Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਪਿੰਡ ਗੀਗੇਮਾਜਰਾ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

Web Admin

Web Admin

5 Dariya News

ਬਨੂੰੜ , 06 Feb 2019

Last updated on: Feb 06, 2019, 00:00 IST

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੇ ਮੁਕਾਬਲੇ ਦਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਗੀਗੇਮਾਜਰਾ ਵਿਖੇ ਪੰਚਾਇਤਾਂ ਦੇ ਸਨਮਾਨ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਆਪਣੇ ਪੈਰਾਂ ਤੇ ਖੜ੍ਹਾ ਕੀਤਾ ਜਾ ਰਿਹਾ ਹੈ ਉਥੇ ਕਿਸਾਨਾਂ ਦੇ ਖੇਤੀ ਕਰਜ਼ੇ ਵੀ ਮੁਆਫ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਬਿਨਾਂ ਪੱਖਪਾਤ ਤੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ। ਸ਼੍ਰੀ ਸਿੱਧੂ ਨੇ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਭਵਨ ਐਸ.ਏ.ਐਸ ਨਗਰ ਵਿਖੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਐਸਟੀਮੇਟ ਬਣਾ ਕੇ ਮਤਾ ਪਾ ਕੇ ਭੇਜਣ ਲਈ ਕਿਹਾ ਸੀ ਤਾਂ ਜੋ ਪਿੰਡਾਂ ਵਿੱਚ ਜਲਦੀ ਤੋਂ ਜਲਦੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ । ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਇਸ ਮੌਕੇ ਪੰਚਾਇਤਾਂ ਨੂੰ ਵੀ ਸਭ ਨੂੰ ਨਾਲ ਲੈ ਕੇ ਚੱਲਣ ਅਤੇ ਬਿਨਾਂ ਕਿਸੇ ਪੱਖ-ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਦਾ ਸੱਦਾ ਦਿੱਤਾ । 

ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਪਿੰਡ ਗੀਗੇ ਮਾਜਰਾ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ ਆਪਣੇ ਅਖਤਿਆਰੀ ਫੰਡ ਵਿਚੋਂ ਦੇਣ ਦਾ ਐਲਾਨ ਕੀਤਾ । ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਅਖੀਰ ਵਿੱਚ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਸਮਾਗਮ ਵਿੱਚ ਸ਼ਾਮਲ ਦਰਜਨ ਦੇ ਕਰੀਬ  ਪੰਚਾਇਤਾਂ ਦਾ ਸਨਮਾਨ ਕੀਤਾ । ਸਮਾਗਮ ਵਿੱਚ ਸ਼੍ਰੀ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਰਪੰਚ ਤਰਸੇਮ ਸਿੰਘ ਗੀਗੇਮਾਜਰਾ, ਹਰਵਿੰਦਰ ਸਿੰਘ ਪੰਚ, ਯੁੱਧਵੀਰ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਜਰਨੈਲ ਸਿੰਘ ਪੰਚ, ਠੇਕੇਦਾਰ ਮੋਹਣ ਸਿੰਘ ਬਲਠਾਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਭਗਵੰਤ ਸਿੰਘ ਗੀਗੇਮਾਜਰਾ ਡਾਇਰੈਕਟਰ ਮਿਲਕਫੈਡ ਐਸ. ਏ. ਐਸ. ਨਗਰ, ਗੁਰਚਰਨ ਸਿੰਘ ਗੀਗੇਮਾਜਰਾ, ਬਾਬਾ ਦਵਿੰਦਰ ਸਿੰਘ ਗੀਗੇਮਾਜਰਾ, ਕੁਲਵੰਤ ਸਿੰਘ ਫੌਜੀ, ਪੰਡਤ ਭੁਪਿੰਦਰ ਕੁਮਾਰ ਸਰਪੰਚ ਨੌਗਿਆਰੀ, ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਕਰਮਜੀਤ ਸਿੰਘ ਸਰਪੰਚ ਬਲਠਾਣਾ, ਫਕੀਰ ਸਿੰਘ, ਸੁਖਵਿੰਦਰ ਸਿੰਘ ਤੰਗੋਰੀ ਸਮੇਤ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD