Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਰਾਸ਼ਟਰਪਤੀ ਨੇ ਡਾ. ਗੁਰਨਾਮ ਸਿੰਘ ਨੂੰ ਪ੍ਰਦਾਨ ਕੀਤਾ ਸੰਗੀਤ ਨਾਟਕ ਅਕੈਡਮੀ ਐਵਾਰਡ

ਗੁਰਮਤਿ ਸੰਗੀਤ ਦੇ ਖੇਤਰ 'ਚ ਪਾਏ ਯੋਗਦਾਨ ਬਦਲੇ ਹੋਇਆ ਕੌਮੀ ਸਨਮਾਨ

Web Admin

Web Admin

5 Dariya News

ਪਟਿਆਲਾ , 06 Feb 2019

Last updated on: Feb 06, 2019, 00:00 IST

ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ੧ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਿਨਤ ਕੀਤਾ ਹੈ।ਇਸ ਮੌਕੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਡਾ. ਗੁਰਨਾਮ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੫ਕਾਸ਼ ਪੁਰਬ ਦੀ ਵਧਾਈ ਪੰਜਾਬੀ ਭਾਸ਼ਾ 'ਚ ਦਿੱਤੀ।ਵਰਣਨਯੋਗ ਹੈ ਕਿ ਸੰਗੀਤ ਨਾਟਕ ਅਕੈਡਮੀ ਵੱਲੋਂ ਭਾਰਤ ਸਰਕਾਰ ਸੰਗੀਤ ਅਤੇ ਕਲਾਵਾਂ ਦੇ ਖੇਤਰ ਵਿੱਚ ਕਾਰਜਸ਼ੀਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕਰਦੀ ਹੈ।ਜਿਕਰਯੋਗ ਹੈ ਕਿ ਡਾ. ਗੁਰਨਾਮ ਸਿੰਘ ਨੇ ਸ੫੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਸੰਪੂਰਣ ਰਾਗਾਂ ਉਤੇ ਕਈ ਵਰ੍ਹਿ੭ਆਂ ਦੀ ਨਿਰੰਤਰ ਖੋਜ ਕਰਕੇ ਸ਼ਬਦ ਕੀਰਤਨ ਰਚਨਾਵਾਂ ਬਣਾਈਆਂ ਅਤੇ ਵਿਸ਼ਵ ਵਿੱਚ ਪਹਿਲੀ ਵਾਰ ਲਿਖਤ ਤੇ ਸੁਰਲਿਪੀ ਬੱਧ ਰੂਪ ਵਿੱਚ ਇਨ੍ਹਾਂ ਦੀਆਂ ਕਈ ਵਾਰ ਰਿਕਾਰਿਡੰਗਜ਼ ਕਰਵਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਮਿਤ ਸੰਗੀਤ ਨੂੰ ਅਕਾਦਿਮਕ ਵਿਸ਼ੇ ਵਜੋਂ ਆਪਣੀ ਖੋਜ, ਅਧਿਐਨ ਅਤੇ ਅਧਿਆਪਨ ਨਾਲ ਵਿਕਸਤ ਕਰਦਿਆਂ ਵਿਸ਼ਵ ਭਰ ਦੀਆਂ ਯੂਨੀਵਰਸਿਟੀਆਂ ਅਤੇ ਅਦਾਰਿਆਂ ਵਿੱਚ ਲਾਗੂ ਕਰਵਾਇਆ ਹੈ।ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਵਕਾਰੀ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ 'ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਹਾਰਦਿਕ ਵਧਾਈ ਦਿੱਤੀ ਹੈ। ਉਨ੍ਹਾਂ ਨੇ ਡਾ. ਗੁਰਨਾਮ ਸਿੰਘ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਗੁਰਮਤਿ ਸੰਗੀਤ ਦੇ ਖੇਤਰ 'ਚ ਪਾਇਆ ਵਿਲੱਖਣ ਯੋਗਦਾਨ ਸ਼ਲਾਘਾਯੋਗ ਹੈ, ਤੇ ਉਨ੍ਹਾਂ ਨੂੰ ਮਿਲੇ ਇਸ ਪੁਰਸਕਾਰ ਨਾਲ ਪਟਿਆਲਾ ਸ਼ਹਿਰ ਅਤੇ ਸਮੁਚੇ ਪੰਜਾਬੀ ਜਗਤ ਦਾ ਵੀ ਮਾਣ ਵਧਿਆ ਹੈ।

 

Tags: Ram Nath Kovind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD