Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਮਾਨਸਾ ਦਾ ਫਰਜ਼ੀ ਫੇਸਬੁੱਕ ਅਤੇ ਇੰਸਟਾਗਰਾਮ ਖਾਤਾ ਬਣਾਉਣ ਵਾਲਾ ਨਾਬਾਲਗ ਮੁੰਡਾ ਗ੍ਰਿਫ਼ਤਾਰ

ਅਸਲ ਮਾਸਟਰਮਾਈਂਡ ਨੂੰ ਜਲਦ ਹੀ ਕੀਤਾ ਜਾਵੇਗਾ ਕਾਬੂ : ਐਸ.ਐਸ.ਪੀ ਮਨਧੀਰ ਸਿੰਘ

Web Admin

Web Admin

5 Dariya News

ਮਾਨਸਾ , 09 Feb 2019

Last updated on: Feb 09, 2019, 00:00 IST

ਅੱਜ ਮਾਨਸਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਡਿਪਟੀ ਕਮਿਸ਼ਨਰ ਮਾਨਸਾ ਦਾ ਫੇਕ ਫੇਸਬੁਕ ਅਤੇ ਇੰਸਟਾਗਰਾਮ ਖਾਤਾ ਬਣਾਉਣ ਵਾਲੇ ਬਰੇਟਾ ਦੇ ਇਕ ਨਾਬਾਲਗ ਲੜਕੇ ਦੀ ਭਾਲ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਐਸ.ਐਸ.ਪੀ. ਮਾਨਸਾ  ਮਨਧੀਰ ਸਿੰਘ ਨੇ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਦੋਸ਼ੀ ਤਕਰੀਬਨ ਸਾਢੇ 17 ਸਾਲ ਦੀ ਉਮਰ ਦਾ ਇਕ ਨਾਬਾਲਗ ਲੜਕਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸਿ਼ਕਾਇਤ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਕਿਉਂਕਿ ਦੋਸ਼ੀ ਫਰਜ਼ੀ ਖਾਤੇ ਤੋਂ ਵੱਖ-ਵੱਖ ਲੋਕਾਂ ਨੂੰ ਫਰੈਂਡ ਰਿਕੁਐਸਟ ਵੀ ਭੇਜ ਰਿਹਾ ਸੀ। ਡੀ.ਐਸ.ਪੀ. ਸਿਮਰਨਜੀਤ ਸਿੰਘ ਲੰਗ ਨੇ ਦੱਸਿਆ ਕਿ ਜਾਂਚ ਦੌਰਾਨ ਦੋਸ਼ੀ ਕੋਲੋਂ ਫੜ੍ਹੇ ਗਏ ਮੋਬਾਇਲ ਫੋਨ ਅਤੇ ਕੰਪਿਊਟਰ ਸਾਈਬਰ ਸੈੱਲ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਵੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸਿ਼ਆ ਨਹੀਂ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਰੇਂਜ ਸਾਈਬਰ ਸੈੱਲ ਬਠਿੰਡਾ ਤੋਂ ਸਬ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਫਰਜ਼ੀ ਖਾਤਾ ਬਣਾਉਣ ਵਾਲੇ ਲੜਕੇ ਨੂੰ ਲੱਭਣ ਲਈ ਕੁਝ ਸਮਾਂ ਲੱਗਾ ਅਤੇ ਦਰਖ਼ਾਸਤ ਮਿਲਣ ਦੇ ਤਕਰੀਬਨ 15 ਦਿਨਾਂ ਦੇ ਅੰਤਰਾਲ ਵਿਚ ਹੀ ਦੋਸ਼ੀ ਦੀ ਭਾਲ ਕਰ ਲਈ ਗਈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੁਆਰਾ ਈ-ਮੇਲ ਰਾਹੀਂ ਫੇਸਬੁੱਕ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਆਈ.ਏ.ਐਸ. ਅਫ਼ਸਰ (ਡਿਪਟੀ ਕਮਿਸ਼ਨਰ ਮਾਨਸਾ) ਦੇ ਫਰਜ਼ੀ ਖਾਤਿਆਂ ਦੀ ਜਾਣਕਾਰੀ ਫੇਸਬੁੱਕ ਨੇ ਮਾਨਸਾ ਪੁਲਿਸ ਨੂੰ ਮੁਹੱਈਆ ਕਰਵਾਈ। ਇਸ ਉਪਰੰਤ ਉਨ੍ਹਾਂ ਦੁਆਰਾ ਸਾਰਾ ਵੇਰਵਾ ਦੱਸ ਕੇ ਦੋਸ਼ੀ ਨੂੰ ਲੱਭਣ ਵਿਚ ਮਦਦ ਕੀਤੀ ਗਈ।ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਇਹ ਫਰਜ਼ੀ ਖਾਤੇ ਆਪਣੇ ਮੋਬਾਇਲ ਫੋਨ ਤੋਂ ਚਲਾ ਰਿਹਾ ਸੀ ਜੋ ਕਿ ਉਸ ਦੇ ਪਿਤਾ ਦੇ ਨਾਮ ਤੇ ਰਜਿਸਟਰਡ ਸੀ।ਪੁਲਿਸ ਅਧਿਕਾਰੀਆਂ ਦੁਆਰਾ ਦੱਸਿਆ ਗਿਆ ਕਿ ਆਈ.ਪੀ.ਸੀ. ਦੀ ਧਾਰਾ 417,419,420 ਅਤੇ ਤਕਨੀਕੀ ਸੂਚਨਾ ਐਕਟ 66-ਡੀ ਅਤੇ 66-ਸੀ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਸਾਈਬਰ ਸੈੱਲ ਦੁਆਰਾ ਕੀਤੀ ਗਈ ਜਾਂਚ ਅਤੇ ਨਾਬਾਲਗ ਲੜਕੇ ਦੀ ਗ੍ਰਿਫ਼ਤਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕਿਹਾ ਕਿ ਇਹ ਕੇਸ ਹਾਲੇ ਵੀ ਜਾਂਚ ਦੇ ਘੇਰੇ ਅੰਦਰ ਹੀ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਪੀ ਸ੍ਰ. ਮਨਧੀਰ ਸਿੰਘ ਦੁਆਰਾ ਅਨੁਸਾਰ ਇਹ ਫਰਜ਼ੀ ਖਾਤੇ ਬਣਾਉਣ ਪਿੱਛੇ ਅਸਲ ਮਾਸਟਰਮਾਈਂਡ ਕੋਈ ਹੋਰ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸ਼ੋਸ਼ਲ ਮੀਡੀਆ ਦੀ ਵਰਤੋ ਕਰਦੇ ਸਮੇਂ ਸਾਵਧਾਨੀ ਵਰਤਣ ਲਈ ਕਿਹਾ।

 

Tags: Crime News Punjab , SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD