Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮਗਸੀਪਾ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ 2-ਦਿਨ ਦਾ ਸੂਚਨਾ ਅਧਿਕਾਰ ਐਕਟ-2005 ਬਾਰੇ ਸਿਖਲਾਈ ਪ੍ਰੋਗਰਾਮ ਸ਼ੁਰੂ

Web Admin

Web Admin

5 Dariya News

ਸ਼੍ਰੀ ਅਨੰਦਪੁਰ ਸਾਹਿਬ , 07 Feb 2019

Last updated on: Feb 07, 2019, 00:00 IST

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਬ-ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫ਼ਸਰਾਂ ਅਤੇ ਸਬੰਧਤ ਸਟਾਫ਼ ਦਾ 2-ਦਿਨ ਦਾ ਸੂਚਨਾ ਅਧਿਕਾਰ ਐਕਟ, 2005 ਵਿਸ਼ੇ ਤੇ ਸਿਖਲਾਈ ਪ੍ਰੋਗਰਾਮ ਸ਼ੁਰੂ ਹੋਇਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸਬ-ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਭਾਗ ਲੈ ਰਹੇ ਹਨ। ਇਹ ਸਿਖਲਾਈ ਪ੍ਰੋਗਰਾਮ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ) ਵੱਲੋਂ ਸਪੋਂਸਰ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਸਪੈਸ਼ਲ ਮੁੱਖ ਸਕੱਤਰ-ਕਮ-ਮਗਸੀਪਾ ਦੇ ਡਾਇਰੈਕਟਰ ਜਨਰਲ ਸ਼੍ਰੀ ਕਰਨਬੀਰ ਸਿੰਘ ਸਿੱਧੂ, ਆਈ.ਏ.ਐੱਸ ਅਤੇ ਪੰਜਾਬ ਸਰਕਾਰ ਦੇ ਸਕੱਤਰ ਅਤੇ ਮਗਸੀਪਾ ਦੇ ਡਾਇਰੈਕਟਰ ਸ਼੍ਰੀਮਤੀ ਜਸਪ੍ਰੀਤ ਤਲਵਾੜ, ਆਈ.ਏ.ਐੱਸ. ਵੱਲੋਂ ਇਨਾਂ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਤੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆ ਸ਼੍ਰੀ ਜਰਨੈਲ ਸਿੰਘ, ਕੋਰਸ ਡਾਇਰੈਕਟਰ (ਆਰ.ਟੀ.ਆਈ.), ਮਗਸੀਪਾ ਚੰਡੀਗੜ੍ਹ ਵੱਲੋਂ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਅਤੇ ਉਦੇਸ਼ਾਂ ਤੇ ਚਾਨਣਾ ਪਾਇਆ। ਉਨਾਂ ਵੱਲੋਂ ਦੱਸਿਆ ਕਿ ਮਗਸੀਪਾ ਸੰਸਥਾਂ ਵੱਲੋਂ ਪੰਜਾਬ ਰਾਜ ਦੇ ਵੱਖ-ਵੱਖ ਜਿਲਿਆਂ ਵਿੱਚ ਜਿਲਾਂ ਪੱਧਰ ਅਤੇ ਸਬ-ਡਵੀਜ਼ਨ ਪੱਧਰ ਤੇ ਸੂਚਨਾ ਅਧਿਕਾਰ ਐਕਟ, 2005 ਵਿਸ਼ੇ ਤੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫਸਰਾਂ ਅਤੇ ਸਬੰਧਤ ਸਟਾਫ਼ ਨੂੰ ਮੁਹਾਰਤ ਪ੍ਰਦਾਨ ਕਰਨ ਲਈ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਆਰ.ਟੀ.ਆਈ.ਐਕਟ-2005 ਇੱਕ ਲੋਕ-ਹਿੱਤੁ ਐਕਟ ਹੈ, ਜਿਸ ਨਾਲ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਵਿੱਚ ਵਾਧਾ ਹੋਇਆ ਹੈ ਅਤੇ ਪ੍ਰਸ਼ਾਸਨ ਲੋਕਾਂ ਪ੍ਰਤੀ ਹੋਰ ਜਵਾਬਦੇਹ ਸਾਬਤ ਹੋ ਰਿਹਾ ਹੈ। ਇਸ ਕਾਰਜ ਨਾਲ ਜਿੱਥੇ ਲੋਕ ਰਾਜ ਨੂੰ ਮਜਬੂਤ ਕਰਨ ਵਿੱਚ ਸਹਾਇਤਾ ਮਿਲ ਰਹੀ ਹੈ, ਉੱਥੇ ਇਸ ਮਹਾਨ ਕਾਰਜ ਅਤੇ ਪ੍ਰਸਾਸ਼ਨਿਕ ਢਾਂਚੇ ਵਿੱਚ ਲੋਕ ਸ਼ਮੂਲੀਅਤ ਵਿੱਚ ਭਾਰੀ ਵਾਧਾ ਹੋਇਆ ਹੈ। ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਵਿਸ਼ਾ-ਮਾਹਿਰ ਸ਼੍ਰੀ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.) ਅਤੇ ਸ਼੍ਰੀ ਲਖਬੀਰ ਸਿੰਘ, ਲਾਗੂਕਰਤਾ ਅਫ਼ਸਰ (ਰਿਟਾ.), ਬੈਕਫਿਕੋਂ ਵੱਲੋਂ ਸੂਚਨਾ ਅਧਿਕਾਰ ਐਕਟ 2005 ਦੇ ਪਿਛੋਕੜ, ਵਿਸ਼ੇਸ਼ਤਾਵਾਂ ਅਤੇ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤੇ ਚਾਨਣਾ ਪਾਇਆ ਗਿਆ। ਇਸ ਦੇ ਨਾਲ ਹੀ ਭਾਗੀਦਾਰਾਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਪੂਰਨ ਤਸੱਲੀਬਖਸ਼ ਦਿੱਤੇ ਗਏ, ਜਿਸ ਨਾਲ ਉਨਾਂ ਨੂੰ ਆਰ.ਟੀ.ਆਈ. ਸਬੰਧੀ ਪ੍ਰਾਪਤ ਹੋਇਆਂ ਅਰਜੀਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਵਿੱਚ ਸਹਾਇਤਾਂ ਮਿਲੇਗੀ। ਸ਼੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਿਖਲਾਈ ਪ੍ਰੋਗਰਾਮ ਦੇ ਸ਼ਡਿਊਲ ਅਤੇ ਹੋਰ ਪਹਿਲੂਆਂ ਬਾਰੇ ਭਾਗੀਦਾਰਾਂ ਨੂੰ ਜਾਣੂ ਕਰਵਾਇਆ।

 

Tags: MGSIPAP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD