Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਵਿਧਾਇਕ ਭੋਆ ਜੋਗਿੰਦਰ ਪਾਲ ਨੇ ਕੀਤਾ ਪਿੰਡ ਨਮਾਲਾ ਵਿਖੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦੇ ਕਾਰਜ ਦਾ ਸੁਭਅਰੰਭ

31 ਲੱਖ ਰੁਪਏ ਖਰਚ ਕਰ ਕੇ ਪਿੰਡ ਨਮਾਲਾ ਵਿੱਚ ਬਣਾਈ ਜਾਵੇਗੀ ਵਾਟਰ ਸਪਲਾਈ

Web Admin

Web Admin

5 Dariya News

ਪਠਾਨਕੋਟ , 06 Feb 2019

Last updated on: Feb 06, 2019, 00:00 IST

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਅਤੇ ਕੈਪਟਨ ਸਰਕਾਰ ਦੇ ਕਾਰਜਕਾਲ ਦੋਰਾਨ ਉਨ੍ਹਾਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ ਜੋ ਲੰਮੇ ਸਮੇਂ ਤੋਂ ਲੋਕਾਂ ਲਈ ਪਰੇਸਾਨੀ ਬਣੀਆਂ ਹੋਈਆਂ ਸਨ। ਇਸ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਘਰੋਟਾ ਬਲਾਕ ਦੇ ਪਿੰਡ ਨਮਾਲਾ ਵਿੱਚ ਕਰੀਬ 31 ਲੱਖ ਰੁਪਏ ਖਰਚ ਕਰ ਕੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦੇ ਕੰਮ ਦਾ ਸੁਭ ਅਰੰਭ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਜੋਗਿੰੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਪਿੰਡ ਨਮਾਲਾ ਵਿਖੇ ਬਣਾਈ ਜਾਣ ਵਾਲੀ ਵਾਟਰ ਸਪਲਾਈ ਦਾ ਉਦਘਾਟਣ ਕਰਨ ਮਗਰੋ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਜਸਬੀਰ ਸਿੰਘ ਐਸ.ਡੀ.ਓ., ਰਣਯੋਧ ਸਿੰਘ ਜੇ.ਈ. ਅਤੇ ਹੋਰ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਪਾਰਟੀ ਕਾਰਜ ਕਰਤਾ ਵੀ ਹਾਜ਼ਰ ਸਨ।

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਇਸ ਪਿੰਡ ਵਿੱਚ ਕਰੀਬ 181ਘਰ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਨਮਾਲਾ ਪਿੰਡ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ।  ਉਨ੍ਹਾਂ ਕਿਹਾ ਕਿ ਪਹਿਲਾ ਇਸ ਪਿੰਡ ਨੂੰ ਪਿੰਡ ਠਾਕੁਰਪੁਰ ਵਿੱਚ ਲਗਾਈ ਵਾਟਰ ਸਪਾਲਾਈ ਤੋਂ ਪਾਣੀ ਦੀ ਸਪਲਾਈ ਸੀ ਪਰ ਆਖਿਰੀ ਪਿੰਡ ਹੋਣ ਕਾਰਨ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ ਸੀ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ 31 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ 1 ਟੰਕੀ ਬਣਾਈ ਜਾਵੇਗੀ,ਸਾਰੇ ਪਿੰਡ ਵਿੱਚ ਪਾਣੀ ਲਈ ਪਾਈਪ ਲਾਈਨ ਪਾਈ ਜਾਵੇਗੀ ਅਤੇ ਇੱਕ ਪੰਪ ਚੈਂਬਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਣੀ ਦਾ ਟਿਊਬਲ ਪਹਿਲਾ ਹੀ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਦਾ ਨਿਰਮਾਣ ਕਾਰਜ ਪੂਰਾ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਹਰੇਕ ਘਰ ਨੂੰ ਫ੍ਰੀ ਵਾਟਰ ਸਪਲਾਈ ਕੂਨੇਕਸ਼ਨ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਉਪਰਾਲਾ ਹੈ ਕਿ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਲੋਕਾਂ ਦੇ ਕੰਮ ਲਈ ਉਹ ਹਮੇਸਾ ਸਮਰਪਿਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰ ਕੇ ਇਸੇ ਹੀ ਤਰ੍ਹਾ ਸੇਵਾ ਕਰਦੇ ਰਹਿਣਗੇ। ਪਿੰਡ ਨਿਵਾਸੀਆਂ ਵੱਲੋਂ ਇਸ ਮੋਕੇ ਤੇ ਵਿਧਾਇਕ ਜੋਗਿੰਦਰ ਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। 

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD