Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਰਤ ਦੇ ਪਹਿਲੇ ਸਿੱਖ ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 'ਚ ਹੋਏ ਸ਼ਾਮਿਲ

Web Admin

Web Admin

5 Dariya News

ਅੰਮ੍ਰਿਤਸਰ , 06 Feb 2019

Last updated on: Feb 06, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਆਪਣੇ ਵਿਰੋਧੀਆਂ ਨੂੰ ਦਿਨ-ਬ-ਦਿਨ ਝੱਟਕੇ ਤੇ ਝੱਟਕਾ ਦਿੱਤਾ ਜਾ ਰਿਹਾ ਹੈ। ਕਹਿੰਦੇ ਹਨ ਕਿ ਜਿੰਨਾ ਵਿੱਚ ਕਲੇ ਚੱਲਣ ਦੇ ਹੋਂਸਲੇ ਹੁੰਦੇ ਹਨ ਇੱਕ ਦਿਨ ਉਨ੍ਹਾਂ ਦੇ ਪਿੱਛੇ ਹੀ ਕਾਫ਼ਲੇ ਹੁੰਂਦੇ ਹਨ, ਜੀ ਹਾਂ ਇਹ ਗੱਲ ਟਕਸਾਲੀ ਨੇਤਾਵਾਂ ਤੇ ਬਿਲਕੁਲ ਸਹੀ ਢੁਕਦੀ ਹੈ ਕਿਉਂਜੋ ਜਿਸ ਦਿਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਦਾ ਗਠਨ ਕੀਤਾ ਗਿਆ ਸੀ ਉਸ ਵਕਤ ਇਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਲਫ਼ਜ਼ ਸਨ ਕਿ ਬੇਸ਼ੱਕ ਇਸ ਵਕਤ ਇਸ ਪਾਰਟੀ ਵਿੱਚ ਤਿੰਨ ਆਗੂ ਹੀ ਨਜ਼ਰ ਆ ਰਹੇ ਪਰ ਬਹੁਤ ਜਲਦ ਇਸ ਪਾਰਟੀ ਵਿੱਚ ਲੰਮੇ ਕਾਫ਼ਲਿਆਂ ਦੀ ਕਤਾਰ ਸ਼ਾਮਿਲ ਹੋਵੇਗੀ ਅਤੇ ਅੱਜ ਇਹ ਕਾਫਲਾ ਦਿਨੋ-ਦਿਨ ਲੰਮੇਰਾ ਹੁੰਦਾ ਜਾ ਰਿਹਾ ਹੈ। ਇਸ ਕਾਫ਼ਲੇ ਨੂੰ ਦੇਖਦੇ ਹੋਏ ਲੱਗ ਰਿਹਾ ਕਿ ਪੰਜਾਬ ਦੇ ਲੋਕਾਂ ਨੂੰ ਇੱਕ ਨਵਾਂ ਬਦਲ ਮਿਲ ਗਿਆ ਹੈ।ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਅੱਜ ਪਾਰਟੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ 'ਚ ਪਾਰਟੀ ਦੇ ਕੈਂਪ ਦਫ਼ਤਰ ਅੰਮ੍ਰਿਤਸਰ ਵਿਖੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਏ।ਜਨਰਲ ਜੇ.ਜੇ ਸਿੰਘ ਜੋ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦੇ ਤੌਰ ਤੇ ਵੀ ਸੇਵਾ ਨਿਭਾ ਚੁੱਕੇ ਹਨ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਿਲ ਹੋਏ ਸਨ ਜਿਸਦੇ ਥੋੜਾ ਸਮਾਂ ਮਗਰੋਂ ਸੁਖਬੀਰ ਸਿੰਘ ਬਾਦਲ ਅਤੇ ਸਮੂਚੀ ਜੀਜਾ ਸਾਲਾ ਕੰਪਨੀ ਦੀ ਮਾੜੀ ਕਾਰਗੁਜ਼ਾਰੀ ਤੋਂ ਨਾਰਾਜ਼ ਹੋ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਉਨ੍ਹਾਂ ਅਸਤੀਫਾ ਦੇ ਦਿੱਤਾ ਸੀ।

ਜਨਰਲ ਜੇ.ਜੇ ਸਿੰਘ ਨੇ ਕੈਪਟਨ ਸਰਕਾਰ ਤੇ ਇਹ ਵੀ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੌਰਾਨ ਪੁਲਿਸ ਤੋਂ ਫਾਇਰਿੰਗ ਕਰਵਾਉਣ ਵਾਲੇ ਬਾਦਲ ਪਰਿਵਾਰ ਤੇ ਜਾਣਬੁੱਝ ਕੇ ਕਾਰਵਾਈ ਨਹੀਂ ਕੀਤੀ ਜਾ ਰਹੀ ਜੋ ਕਿ ਬੇਹੱਦ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਮੇਰੀ ਪੰਜਾਬ ਤੋਂ ਜਿਥੋਂ ਕਿਤੋਂ ਵੀ ਸੇਵਾ ਲਗਾਈ ਜਾਵੇਗੀ ਮੈਂ ਪੰਜਾਬ ਅਤੇ ਰਾਸ਼ਟਰ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ।ਸ੍ਰ. ਬ੍ਰਹਮਪੁਰਾ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਿਹਾ ਕਿ "ਮੈਂ ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਜੀ ਦਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕਰਦਾ ਹਾਂ ਅਤੇ ਸਾਨੂੰ ਇਸ ਗੱਲ ਤੇ ਮਾਣ ਹੈ ਕਿ ਭਾਰਤ ਦੇ ਪਹਿਲੇ ਸਾਬਕਾ ਸਿੱਖ ਫੌਜ ਮੁੱਖੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਵਿੱਚ ਸ਼ਾਮਿਲ ਹੋਏ ਹਨ"। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਜਨਰਲ ਸਿੰਘ ਦੀ ਸ਼ਮੂਲੀਅਤ ਨਾਲ ਸਾਡੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲੇਗਾ ਇਹਨਾਂ ਦੀ ਮੌਜੂਦਗੀ ਵਿੱਚ ਸਾਡੀ ਪਾਰਟੀ ਦੀ ਪੰਜਾਬ ਇਕਾਈ ਨੂੰ ਮਜ਼ਬੂਤ ਮਿਲੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਜਨਰਲ ਸਕੱਤਰ ਸ੍ਰ. ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ ਸ੍ਰ. ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ, ਐਡਵੋਕੇਟ ਸ੍ਰ. ਜਗਰੂਪ ਸਿੰਘ ਸੇਖਵਾਂ, ਓਐਸਡੀ. ਸ੍ਰ. ਦਮਨਜੀਤ ਸਿੰਘ, ਯੂਥ ਆਗੂ ਸ੍ਰ. ਕਵਰ ਸੰਧੂ ਬ੍ਰਹਮਪੁਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD