤੇ 15 ਦਿਨ ਨਿਗਰਾਨੀ ਹੇਠ ਰੱਖੇ ਜਾਣ ਬਾਅਦ ਕਰੀਬ 1 ਮਹੀਨੇ ਦੇ ਮਗਰੋਂ ਹੀ ਬਾਕੀ ਬੰਦੀਆਂ 'ਚ ਛੱਡਿਆ ਜਾਂਦਾ ਹੈ।ਇਸੇ ਦੌਰਾਨ ਇਨ੍ਹਾਂ ਬੰਦੀਆਂ ਦਾ ਜੇਲ੍ਹ ਅੰਦਰਲੇ ਓਟ ਕਲੀਨਿਕ ਅਤੇ ਨਸ਼ਾ ਮੁਕਤੀ ਕੇਦਰ ਵਿਖੇ ਇਲਾਜ ਕਰ ਰਹੇ ਡਾਕਟਰਾਂ ਤੇ ਕੌਂਸਲਰ ਨੇ ਦੱਸਿਆ ਕਿ ਇਥੇ ਅਫ਼ੀਮ, ਭੁੱਕੀ, ਸਮੈਕ ਸਮੇਤ ਮੈਡੀਸਨ ਨਸ਼ਾ, ਹੈਰੋਇਨ (ਚਿੱਟਾ) ਆਦਿ ਦਾ ਸੇਵਨ ਕਰਨ ਵਾਲਿਆਂ ਦਾ ਇਲਾਜ ਕੀਤਾ ਜਾਂਦਾ ਹੈ ਤੇ ਇਨ੍ਹਾਂ ਨੂੰ ਬੁਪਰੀਨੋਰਫਿਨ ਸਮੇਤ ਨੈਲੌਕਜੋਨ ਅਤੇ ਹੋਰ ਜਰੂਰੀ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਜਦੋਂਕਿ ਇਨ੍ਹਾਂ ਬੰਦੀਆਂ ਦੀ ਵਿਅਕਤੀਗਤ ਤੇ ਗਰੁੱਪ ਕਾਉਂਸਲਿੰਗ, ਸਰੀਰਕ ਕਸਰਤਾਂ, ਮੈਡੀਟੇਸ਼ਨ ਸਮੇਤ ਚੰਗਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੰਦੀਆਂ ਦਾ ਇਸ ਕੇਂਦਰ ਨੂੰ ਚੰਗਾ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਬੰਦੀ ਇਸ ਦਾ ਭਰਪੂਰ ਲਾਭ ਉਠਾ ਰਹੇ ਹਨ।

 

Tags: Tandarust Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD